
ਪਿਛਲੇ ਕੁੱਝ ਦਿਨਾਂ ਤੋਂ ਡਾ. ਧਰਮਵੀਰ ਗਾਂਧੀ ਦੀ ਆਪ ਪਾਰਟੀ 'ਚ ਵਾਪਸੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ।
ਚੰਡੀਗੜ੍ਹ, ਪਿਛਲੇ ਕੁੱਝ ਦਿਨਾਂ ਤੋਂ ਡਾ. ਧਰਮਵੀਰ ਗਾਂਧੀ ਦੀ ਆਪ ਪਾਰਟੀ 'ਚ ਵਾਪਸੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਜਿਸ ਤੋਂ ਅੱਜ ਡਾ. ਗਾਂਧੀ ਨੇ ਪਰਦਾ ਚੁੱਕਦੇ ਹੋਏ ਸਾਫ ਕਰ ਦਿੱਤਾ ਹੈ ਕਿ ਉਹ ਆਪ ਪਾਰਟੀ ਵਿਚ ਵਾਪਿਸ ਨਹੀਂ ਜਾਣਗੇ | ਮਿਲੀ ਜਾਣਕਰੀ ਮੁਤਾਬਿਕ ਡਾ. ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਰਾਜਨੀਤੀ ਹੋਰ ਤਰ੍ਹਾਂ ਦੀ ਹੈ ਅਤੇ ਉਹ ਆਮ ਆਦਮੀ ਪਾਰਟੀ ਵਿਚ ਵਾਪਿਸ ਨਹੀਂ ਜਾਣਗੇ| ਮੀਡੀਆ ਵਿਚ ਚੱਲ ਰਹੀਆਂ ਖ਼ਬਰਾਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਪ ਵਾਪਸੀ ਦੀਆਂ ਖਬਰਾਂ ਸਹੀ ਨਹੀਂ ਹਨ ਅਤੇ ਖਬਰਾ ਵਿੱਚ ਉਨ੍ਹਾਂ ਦੇ ਵਿਚਾਰਾਂ ਦੀ ਸਹੀ ਪ੍ਰਤੀਨਿਧਤਾ ਨਹੀਂ ਕੀਤੀ ਗਈ ਹੈ।
Dharamvir Gandhi
ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡਾ. ਧਰਮਵੀਰ ਗਾਂਧੀ ਨਾਲ ਸੰਜੇ ਸਿੰਘ ਨੇ ਤਿੰਨ ਦਿਨ ਪਹਿਲਾਂ ਮੁਲਾਕਾਤ ਕੀਤੀ ਸੀ। ਡਾ. ਧਰਮਵੀਰ ਗਾਂਧੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਕੁੱਝ ਸ਼ਰਤਾਂ ਵੀ ਰੱਖੀਆਂ ਸਨ।
AAP
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਨਵੀਂ ਰਣਨੀਤੀ ਤਹਿਤ ਪਾਰਟੀ ਦੇ ਨਾਰਾਜ਼ ਅਤੇ ਕੱਢੇ ਹੋਏ ਆਗੂਆਂ ਦੀ ਘਰ ਵਾਪਸੀ ਲਈ ਮੁਹਿੰਮ ਚਲਾਈ ਹੈ ਅਤੇ ਇਸਦੇ ਤਹਿਤ ਹੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਆਪ ਦੀ ਟੀਮ ਨੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨਾਲ ਵੀ ਮੁਲਾਕਾਤ ਕੀਤੀ ਸੀ।