
ਜ਼ਿਲ੍ਹਾ ਹੁਸ਼ਿਆਰਪੁਰ ਦੇ ਨਿੱਜੀ ਹੋਟਲ ਸ਼ਾਹਰਾਜ ਦੇ ਕਮਰੇ 'ਚ ਪੱਖੇ ਨਾਲ ਲਮਕਦੀ ਇੱਕ 30 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਨਾਲ ਹੋਟਲ 'ਚ ਹਫੜਾ ਦਫ਼ੜੀ ਮੱਚ ਗਈ।
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਨਿੱਜੀ ਹੋਟਲ ਸ਼ਾਹਰਾਜ ਦੇ ਕਮਰੇ 'ਚ ਪੱਖੇ ਨਾਲ ਲਮਕਦੀ ਇੱਕ 30 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਨਾਲ ਹੋਟਲ 'ਚ ਹਫੜਾ ਦਫ਼ੜੀ ਮੱਚ ਗਈ। ਮੌਕੇ 'ਤੇ ਪਹੁੰਚੀ ਥਾਣਾ ਮਾਡਲ ਟਾਊਨ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜੇ ਲੈ ਕੇ ਅੱਗੇ ਦੀ ਕਾਰਵਾਈ ਸੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮ੍ਰਿਤਕ ਨੌਜਵਾਨ ਦਾ ਨਾਮ ਰਾਵਨਿਸ਼ ਰਤੂ ਦੱਸਿਆ ਜਾ ਰਿਹਾ ਹੈ, ਜੋ ਹੁਸ਼ਿਆਰਪੁਰ ਦੇ ਮੁਹੱਲਾ ਰਣਜੀਤ ਨਗਰ ਫਤਿਹਗੜ੍ਹ ਰਾਡ ਦਾ ਰਹਿਣ ਵਾਲਾ ਹੈ।
Man suicide in hoshiarpur
ਮ੍ਰਿਤਕ ਪੇਸ਼ੇ ਵਜੋਂ ਕੰਪਿਊਟਰ ਮੈਕੇਨਿਕ ਦਾ ਕੰਮ ਕਰਦਾ ਸੀ। ਪੁਲਿਸ ਮੁਤਾਬਕ ਰਾਵਨਿਸ਼ ਪਿਛਲੇ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਸੀ, ਜਿਸ ਦੇ ਚਲਦੇ ਉਹ ਆਪਣੇ ਘਰ ਵੀ ਨਹੀ ਜਾਂਦਾ ਸੀ ਤੇ ਹੋਟਲ 'ਚ ਹੀ ਰੂਮ ਲਿਆ ਸੀ। ਦੱਸ ਦਈਏ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ ਤੇ ਇਹ ਤਾਂ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਾਬਤ ਹੋ ਪਾਏਗਾ ਕੀ ਇਹ ਖੁਦਕੁਸ਼ੀ ਹੈ ਜਾਂ ਕਤਲ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।