Sri Muktsar Sahib News : ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਡਿਪਟੀ ਕਮਿਸ਼ਨਰ
Published : Aug 18, 2024, 5:49 pm IST
Updated : Aug 18, 2024, 5:49 pm IST
SHARE ARTICLE
voter list
voter list

'ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ'

Sri Muktsar Sahib News : ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਕਮ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।

ਉਹਨਾਂ ਅੱਗੇ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ਤੇ ਮਿਤੀ 07.01.2024 ਨੂੰ ਅੰਤਿਮ ਪਰਕਾਸ਼ਨਾ ਕਰਵਾਈ ਜਾ ਚੁੱਕੀ ਹੈ।
 

ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਇਹ ਯਕੀਨੀ ਬਨਾਉਣ ਕਿ  ਸਾਰੇ ਯੋਗ ਵੋਟਰ, ਜਿਹਨਾਂ ਦਾ ਨਾਮ ਵੋਟਰ ਸੂਚੀਆਂ ਵਿੱਚ ਦਰਜ ਨਹੀ ਹੋਇਆ ਹੈ, ਲਈ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕਰ ਕੀਤੀ ਗਈ ਹੈ ਕਿ ਉਹ ਹਰ ਕੰਮ—ਕਾਜ ਵਾਲੇ ਦਿਨ ਆਮ ਜਨਤਾ ਤੋਂ ਫਾਰਮ ਨੰਬਰ ।, ।। ਅਤੇ ।।।, ਕਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਸੋਧ ਕਰਨ ਲਈ, ਇਤਰਾਜ਼ ਪਰਾਪਤ ਕਰਨ  20 ਅਗਸਤ ( ਮੰਗਲਵਾਰ), 21 ਅਗਸਤ ( ਬੁੱਧਵਾਰ ) ਅਤੇ 23 ਅਗਸਤ (ਵੀਰਵਾਰ ) ਨੂੰ ਪੰਚਾਇਤੀ ਚੋਣਾਂ ਵਿੱਚ ਵਰਤੀ ਜਾਣ ਵਾਲੀ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।


ਉਹਨਾਂ ਦੱਸਿਆ ਕਿ ਜ੍ਰਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਗਰਾਮ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੀ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਉਹ ਫਾਰਮ ਨੰਬਰ । ਵੋਟਾਂ ਬਣਾਉਣ ਲਈ, ਫਾਰਮ ਨੰਬਰ ।। ਕਿਸੇ ਇਤਰਾਜ਼/ਵੋਟ ਕੱਟਣ ਲਈ ਅਤੇ ਫਾਰਮ ਨੰਬਰ ।।। ਦਿੱਤੇ ਗਏ ਪਾਰਟੀਕੁਲਰ ਦੇ ਇੰਦਰਾਜ ਵਿੱਚ ਸੋਧ (ਪਤੇ ਵਿੱਚ ਤਬਦੀਲੀ ਜਾਂ ਕੋਈ ਹੋਰ ਸੋਧ) ਲਈ ਵਰਤੋਂ ਵਿੱਚ ਲਿਆ ਸਕਦੇ ਹਨ।
                   

ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਹ ਫਾਰਮ ਜਿ਼ਲ੍ਹੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ (ਐਸ.ਡੀ.ਐਮ.ਜ) ਦੇ ਦਫਤਰਾਂ ਵਿਖੇ ਉਪਲੱਬਧ ਹਨ ਜਾਂ ਇਨ੍ਹਾਂ ਨੂੰ “ਪੰਚਾਇਤੀ ਚੋਣਾਂ ਸਟੈਚੂਅਰੀ ਫਾਰਮਜ” ਅਧੀਨ ਕਮਿਸ਼ਨ ਦੀ ਵੈਬ ਸਾਈਟ   sec.punjab.gov.in  ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

Location: India, Punjab

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement