ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨ ਭੇਂਟ
Published : Sep 18, 2019, 3:51 pm IST
Updated : Sep 18, 2019, 3:51 pm IST
SHARE ARTICLE
ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨ ਭੇਂਟ
ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨ ਭੇਂਟ

ਪੂਰੇ ਪਿੰਡ ਵਿਚ ਪਸਰਿਆ ਮਯੂਸੀ ਦਾ ਮਹੌਲ

ਦੇਵੀਗੜ੍ਹ- ਦੇਵੀਗੜ੍ਹ ਦੇ ਪਿੰਡ ਹਾਜੀਪੁਰ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ਵਿਚ ਮਾਯੂਸੀ ਦਾ ਮਹੌਲ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਜੀਪੁਰ ਪਿੰਡ ਵਿਚ ਸਥਾਪਿਤ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਪੱਖੇ ਨੂੰ ਅੱਗ ਲੱਗ ਗਈ ਜਿਸ ਤੋਂ ਬਾਅਦ ਇਹ ਅੱਗ ਗੁਰਦੁਆਰਾ ਸਾਹਿਬ ਅੰਦਰ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਲੱਗ ਗਈ। ਦੱਸ ਦੇਈਏ ਕਿ ਗਰਮੀ ਕਰਕੇ ਪੱਖੇ ਨੂੰ ਅੱਗ ਲੱਗ ਗਈ ਸੀ, ਜਿਸ ਤੋਂ ਬਾਅਦ ਇਹ ਅੱਗ ਪਾਵਨ ਸਰੂਪਾਂ ਨੂੰ ਵੀ ਪੈ ਗਈ ਤੇ ਇਸਦੇ ਨਤੀਜੇ ਵੱਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦਾ ਕਾਫੀ ਨੁਕਸਾਨ ਹੋਇਆ ਹੈ |

ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਆਏ ਸਿੰਘ ਅਗਨ ਭੇਂਟ ਹੋਏ ਪਾਵਨ ਸਰੂਪਾਂ ਨੂੰ ਆਪਣੇ ਨਾਲ ਲੈ ਗਏ। ਉਧਰ ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਲਾਸਟਿਕ ਦੇ ਪੱਖੇ ਨੂੰ ਲੱਗੀ ਅੱਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ। ਦੱਸ ਦੇਈਏ ਕਿ ਪਟਿਆਲਾ ਤੋਂ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪੂਰੀ ਗੁਰ ਮਰਿਆਦਾ ਨਾਲ ਪਾਵਨ ਸਰੂਪਾਂ ਨੂੰ ਆਪਣੇ ਨਾਲ ਲੈ ਗਏ ਅਤੇ ਇਸ ਘਟਨਾ ਦੇ ਨਾਲ ਪੂਰੇ ਹਾਜੀਪੁਰ ਪਿੰਡ ਵਿਚ ਮਾਯੂਸੀ ਦਾ ਮਹੌਲ ਬਣਿਆ ਹੋਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement