ਖੇਤੀ ਬਿੱਲਾਂ ਨਾਲ ਪੰਜਾਬ ਨੂੰ ਹਰੇਕ ਸਾਲ 4000 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ-ਮਨਪ੍ਰੀਤ ਸਿੰਘ ਬਾਦਲ
Published : Sep 18, 2020, 6:34 pm IST
Updated : Sep 18, 2020, 6:34 pm IST
SHARE ARTICLE
Manpreet Singh Badal
Manpreet Singh Badal

ਨਵੇਂ ਬਿੱਲ ਕਿਸਾਨੀ ਨੂੰ ਬਰਬਾਦ ਕਰਨ ਦੇ ਨਾਲ ਪੇਂਡੂ ਸੈਕਟਰ ਨੂੰ ਕੱਖੋਂ ਹੌਲੇ ਕਰ ਦੇਣਗੇ-ਵਿੱਤ ਮੰਤਰੀ

ਚੰਡੀਗੜ੍ਹ: ਸੂਬਾਈ ਵਿਸ਼ਾ ਸੂਚੀ ਵਿੱਚ ਦਰਜ ਵਸਤਾਂ ’ਤੇ ਬਿੱਲ ਪਾਸ ਕਰਕੇ ਸੰਵਿਧਾਨ ਦੇ ਸੰਘੀ ਢਾਂਚੇ ਦੀ ਉਲੰਘਣਾ ਕਰਨ ਲਈ ਐਨ.ਡੀ.ਏ. ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਨਾਲ ਹਰੇਕ ਸਾਲ ਪੰਜਾਬ ਨੂੰ 4000 ਕਰੋੜ ਰੁਪਏ ਦਾ ਘਾਟਾ ਪਵੇਗਾ ਜਿਸ ਨਾਲ ਪੇਂਡੂ ਜਨ-ਜੀਵਨ ਤਬਾਹ ਹੋਣ ਦੇ ਨਾਲ-ਨਾਲ ਪਹਿਲਾਂ ਹੀ ਸੰਕਟ ਵਿੱਚ ਡੁੱਬੀ ਕਿਸਾਨੀ ਕੌਖੋਂ ਹੌਲੀ ਹੋ ਜਾਵੇਗੀ।

Manpreet Singh Badal Manpreet Singh Badal

ਬਠਿੰਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਭਾਰਤ ਦੇ ਕਿਸਾਨਾਂ ਨੂੰ ਇਸ ਗੱਲ ਦਾ ਭਰੋਸਾ ਦੇਣ ਤੋਂ ਭੱਜ ਰਹੀ ਹੈ ਕਿ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, ‘‘ਕੇਂਦਰ ਦੀ ਸਰਕਾਰ ਇਹ ਐਲਾਨ ਕਰਨ ਤੋਂ ਪੈਰ ਪਿੱਛੇ ਕਿਉਂ ਖਿੱਚ ਰਹੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਹਮੇਸ਼ਾ ਅਤੇ ਨਿਰਵਿਘਨ ਰੂਪ ਵਿੱਚ ਜਾਰੀ ਰਹੇਗਾ।’’

Farmer ProtestFarmer Protest

ਵਿੱਤ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਸੂਬਿਆਂ ਦੀ ਸੂਚੀ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਨੇ ਇਸ ਕਾਰਵਾਈ ਨਾਲ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਐਨ.ਡੀ.ਏ. ਸਰਕਾਰ ਨੇ ਸੂਬਿਆਂ ਦੇ ਅਧਿਕਾਰਾਂ ਦਾ ਘਾਣ ਕੀਤਾ ਹੋਵੇ। ਉਹਨਾਂ ਮਿਸਾਲ ਦਿੰਦਿਆਂ ਕਿਹਾ ਕਿ ਜੀ.ਐਸ.ਟੀ. ਦੇ ਮਾਲੀ ਘਾਟੇ ਦੇ ਮਾਮਲੇ ਵਿੱਚ ਸੂਬਿਆਂ ਨੂੰ ਮੁਆਵਜ਼ਾ ਦੇਣ ਸਬੰਧੀ ਭਾਰਤੀ ਸੰਵਿਧਾਨ ਵਿੱਚ ਵਿਵਸਥਾ ਹੋਣ ਦੇ ਬਾਵਜੂਦ ਐਨ.ਡੀ.ਏ. ਸਰਕਾਰ ਜਾਣਬੁੱਝ ਕੇ ਸੰਵਿਧਾਨ ਦੇ ਸੰਘੀ ਤਾਣੇ-ਬਾਣੇ ਨੂੰ ਅੱਖੋਂ-ਪਰੋਖੇ ਕਰ ਰਹੀ ਹੈ।

