ਸਤਪ੍ਰੀਤ ਸੱਤਾ ਖ਼ਿਲਾਫ਼ ਇੰਟਰਪੋਲ ਨੇ ਬਲੂ ਕਾਰਨਰ ਨੋਟਿਸ ਕੀਤਾ ਜਾਰੀ
Published : Aug 18, 2025, 8:06 pm IST
Updated : Aug 18, 2025, 8:06 pm IST
SHARE ARTICLE
Interpol issues Blue Corner Notice against Jaspreet Satta
Interpol issues Blue Corner Notice against Jaspreet Satta

ਬਿਕਰਮ ਮਜੀਠੀਆ ਦਾ ਕਰੀਬੀ ਦੱਸਿਆ ਜਾਂਦਾ ਹੈ ਸਤਪ੍ਰੀਤ ਸੱਤਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਕੌਮਾਂਤਰੀ ਨਸ਼ਾ ਗਠਜੋੜ ਨੂੰ ਵੱਡਾ ਝਟਕਾ ਦਿੰਦਿਆਂ ਵਿਸ਼ੇਸ਼ ਜਾਂਚ ਟੀਮ ਦੇ ਸੁਚੱਜੇ ਯਤਨਾਂ ਉਪਰੰਤ ਕੈਨੇਡਾ-ਅਧਾਰਤ ਨਸ਼ਾ ਤਸਕਰ ਸਤਪ੍ਰੀਤ ਸਿੰਘ ਥਿਆੜਾ ਉਰਫ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਨਸ਼ਿਆਂ ਦੇ ਵਪਾਰ ਵਿੱਚ ਉਸਦੀ ਸ਼ਮੂਲੀਅਤ ਤੋਂ ਬਾਅਦ ਸਤਪ੍ਰੀਤ ਸਿੰਘ ਉਰਫ ਸੱਤਾ ਵਾਸੀ ਪਿੰਡ ਬੰਗਾ, ਨਵਾਂਸ਼ਹਿਰ ਨੂੰ ਸਾਲ 2021 ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਨਡੀਪੀਐਸ ਐਕਟ ਦੇ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਸਬੰਧੀ ਕੇਸ ਥਾਣਾ ਪੰਜਾਬ ਸਟੇਟ ਕ੍ਰਾਈਮ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 25, 27ਏ ਅਤੇ 29 ਤਹਿਤ ਐਫਆਈਆਰ ਨੰਬਰ 02 ਮਿਤੀ 20/12/21 ਨੂੰ ਦਰਜ ਕੀਤਾ ਗਿਆ ਸੀ।

ਜਾਂਚ ਵਿੱਚ ਪਾਇਆ ਗਿਆ ਕਿ ਜਦੋਂ ਕੌਮਾਂਤਰੀ ਨਾਮੀ ਭੋਲਾ ਡਰੱਗ ਰੈਕੇਟ ਪੰਜਾਬ ਵਿੱਚ ਸਰਗਰਮ ਸੀ, ਉਸ ਸਮੇਂ ਦੋਸ਼ੀ ਸਤਪ੍ਰੀਤ ਸੱਤਾ 2007 ਤੋਂ 2013 ਦਰਮਿਆਨ ਨਿਯਮਿਤ ਤੌਰ 'ਤੇ ਭਾਰਤ ਆਉਂਦਾ ਰਿਹਾ। ਦੋਸ਼ੀ 6000 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਨਾਲ ਜੁੜਿਆ ਹੋਇਆ ਸੀ ਅਤੇ ਉਸ ਸਮੇਂ ਦੇ ਵੱਖ-ਵੱਖ ਸਿਆਸੀ ਵਿਅਕਤੀਆਂ ਨਾਲ ਉਸਦੇ ਨੇੜਲੇ ਸਬੰਧ ਸਨ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ ਉਪਰੰਤ ਸਮਰੱਥ ਅਥਾਰਟੀ ਨੇ ਸਤਪ੍ਰੀਤ ਸੱਤਾ ਵਿਰੁੱਧ ਬਲੂ ਕਾਰਨਰ ਨੋਟਿਸ ਜਾਰੀ ਕੀਤਾ ਹੈ।

ਡੱਬੀ: ਬਲੂ ਕਾਰਨਰ ਨੋਟਿਸ ਕੀ ਹੁੰਦਾ ਹੈ?

ਇੰਟਰਪੋਲ ਦੁਆਰਾ ਜਾਰੀ ਕੀਤਾ ਗਿਆ ਬਲੂ ਕਾਰਨਰ ਨੋਟਿਸ ਅਪਰਾਧਿਕ ਜਾਂਚ ਦੌਰਾਨ ਕਿਸੇ ਵਿਅਕਤੀ ਦੀ ਪਛਾਣ, ਸਥਾਨ ਜਾਂ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਇਕੱਠਾ ਕਰਨ ਲਈ ਅਧਿਕਾਰਤ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement