Police Action Drug Mafia: ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਹੈਰੋਇਨ, ਅਫੀਮ ਸਮੇਤ ਦੋ ਤਸਕਰ ਕਾਬੂ
Published : Aug 18, 2024, 2:33 pm IST
Updated : Aug 18, 2024, 2:33 pm IST
SHARE ARTICLE
Big action of Punjab Police
Big action of Punjab Police

ਰਾਜਸਥਾਨ, ਮੱਧ ਪ੍ਰਦੇਸ਼ ਵਿੱਚ ਅੰਤਰਰਾਜੀ ਤਸਕਰੀ ਨੈਟਵਰਕ ਨਾਲ ਜੁੜੇ ਹੋਏ ਸਨ।

Police Action Drug Mafia:  ਅੰਤਰਰਾਜੀ ਨਸ਼ਾ ਤਸਕਰਾਂ ਨੂੰ ਵੱਡਾ ਝਟਕਾ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਦੋ ਸਮੱਗਲਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਅਫੀਮ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵੱਲੋਂ ਇੱਕ ਇਤਲਾਹ ਦੇ ਆਧਾਰ 'ਤੇ ਟੀ-ਪੁਆਇੰਟ ਭੋਡੇ ਸਪਰਾਏ ਮੋੜ ਜਮਸ਼ੇਰ ਰੋਡ, ਜੰਡਿਆਲਾ ਜਲੰਧਰ ਨੇੜੇ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਨੇ ਜੰਡਿਆਲਾ ਵਾਲੇ ਪਾਸੇ ਤੋਂ ਇੱਕ ਵਿਅਕਤੀ ਮੋਢੇ 'ਤੇ ਕਿੱਟ ਬੈਗ ਲੈ ਕੇ ਆਉਂਦੇ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1.25 ਕਿਲੋ ਹੈਰੋਇਨ ਬਰਾਮਦ ਹੋਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਦੀ ਪਛਾਣ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਮੰਦਰ ਥਾਣਾ ਮਹਿਤਪੁਰ ਜਲੰਧਰ ਵਜੋਂ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਨਜੀਤ ਸਿੰਘ ਦਾ ਇੱਕ ਸਾਥੀ ਹੈਰੋਇਨ, ਭੁੱਕੀ ਅਤੇ ਅਫੀਮ ਦੀ ਸਪਲਾਈ ਕਰਨ ਵਾਲੇ ਇਸ ਡਰੱਗ ਰੈਕੇਟ ਵਿੱਚ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ ਅਤੇ ਉਹ ਹਿਮਾਚਲ ਪ੍ਰਦੇਸ਼ ਵਿੱਚ ਰਹਿੰਦੇ ਹੋਏ ਅਕਸਰ ਟਿਕਾਣੇ ਬਦਲਦੇ ਪਾਏ ਗਏ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਇਕ ਹੋਰ ਮੁਲਜ਼ਮ ਜੁਗਰਾਜ ਸਿੰਘ ਵਾਸੀ ਭਾਗਸ਼ੂਨਾਗ ਹਿਮਾਚਲ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5.58 ਕਿਲੋ ਅਫੀਮ ਬਰਾਮਦ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਸਦਰ ਸੀ.ਪੀ.ਜਲੰਧਰ ਵਿਖੇ ਐਫਆਈਆਰ 181 ਮਿਤੀ 14-08-2024 ਅਧੀਨ 18,21,29-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਜੀਤ ਨੇ ਛੋਟੀ ਉਮਰ ਵਿੱਚ ਹੀ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ ਸੀ ਜਦਕਿ ਜੁਗਰਾਜ ਜੋ ਕਿ ਇੱਕ ਕਿਸਾਨ ਸੀ, ਨੇ ਮੱਧ ਪ੍ਰਦੇਸ਼ ਤੋਂ ਅਫੀਮ ਦੀ ਤਸਕਰੀ ਕਰਕੇ ਘੱਟ ਆਮਦਨ ਹੋਣ ਕਾਰਨ ਅਜਿਹਾ ਸ਼ੁਰੂ ਕੀਤਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

(For more news apart from Big action of Punjab Police, two smugglers including heroin, opium were arrested, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement