Kisan Andolan : ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਕੀਤਾ ਜਾਵੇਗਾ ਵੱਡਾ ਇਕੱਠ , ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਐਲਾਨ
Published : Aug 18, 2024, 10:18 pm IST
Updated : Aug 18, 2024, 10:18 pm IST
SHARE ARTICLE
Sarwan Singh Pandher
Sarwan Singh Pandher

ਸ਼ੰਭੂ ਬਾਰਡਰ ’ਤੇ ਬੈਠਿਆਂ ਨੂੰ 31 ਅਗਸਤ ਨੂੰ 200 ਦਿਨ ਹੋ ਜਾਣਗੇ

Kisan Andolan : ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ 31 ਅਗਸਤ ਨੂੰ  ਸ਼ੰਭੂ  ਬਾਰਡਰ ’ਤੇ ਹੀ ਵੱਡਾ ਇਕੱਠ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਹ ਐਲਾਨ ਕਰਦਿਆਂ ਦੱਸਿਆ ਕਿ ਇਹ ਇਕੱਠ ਸ਼ੰਭੂ ਬਾਰਡਰ ’ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਤਾਜ਼ਾ ਸੰਘਰਸ਼ ਦੇ 200 ਦਿਨ ਪੂਰੇ ਹੋਣ ਮੌਕੇ ਰੱਖਿਆ ਗਿਆ ਹੈ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।

ਇਸ ਤੋਂ ਪਹਿਲਾਂ 15 ਅਗਸਤ ਨੂੰ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ ਸੀ। ਉਸ ਦੇ ਚੱਲਦੇ ਅੰਮ੍ਰਿਤਸਰ ਦੇ ਅਟਾਰੀ ਵਾਹਘਾ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਟਰੈਕਟਰ ਲੈ ਕੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ ਸੀ।

ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਨੇ ਐੱਮ.ਐੱਸ.ਪੀ.ਦੀ ਕਾਨੂੰਨੀ ਗਾਰੰਟੀ ਬਾਰੇ ਕਾਨੂੰਨ ਸਣੇ ਆਪਣੀਆਂ ਹੋਰ ਮੰਗਾਂ ਮਨਵਾਉਣ ਲਈ ਆਪਣਾ ਅੰਦੋਲਨ ਮੁੜ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਸ਼ੰਭੂ ਬਾਰਡਰ ’ਤੇ ਬੈਠਿਆਂ ਨੂੰ 31 ਅਗਸਤ ਨੂੰ 200 ਦਿਨ ਹੋ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement