ਬਾਦਲ ਵੱਲੋਂ ਆਪਣੀ ਸਿਆਸੀ ਖਾਹਿਸ਼ਾਂ ਲਈ 'ਲੰਬੀ ਵਾਸਤੇ ਤੋਹਫੇ' ਦੀ ਮੰਗ ਤੰਗ ਨਜ਼ਰੀਏ ਦਾ ਪ੍ਰਗਟਾਵਾ...
Published : Sep 18, 2018, 8:33 pm IST
Updated : Sep 18, 2018, 8:33 pm IST
SHARE ARTICLE
Capt Amrinder Singh
Capt Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਦੇ ਵਿਕਾਸ ਵਾਸਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਕੀਤੀ ਚੋਣਵੀ ਮੰਗ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਦੇ ਵਿਕਾਸ ਵਾਸਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਕੀਤੀ ਚੋਣਵੀ ਮੰਗ ਲਈ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਹੈ ਕਿ ਇਹ ਅਕਾਲੀ ਆਗੂ ਦਾ ਜ਼ਾਹਿਰਾ ਤੌਰ 'ਤੇ ਸੂਬੇ ਦੇ ਵਿਕਾਸ ਬਾਰੇ ਤੰਗ ਨਜ਼ਰੀਆ ਹੈ। ''ਵਾਅਦਾ ਪੂਰਾ ਕਰਨ ਦੀ ਸ਼ਕਲ ਵਿੱਚ ਲੋਕਾਂ ਵਾਸਤੇ ਤੋਹਫੇ ਦੇ ਨਾਲ ਲੰਬੀ ਆਉਣ'' ਬਾਰੇ ਬਾਦਲ ਵੱਲੋਂ ਦਿੱਤੇ ਗਏ ਬਿਆਨ 'ਤੇ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਸ ਬਜੁਰਗ ਆਗੂ ਦੀ ਤਰ•ਾਂ ਸਿਰਫ ਦੇ ਲੰਬੀ ਦੇ ਹੀ ਮੁੱਖ ਮੰਤਰੀ ਨਹੀਂ ਹਨ ਸਗੋਂ ਉਹ ਪੂਰੇ ਪੰਜਾਬ ਦੇ ਮੁੱਖ ਮੰਤਰੀ ਹਨ ਪਰ ਉਨ•ਾਂ ਦਾ ਲੰਬੀ ਦੇ ਲੋਕਾਂ ਦੇ ਪ੍ਰਤੀ ਉਚ ਸਤਿਕਾਰ ਹੈ।

ਕੁੱਝ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਲਗਾਤਾਰ ਲੰਬੀ ਨੂੰ ਹੀ ਸੂਬੇ ਦਾ ਇਕੋ-ਇਕ ਹਲਕਾ ਦੱਸ ਰਿਹਾ ਹੈ ਜੋ ਵਿਕਾਸ ਦਾ ਹੱਕਦਾਰ ਹੈ। ਪਿਛਲੇ 10 ਸਾਲਾਂ ਦੇ ਕੁਸ਼ਾਸ਼ਨ ਤੋਂ ਲੋਕਾਂ ਦਾ ਧਿਆਨ ਲਾਂਬੇ ਕਰਨ ਅਤੇ ਉਨ•ਾਂ ਨੂੰ ਗੁੰਮਰਾਹ ਕਰਨ ਦੀਆਂ ਨਿਰਾਸ਼ਜਨਕ ਅਤੇ ਅਸਫਲ ਕੋਸ਼ਿਸ਼ਾਂ ਕਰਨ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਦੀ ਤਿੱਖੀ ਆਲੋਚਨਾ ਕੀਤੀ। ਉਨ•ਾਂ ਕਿਹਾ ਕਿ ਇਸ ਤੋਂ ਪੂਰੀ ਤਰ•ਾਂ ਸਪਸ਼ਟ ਹੋ ਜਾਂਦਾ ਹੈ ਕਿ ਬਾਦਲ ਸਿਰਫ਼ ਆਪਣੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਸਮੁੱਚੇ ਸੂਬੇ ਦੇ ਵਿਕਾਸ ਦੀ ਬਿਨਾਹ 'ਤੇ ਲੰਬੀ ਵਾਸਤੇ ਤੋਹਫੇ ਦੀ ਮੰਗ ਕਰ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਨੇ ਪਿਛਲੇ 18 ਮਹੀਨੇ ਦੌਰਾਨ ਪੰਜਾਬ ਦੇ ਕਿਸੇ ਵੀ ਹੋਰ ਖਿੱਤੇ ਲਈ ਕਦੀ ਵੀ ਤੋਹਫੇ ਦੀ ਮੰਗ ਨਹੀਂ ਕੀਤੀ। ਉਨ•ਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਸੂਬੇ ਦੇ ਲੋਕਾਂ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ। ਉਨ•ਾਂ ਕਿਹਾ ਕਿ ਉਹ ਛੇਤੀਂ ਹੀ ਲੰਬੀ ਦਾ ਦੌਰਾ ਕਰਨਗੇ ਅਤੇ ਇਸ ਇਲਾਕੇ ਦੀਆਂ ਵਿਕਾਸ ਜ਼ਰੂਰਤਾਂ ਨੂੰ ਸੰਬੋਧਤ ਹੋਣਗੇ। ਇਸ ਦੇ ਨਾਲ ਹੀ ਉਨ•ਾਂ ਕਿਹਾ ਕਿ ਉਹ ਸੂਬੇ ਦੇ ਹਰੇਕ ਹਿੱਸੇ ਲਈ ਵਿਕਾਸ ਯੋਜਨਾ ਨੂੰ ਅੰਤਮ ਰੂਪ ਦੇਣ ਅਤੇ ਇਸ ਦੀ ਸ਼ੁਰੂਆਤ ਨੂੰ ਯਕੀਨੀ ਬਨਾਉਣਗੇ।

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਕਰਨ ਸਬੰਧੀ ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਦੋ ਦਿਨਾਂ ਦੇ ਅੰਦਰ-ਅੰਦਰ ਹੀ ਆਪਣੇ ਮੰਤਰੀ ਮੰਡਲ ਦੁਆਰਾ ਉਨ•ਾਂ 117 ਫੈਸਲਿਆਂ ਨੂੰ ਲਾਗੂ ਕਰਨ ਲਈ ਪ੍ਰਵਾਨਗੀ ਦਿਵਾਈ ਜਿਨ•ਾਂ ਦਾ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਗਿਆ ਸੀ। ਉਨ•ਾਂ ਦੱਸਿਆ ਕਿ ਇਨ•ਾਂ ਵਿੱਚੋ 70 ਫੈਸਲੇ ਪੂਰੀ ਤਰ•ਾਂ ਲਾਗੂ ਕਰ ਦਿੱਤੇ ਗਏ ਹਨ ਜਦਕਿ 11 ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ•ਾਂ ਬਾਦਲ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਖੁਦ ਦੱਸਣ ਕਿ 2012 ਵਿੱਚ ਸੱਤਾ ਵਿੱਚ ਆਉਣ ਵੇਲੇ ਉਸ ਦੀ ਸਰਕਾਰ ਨੇ ਕਿਨੇ ਚੋਣ ਵਾਅਦੇ ਪੂਰੇ ਕੀਤੇ ਸਨ।

ਆਪਣੀ ਸਰਕਾਰ ਵੱਲੋਂ ਪੂਰੇ ਕੀਤੇ ਗਏ ਕੁੱਝ ਮਹੱਤਵਪੁਰਨ ਚੋਣ ਵਾਅਦਿਆਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਿੰਨ ਲੱਖ ਤੋਂ ਵੱਧ ਕਿਸਾਨਾਂ ਨੂੰ 1735 ਕਰੋੜ ਰੁਪਏ ਦੀ ਕਰਜ਼ਾ ਰਾਹਤ ਮੁਹਈਆ ਕਰਵਾਈ ਗਈ ਹੈ ਅਤੇ 314 ਕਰੋੜ ਰੁਪਏ ਦੀ ਅਗਲੀ ਕਿਸ਼ਤ ਉਨ•ਾਂ ਸੀਮਾਂਤ ਕਿਸਾਨਾਂ ਲਈ ਛੇਤੀ ਹੀ ਜ਼ਾਰੀ ਕਰ ਦਿੱਤੀ ਜਾਵੇਗੀ ਜਿਨ•ਾਂ ਨੇ ਵਪਾਰਕ ਬੈਂਕਾਂ ਤੋਂ ਕਰਜ਼ਾ ਲਿਆ ਹੈ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸ਼ਨ ਦੌਰਾਨ ਕਦੀ ਵੀ ਕਿਸਾਨਾਂ ਨੂੰ ਸਿੱਧੀ ਸਬਸਿਡੀ ਜਾ ਰਾਹਤ ਮੁਹਈਆ ਨਹੀਂ ਕਰਵਾਈ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਸ਼ਾਸਨ ਦੌਰਾਨ 10 ਸਾਲ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਜਦਕਿ ਉਨ•ਾਂ ਦੀ ਸਰਕਾਰ ਨੇ ਖਰੀਦ ਕਾਰਜ਼ਾਂ ਨੂੰ ਬਿਨਾਂ ਕਿਸੇ ਅੜਚਨ ਦੇ ਨੇਪਰੇ ਚਾੜਿ•ਆ। ਇਸ ਦੇ ਨਤੀਜੇ ਵੱਜੋਂ 10 ਲੱਖ ਕਿਸਾਨਾਂ ਵਿੱਚੋਂ ਬਹੁਤੇ ਉਸੇ ਦਿਨ ਹੀ ਆਪਣੀ ਫਸਲ ਵੇਚ ਕੇ ਖੁਸ਼ੀ –ਖੁਸ਼ੀ ਘਰਾਂ ਨੂੰ  ਚਲੇ ਜਾਂਦੇ ਸਨ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਬੁਢਾਪਾ ਪੈਨਸ਼ਨ 500 ਰੁਪਏ ਤੋਂ ਵਧਾ ਕੇ 750 ਰੁਪਏ ਕਰ ਦਿੱਤੀ ਹੈ ਜਿਸ ਨਾਲ 19 ਲੱਖ ਲੋਕਾਂ ਨੂੰ ਫਾਇਦਾ ਹੋਇਆ ਹੈ ਜਦਕਿ ਬਾਦਲ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸਿਰਫ ਇਕ ਵਾਰੀ ਇਹ ਪੈਨਸ਼ਨ 250 ਤੋਂ ਵਧਾ ਕੇ 500 ਰੁਪਏ ਕੀਤੀ ਸੀ।

ਉਸ ਵੇਲੇ ਵੀ ਇਸ ਦਾ ਉਦੇਸ਼ ਚੋਣਾਂ ਵਿਚੋਂ ਲਾਹਾ ਖੱਟਣਾ ਸੀ ਨਾ ਕਿ ਗਰੀਬਾਂ ਨੂੰ ਲਾਭ ਪਹੁੰਚਾਣਾ ਸੀ। ਉਨ•ਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਹੇਠ ਦਿੱਤੀ ਜਾਂਦੀ ਰਾਸ਼ੀ 15000 ਰੁਪਏ ਤੋਂ ਵਧਾ ਕੇ 21000 ਕਰ ਦਿੱਤੀ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਆਪਣੇ ਸ਼ਾਸਨ ਦੌਰਾਨ ਇਕ ਵੀ ਪੈਸਾ ਵਧਾਉਣ ਵਿੱਚ ਅਸਫਲ ਹੋਈ ਸੀ। ਉਨ•ਾਂ ਕਿਹਾ ਕਿ ਇਨ•ਾਂ ਸਾਰੇ ਲਾਭਾਂ ਨਾਲ ਤਕਰੀਬਨ 25 ਲੱਖ ਲੋਕਾਂ ਨੂੰ ਫਾਇਦਾ ਹੋਇਆ ਹੈ ਜੋਕਿ ਸਮਾਜ ਦੇ ਗਰੀਬ ਤਬਕੇ ਨਾਲ ਸਬੰਧਤ ਹਨ। ਬੁਨਿਆਦੀ ਢਾਂਚੇ ਦੇ ਵਿਕਾਸ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 16 ਹਜ਼ਾਰ ਕਿਲੋਮੀਟਰ ਸੰਪਰਕ ਸੜਕਾਂ ਦੀ ਮੁਰੰਮਤ ਦਾ ਵਿਸ਼ਾਲ ਕਾਰਜ਼ ਉਨ•ਾਂ ਦੇ ਸ਼ਾਸਨ ਦੇ ਪਹਿਲੇ ਵਰ•ੇ ਦੌਰਾਨ ਹੀ 2000 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ।

ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸਿਰਫ 43 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਕਰਵਾਈ ਅਤੇ ਸਾਰਾ ਪੈਸਾ ਚੋਣਵੇਂ ਖੇਤਰਾਂ ਵਿੱਚ ਲਾਇਆ। ਉਨ•ਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਚੋਣ ਸੰਭਵਾਨਾਵਾਂ ਦੇ ਮੱਦੇਨਜ਼ਰ ਸਰਕਾਰੀ ਫੰਡਾਂ ਨੂੰ ਚੋਣਵੇ ਖੇਤਰਾਂ ਲਈ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰੀ ਕਿਸੇ ਸਰਕਾਰ ਨੇ ਸੂਬੇ ਵਿੱਚ ਹਰੇਕ ਘਰ ਦੇ ਘੱਟੋ-ਘੱਟ ਇਕ ਵਿਅਕਤੀ ਨੂੰ ਲਾਹੇਵੰਦ ਰੋਜ਼ਗਾਰ ਦੇਣ ਦਾ ਮਿਸ਼ਨ ਸ਼ੁਰੂ ਕੀਤਾ ਹੈ। ਇਸ ਦੇ ਹੇਠ ਹੁਣ ਤੱਕ 2 ਲੱਖ 50 ਹਜ਼ਾਰ ਲੋਕਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਚੁੱਕਾ ਹੈ ਅਤੇ ਸਨਅਤੀ ਨਿਵੇਸ਼ ਦੇ ਨਾਲ 95 ਹਜ਼ਾਰ ਹੋਰ ਨੌਕਰੀਆਂ ਪੈਦਾ ਕੀਤੇ ਜਾਣ ਲਈ ਆਧਾਰ ਕਾਇਮ ਕੀਤਾ ਹੈ। ਉਨ•ਾਂ ਨੇ ਵੱਖ-ਵੱਖ ਮੁੱਦਿਆਂ 'ਤੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਾਦਲ ਦੀ ਤਿੱਖੀ ਆਲੋਚਨਾ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement