ਗੁਰਦਾਸਪੁਰ: ਪਰਿਵਾਰ ਦੇ ਇਕਲੌਤੇ ਪੁੱਤ ਦੀ ਕੁਵੈਤ 'ਚ ਹੋਈ ਮੌਤ
Published : Aug 18, 2025, 8:55 pm IST
Updated : Aug 18, 2025, 8:55 pm IST
SHARE ARTICLE
Gurdaspur: The only son of the family died in Kuwait.
Gurdaspur: The only son of the family died in Kuwait.

ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਨੇ ਸਰਕਾਰ ਨੂੰ ਕੀਤੀ ਅਪੀਲ

ਗੁਰਦਾਸਪੁਰ:  ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦਾ ਇੱਕ ਨੌਜਵਾਨ ਜੋ ਕਰੀਬ ਸਵਾ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ, ਦੀ ਕੁਵੈਤ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਮਨਜੀਤ ਸਿੰਘ ਪਰਿਵਾਰ ਦਾ ਇਕਲੌਤਾ ਕਮਾਊ ਸੀ। ਮ੍ਰਿਤਕ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦਾ ਵਿਆਹ ਇੱਕ ਸਾਲ ਪਹਿਲਾਂ ਹੀ ਹੋਇਆ ਸੀ।ਮਨਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਆਪਣਾ ਬਜ਼ੁਰਗ ਪਿਤਾ ਅਤੇ ਪਤਨੀ ਛੱਡ ਗਿਆ ਹੈ।

ਮਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਦੱਸਿਆ ਕਿ‌ ਉਹ ਦਿਹਾੜੀ ਟੱਪਾ ਕਰਦੇ ਹਨ । ਪਰਿਵਾਰ ਦੀ ਹਾਲਤ ਸੁਧਾਰਨ ਲਈ ਉਨ੍ਹਾਂ ਦਾ ਪੁੱਤਰ ਮਨਜੀਤ ਸਿੰਘ ਕਰੀਬ ਸਵਾ ਸਾਲ ਪਹਿਲਾਂ ਕੁਵੈਤ ਗਿਆ ਸੀ। ਬੀਤੇ ਦਿਨ ਨੂੰ ਜਦੋਂ ਉਹ ਕੰਮ ਤੋਂ ਵਾਪਸ ਆਇਆ ਤਾਂ ਉਸਨੇ ਆਪਣੀ ਪਤਨੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਸਨੂੰ ਦੱਸਿਆ ਕਿ ਉਸਨੂੰ ਘਬਰਾਹਟ ਮਹਿਸੂਸ ਹੋ ਰਹੀ ਹੈ।, ਉਹ ਜੋ ਵੀ ਖਾ ਰਿਹਾ ਹੈ ਉਸਨੂੰ ਹਜ਼ਮ ਨਹੀਂ ਹੋ ਰਿਹਾ ਸੀ। ਉਸਨੂੰ ਹਸਪਤਾਲ ਲੈ ਜਾਣ ਲਈ ਕਿਹਾ ਗਿਆ ਪਰ ਉਹ ਨਹੀਂ ਪਹੁੰਚ ਸਕਿਆ। ਆਖਰੀ ਵਾਰ ਰਾਤ ਸ਼ੁਕਰਵਾਰ 12 ਵਜੇ ਉਸ ਨਾਲ ਗੱਲ ਹੋਈ ਸੀ। ਸਵੇਰੇ, ਉਸਦੇ ਦੋਸਤ ਨੇ ਫ਼ੋਨ ਕਰਕੇ ਦੱਸਿਆ ਕਿ ਉਸਦਾ ਦੇਹਾਂਤ ਹੋ ਗਿਆ ਹੈ। ਬਜ਼ੁਰਗ ਪਿਤਾ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸਦੇ ਪੁੱਤਰ ਦੀ ਲਾਸ਼ ਜਲਦੀ ਤੋਂ ਜਲਦੀ ਉਸਦੇ ਪਿੰਡ ਲਿਆਈ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement