
ਸੁਖਬੀਰ ਕਹਿੰਦਾ ਸਾਰੇ ਕੰਮ ਵੱਡੇ ਬਾਦਲ ਸਾਬ੍ਹ ਨੇ ਕਰਵਾਏ ਹਨ ਫਿਰ ਲੋਕਾਂ ਨੇ ਤੁਹਾਨੂੰ ਵੋਟਾਂ ਕਿਉਂ ਨਹੀਂ ਪਾਈਆਂ- ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਚਮਕੌਰ ਸਾਹਿਬ: ਸ੍ਰੀ ਚਮਕੌਰ ਸਾਹਿਬ ਵਿਖੇ 14 ਕਰੋੜ ਦੀ ਲਾਗਤ ਨਾਲ ਉਸਾਰੀ ਹਸਪਤਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਅੰਦਰ ਜਾ ਕੇ ਸਮੁੱਚੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਸੀ.ਐਮ. ਮਾਨ ਇਥੇ ਦੁਪਹਿਰ ਪੌਣੇ ਇਕ ਵਜੇ ਦੇ ਕਰੀਬ ਪੁੱਜੇ ਅਤੇ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਬੇਲਾ ਨਜ਼ਦੀਕ ਇਕੱਠ ਨੂੰ ਸੰਬੋਧਨ ਕਰਨ ਲਈ ਰਵਾਨਾ ਹੋ ਗਏ।
ਇਥੋਂ ਦੇ ਹਸਪਤਾਲ ਦੇ ਉਦਘਾਟਨ ਤੋਂ ਪਹਿਲਾਂ ਉਨ੍ਹਾਂ ਸਟੇਡੀਅਮ ਵਿਚ ਖੇਤ ਕਿੱਟਾਂ ਵੀ ਵੰਡੀਆਂ। ਹਸਪਤਾਲ ਦੇ ਉਦਘਾਟਨ ਦੌਰਾਨ ਮੀਡੀਆ ਜਾਂ ਆਮ ਵਿਅਕਤੀਆਂ ਨੂੰ ਅੰਦਰ ਨਹੀਂ ਵੜਨ ਦਿੱਤਾ ਗਿਆ। ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਕੁਝ ਪਾਰਟੀ ਵਰਕਰਾਂ ਤੋਂ ਇਲਾਵਾ ਸਿਹਤ ਮੰਤਰੀ ਡਾ. ਬਲਵੀਰ ਸਿੰਘ, ਹਲਕਾ ਵਿਧਾਇਕ ਵੀ ਮੌਜੂਦ ਸਨ।