Punjab News: ਪੰਜਾਬ ਦੇ ਦਰਿਆਵਾਂ ਤੇ ਡੈਮਾਂ ’ਚ ਪਾਣੀ ਤੇਜ਼ੀ ਨਾਲ ਵਧਣ ਕਾਰਨ ਅੱਧੀ ਦਰਜਨ ਜ਼ਿਲ੍ਹਿਆਂ ’ਚ ਹੜ੍ਹਾਂ ਦੀ ਸਥਿਤੀ ਬਣੀ
Published : Aug 18, 2025, 6:29 am IST
Updated : Aug 18, 2025, 6:29 am IST
SHARE ARTICLE
Flood situation prevailed in half a dozen districts Punjab
Flood situation prevailed in half a dozen districts Punjab

Punjab News: ਬਿਆਸ, ਸਤਲੁਜ ਤੇ ਰਾਵੀ ਵਿਚੋਂ ਪਾਣੀ ਛੱਡੇ ਜਾਣ ਕਾਰਨ ਦਰਜਨਾਂ ਪਿੰਡ ਘਿਰੇ ਤੇ ਹਜ਼ਾਰਾਂ ਏਕੜ ਫ਼ਸਲ ਤਬਾਹ

  •  ਸਰਕਾਰ ਤੇ ਪ੍ਰਸ਼ਾਸਨ ਵੀ ਸਾਰੇ ਜ਼ਿਲ੍ਹਿਆਂ ’ਚ ਕੰਟਰੋਲ ਰੂਮ ਬਣਾ ਕੇ ਐਕਸ਼ਨ ਵਿਚ, ਖ਼ੁਦ ਕਈ ਮੰਤਰੀ ਤੇ ਵਿਧਾਇਕਾਂ ਨੇ ਕਮਾਨ ਸੰਭਾਲੀ

Flood situation prevailed in half a dozen districts Punjab : ਹਿਮਾਚਲ ਵਿਚ ਭਾਰੀ ਮੀਂਹ ਤੇ ਬਦਲ ਫਟਣ ਕਾਰਨ ਪੈਦਾ ਹੋਈ ਸਥਿਤੀ ਤੋਂ ਬਾਅਦ ਪੰਜਾਬ ਦੇ ਦਰਿਆਵਾਂ ਤੇ ਡੈਮਾਂ ਵਿਚ ਵੀ ਪਾਣੀ ਤੇਜ਼ੀ ਨਾਲ ਵਧਣ ਕਾਰਨ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਸਥਿਤੀ ਬਣ ਚੁਕੀ ਹੈ। ਲਗਾਤਾਰ ਮੀਂਹ ਦੇ ਅਲਰਟ ਕਾਰਨ ਲੋਕਾਂ ਵਿਚ ਡਰ ਦਾ ਮਹੌਲ ਹੈ ਅਤੇ ਉਨ੍ਹਾਂ ਸੁਰੱਖਿਅਤ ਥਾਵਾਂ ਉਪਰ ਜਾਣਾ ਸ਼ੁਰੂ ਕਰ ਦਿਤਾ ਹੈ। ਉਧਰ ਪੰਜਾਬ ਸਰਕਾਰ ਵੀ ਸਥਿਤੀ ਨੂੰ ਦੇਖਦਿਆਂ ਐਕਸ਼ਨ ਵਿਚ ਹੈ। ਲੋਕਾਂ ਦੀ ਰਾਹਤ ਤੇ ਬਚਾਅ ਕਾਰਜਾਂ ਲਈ ਸਾਰੇ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਤ ਕਰ ਕੇ ਪ੍ਰਸ਼ਾਸਨ ਹਰਕਤ ਵਿਚ ਆ ਚੁੱਕਾ ਹੈ।

ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਿਹਤ ਵਿਭਾਗ ਦੇ ਮੰਤਰੀ  ਡਾ. ਬਲਬੀਰ ਸਿੰਘ ਨੇ ਲੋਕਾਂ ਦੇ ਬਚਾਅ ਅਤੇ ਸਿਹਤ ਪ੍ਰਬੰਧ ਲਈ ਖ਼ੁਦ ਸਾਰੀ ਹਾਲਤ ’ਤੇ ਸਿੱਧੀ ਨਜ਼ਰ ਰੱਖ ਰਹੇ ਹਨ। ਬਿਆਸ, ਸਤਲੁਜ ਤੇ ਰਾਵੀ ਦਾ ਪਾਣੀ ਲਗਾਤਾਰ ਚੜ੍ਹ ਰਿਹਾ ਹੈ। ਭਾਵੇਂ ਕਿ ਹਾਲੇ ਘੱਗਰ ਵਿਚ ਸਥਿਤੀ ਕਾਬੂ ਹੇਠ ਹੈ। ਮਿਲੀ ਜਾਣਕਾਰੀ ਮੁਤਾਬਕ ਪੌਂਗ ਡੈਮ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਚੁੱਕਾ ਹੈ ਜਿਸ ਤੋਂ ਪੰਜਾਬ ਅੰਦਰ ਹੜ੍ਹਾਂ ਦੀ ਮਾਰ ਦਾ ਖ਼ਤਰਾ ਹੋਰ ਵਧ ਗਿਆ ਹੈ। ਬਿਆਸ ਦਰਿਆ ਵਿਚ ਪਹਿਲਾਂ ਹੀ ਪਾਣੀ ਛੱਡੇ ਜਾਣ ਕਰ ਕੇ ਕਈ ਜ਼ਿਲ੍ਹਿਆਂ ਦੇ ਪਿੰਡ ਅਤੇ ਖੇਤ ਪਾਣੀ ਦੀ ਲਪੇਟ ਵਿਚ ਆ ਚੁੱਕੇ ਹਨ। ਪੌਂਗ ਡੈਮ ’ਚ ਇਸ ਵੇਲੇ ਪਾਣੀ ਦਾ ਪੱਧਰ 1380.39 ਫੁੱਟ ’ਤੇ ਪੁੱਜ ਗਿਆ ਹੈ। ਪਿਛਲੇ ਸਾਲ ਇਸ ਦਿਨ ’ਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ 1353.22 ਫੁੱਟ ਸੀ। ਪੌਂਗ ਡੈਮ ਵਿਚ ਪਹਾੜਾਂ ਤੋਂ ਪਾਣੀ ਦੀ ਆਮਦ 1.43 ਲੱਖ ਕਿਊਸਿਕ ਹੋ ਗਈ ਹੈ ਜਿਸ ਨਾਲ ਡੈਮ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਿਆ ਹੈ।

ਪੌਂਗ ਡੈਮ ਤੋਂ ਬਿਆਸ ਦਰਿਆ ਵਿਚ 50 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਛਡਿਆ ਜਾ ਰਿਹਾ ਹੈ। ਤਰਨਤਾਰਨ, ਗੁਰਦਾਸਪੁਰ ਹੁਸ਼ਿਆਰਪੁਰ, ਕਪੂਰਥਲਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ, ਜ਼ਿਲ੍ਹਾ ਕਪੂਰਥਲਾ  ਇਸ ਸਮੇਂ ਜ਼ਿਆਦਾ ਪ੍ਰਭਾਵਤ ਹਨ। ਦਰਜਨਾਂ ਪਿੰਡ ਪਾਣੀ ਵਿਚ ਘਿਰ ਚੁੱਕੇ ਹਨ ਅਤੇ ਹਜ਼ਾਰਾਂ ਏਕੜ ਫ਼ਸਲ ਪਾਣੀ ਦੀ ਮਾਰ ਹੇਠ ਆਉਣ ਕਾਰਨ ਤਬਾਹ ਹੋ ਚੁਕੀ ਹੈ।

ਕਈ ਥਾਈਂ ਪ੍ਰਸ਼ਾਸਨ ਵਲੋਂ ਸਮੇਂ ਸਿਰ ਨਾ ਪੂਜਣ ਤੇ ਸਾਜੋ ਸਮਾਂ ਦੀ ਕਮੀ ਕਾਰਨ ਖੁਦ ਹੀਂ ਲੋਕ ਬਚਾਅ ਲਈ ਅਗੇ ਆਏ ਹਨ ਅਤੇ ਖੁਦ ਹੀਂ ਬੰਨ ਵਗੈਰਾ ਬਣਾ ਰਹੇ ਹਨ ਸੁਲਤਾਨਪੁਰ ਲੋਧੀ ਦੇ ਕਰੀਬ 20 ਪਿੰਡ ਪ੍ਰਭਾਵਿਤ ਹੋ ਗਏ ਹਨ। ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸਭਰਾਂ ਨੇੜਲਾ ਇੱਕ ਬੰਨ੍ਹ ਕਮਜ਼ੋਰ ਪੈ ਗਿਆ ਹੈ ਜਿੱਥੇ ਲੋਕਾਂ ਨੇ ਮੌਕੇ ’ਤੇ ਪੁੱਜ ਕੇ ਬੰਨ੍ਹ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸਤਲੁਜ ਅਤੇ ਬਿਆਸ ਦਰਿਆ ਲਾਗਲੇ ਪਿੰਡਾਂ ਦੇ ਸਿਰ ਨਵੀਂ ਮੁਸੀਬਤ ਆ ਪਈ। ਕਠੂਆ ਵਿਚ ਬੱਦਲ ਫਟਣ ਕਰਕੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ ਅਤੇ ਇਸੇ ਤਰ੍ਹਾਂ ਬਮਿਆਲ ਸੈਕਟਰ ’ਚ ਜਲਾਲੀਆ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। 
 

ਭਾਖੜਾ ਅਤੇ ਰਣਜੀਤ ਸਾਗਰ ਡੈਮ ’ਚ ਵੀ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਲੱਗਾ
ਭਾਖੜਾ ਡੈਮ ’ਚ ਪਾਣੀ ਦਾ ਪੱਧਰ 1661.72 ਫੁੱਟ ’ਤੇ ਪੁੱਜ ਗਿਆ ਹੈ ਜਦੋਂ ਕਿ ਪਿਛਲੇ ਸਾਲ ਇਸ ਮੌਕੇ 1628.66 ਫੁੱਟ ਪਾਣੀ ਦਾ ਪੱਧਰ ਸੀ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ ’ਚ ਪਾਣੀ ਦਾ ਪੱਧਰ 1710.35 ਫੁੱਟ ’ਤੇ ਪਹੁੰਚ ਗਿਆ ਹੈ। ਪਠਾਨਕੋਟ ਵਿਚ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਤਰਨਤਾਰਨ ਵਿਚ ਮੰਤਰੀ ਲਾਲਜੀਤ ਭੁੱਲਰ ਖ਼ੁਦ ਹੜ ਪੀੜਤ ਖੇਤਰਾਂ ਵਿਚ ਕਮਾਨ ਸੰਭਾਲ ਕੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ। ਕਈ ਵਿਧਾਇਕ ਵੀ ਹੁਣ ਪਾਣੀ ਵਾਲੇ ਖੇਤਰਾਂ ਵਿਚ ਪਹੁੰਚਣ ਲੱਗੇ ਹਨ। ਸਰਕਾਰ ਨੇ ਅੱਧੀ ਦਰਜਨ ਜ਼ਿਲ੍ਹਿਆਂ ਵਿਚ ਖ਼ਤਰੇ ਦਾ ਅਲਰਟ ਜਾਰੀ ਕਰ ਕੇ ਲੋਕਾਂ ਨੂੰ ਦਰਿਆਵਾਂ ਨੇੜੇ ਨਾ ਜਾਣ ਤੇ ਸੁਰੱਖਿਤ ਥਾਵਾਂ ’ਤੇ ਰਹਿਣ ਲਈ ਕਿਹਾ ਹੈ। 
 

ਚੰਡੀਗੜ੍ਹ ਤੋਂ ਭੁੱਲਰ ਦੀ ਰਿਪੋਰਟ

(For more news apart from “Pakistan train 4 bogies derailed, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement