
ਸੁਖਬੀਰ ਕਹਿੰਦਾ ਸਾਰੇ ਕੰਮ ਵੱਡੇ ਬਾਦਲ ਸਾਬ੍ਹ ਨੇ ਕਰਵਾਏ ਹਨ ਫਿਰ ਲੋਕਾਂ ਨੇ ਤੁਹਾਨੂੰ ਵੋਟਾਂ ਕਿਉਂ ਨਹੀਂ ਪਾਈਆਂ: ਭਗਵੰਤ ਮਾਨ
ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਚਮਕੌਰ ਸਾਹਿਬ ਵਿਖੇ 14 ਕਰੋੜ ਦੀ ਲਾਗਤ ਨਾਲ ਉਸਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਅਕਾਲੀ ਦਲ ਉੱਤੇ ਨਿਸ਼ਾਨੇ ਸਾਧੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੁਖਬੀਰ ਕਹਿੰਦਾ ਸਾਰੇ ਕੰਮ ਵੱਡੇ ਬਾਦਲ ਸਾਬ੍ਹ ਨੇ ਕਰਵਾਏ ਹਨ ਫਿਰ ਲੋਕਾਂ ਨੇ ਤੁਹਾਨੂੰ ਵੋਟਾਂ ਕਿਉਂ ਨਹੀਂ ਪਾਈਆਂ। ਸਾਰੀ ਲੁੱਟ ਹੀ ਵੱਡੇ ਬਾਦਲ ਨੇ ਕੀਤੀ ਹੈ।ਅਕਾਲੀ ਦਲ ਦੇ 2-3 ਟੋਟੇ ਹੋ ਗਏ ਹਨ। ਅਕਾਲੀ ਦਲ ਨੇ ਹੀ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਹੀ ਪੰਜਾਬ ਦੀ ਲੁੱਟ ਕੀਤੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਉੱਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਕਰਦੇ ਹਨ ਉਨ੍ਹਾਂ ਨੂੰ ਬਖਸ਼ਿਆ ਜਾਵੇਗਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।