Manpreet Singh BadalManpreet Singh Badal

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ,‘‘ਕੇਂਦਰ ਸਰਕਾਰ ਦਾ ਇਹ ਕਦਮ ਘੱਟੋ-ਘੱਟ ਸਮਰਥਨ ਭਾਅ ਅਤੇ ਖੇਤੀਬਾੜੀ ਉਤਪਾਦ ਮੰਡੀਕਰਨ ਕਮੇਟੀਆਂ ਲਈ ਤਬਾਹਕੁੰਨ ਹੈ ਜਿਨਾਂ ਨੇ ਸਾਲ 1960 ਤੋਂ ਮੁਲਕ ਦੀ ਬਹੁਤ ਕਾਰਗਰ ਢੰਗ ਨਾਲ ਆਪਣਾ ਫਰਜ਼ ਨਿਭਾਇਆ। ਕੇਂਦਰ ਸਰਕਾਰ ਨਾਲ ਮੀਟਿੰਗ ਦੇ ਵੇਰਵੇ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਉਹਨਾਂ ਨੇ ਕੇਂਦਰ ਸਰਕਾਰ ਕੋਲ 7 ਮੁੱਦੇ ਉਠਾਏ ਸਨ। ਇਹਨਾਂ ਵਿੱਚ ਕੇਂਦਰ ਸਰਕਾਰ ਪਾਸੋਂ ਘੱਟੋ-ਘੱਟ ਸਮਰਥਨ ਮੁੱਲ ਖਤਮ ਨਾ ਕਰਨ ਦਾ ਸਪੱਸ਼ਟ ਭਰੋਸਾ ਲੈਣਾ ਵੀ ਸ਼ਾਮਲ ਸੀ।

farmersFarmer

ਇਸ ਤੋਂ ਇਲਾਵਾ ਮੱਕੀ ਨੂੰ ਘੱਟੋ-ਘੱਟ ਸਮਰਥਨ ਭਾਅ ਦੇ ਦਾਇਰੇ ਵਿੱਚ ਲਿਆਉਣਾ, ਖੇਤੀਬਾੜੀ ਖੋਜ ਲਈ ਸੂਬਿਆਂ ਨੂੰ ਹੋਰ ਵਸੀਲੇ ਪ੍ਰਦਾਨ ਕਰਨਾ, ਕੀਟਨਾਸ਼ਕ ਐਕਟ ਤਹਿਤ ਸੂਬਿਆਂ ਨੂੰ ਵਧੇਰੇ ਸ਼ਕਤੀਆਂ ਦੇਣਾ ਅਤੇ ਹੋਰ ਫਸਲਾਂ ਵਿੱਚ ਖੋਜ ਕਾਰਜ ਵਧਾਉਣਾ ਸ਼ਾਮਲ ਹੈ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਇਹ ਵੀ ਕਿਹਾ ਸੀ ਕਿ ਖੇਤੀਬਾੜੀ ਬੀਮਾ ਸਕੀਮ ਪੰਜਾਬ ਲਈ ਢੁਕਵੀਂ ਨਹੀਂ ਹੈ ਅਤੇ ਕੇਂਦਰ ਸਰਕਾਰ ਨੂੰ ਖੇਤੀਬਾੜੀ ਦੇ ਮੁੱਦਿਆਂ ’ਤੇ ਵਿਦੇਸ਼ੀ ਸਰਕਾਰਾਂ ਨਾਲ ਇਕਰਾਰਨਾਮੇ ਕਰਨ ਮੌਕੇ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ।

Manpreet Singh BadalManpreet Singh Badal

ਵਿੱਤ ਮੰਤਰੀ ਨੇ ਦੋ ਦਸਤਾਵੇਜ਼ ਵੀ ਜਾਰੀ ਕੀਤੇ ਜਿਨਾਂ ਵਿੱਚ ਮੀਟਿੰਗ ਦੇ ਵੇਰਵੇ ਅਤੇ ਇਸ ਮਸਲੇ ’ਤੇ ਪੰਜਾਬ ਸਰਕਾਰ ਦੇ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਸ਼ਾਮਲ ਹਨ। ਵਿੱਤ ਮੰਤਰੀ ਨੇ ਕਿਹਾ ਕਿ ਲਿਖਤੀ ਪੱਤਰ ਪੰਜਾਬ ਸਰਕਾਰ ਦੇ ਸਟੈਂਡ ਨੂੰ ਬਿਲਕੁਲ ਸਪੱਸ਼ਟ ਕਰਦੇ ਹਨ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦੋਗਲੇਪਣ ਦਾ ਸ਼ਿਕਾਰ ਦੱਸਿਆ। ਮਨਪ੍ਰੀਤ ਨੇ ਅਕਾਲੀ ਦਲ ਦੀ ਮੌਜੂਦਾ ਹਾਲਤ ’ਤੇ ਚੁਟਕੀ ਲੈਂਦਿਆਂ ਕਿਹਾ,‘‘ਤੁਸੀਂ ਸ਼ਿਕਾਰ ਅਤੇ ਸ਼ਿਕਾਰੀਆਂ ਨਾਲ ਇਕੋ ਵੇਲੇ ਨਹੀਂ ਚੱਲ ਸਕਦੇ।’’

Punjab GovtPunjab Govt

ਉਹਨਾਂ ਕਿਹਾ ਕਿ ਇਕ ਪਾਸੇ ਤਾਂ ਅਕਾਲੀ ਪ੍ਰਧਾਨ ਮੰਤਰੀ ਦੇ ਪੈਰ ਛੂੰਹਦੇ ਹਨ ਜਦਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਨਾਲ ਮੱਥਾ ਲਾਉਣ ਦੇ ਦਾਅਵੇ ਕਰਦੇ ਹਨ। ਵਿੱਤ ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਪਖੰਡ ਦੱਸਦਿਆਂ ਕਿਹਾ ਕਿ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਖੇਤੀਬਾੜੀ ਆਰਡੀਨੈਂਸਾਂ ’ਤੇ ਚਰਚਾ ਵੇਲੇ ਹਰਸਿਮਰਤ ਵੀ ਸ਼ਾਮਲ ਸੀ। ਇੱਥੋਂ ਤੱਕ ਜਦੋਂ ਐਨ.ਡੀ.ਏ. ਸਰਕਾਰ ਨੇ ਇਹਨਾਂ ਨੂੰ ਸੰਸਦ ਵਿੱਚ ਪੇਸ਼ ਕਰਨ ਦਾ ਫੈਸਲਾ ਲਿਆ ਤਾਂ ਇਹਨਾਂ ਨੂੰ ਇਕ ਵਾਰ ਫੇਰ ਕੈਬਨਿਟ ਵੱਲੋਂ ਪ੍ਰਵਾਨ ਕੀਤਾ ਗਿਆ ਉਸ ਵੇਲੇ ਵੀ ਹਰਸਿਮਰਤ ਕੌਰ ਬਾਦਲ ਹਾਜ਼ਰ ਸੀ।

Harsimrat Kaur BadalHarsimrat Kaur Badal

ਇਹਨਾਂ ਖੇਤੀ ਬਿੱਲਾਂ ਦੇ ਉਪਬੰਧਾਂ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅਨਾਜ ਦੀ ਵਿਕਰੀ ਅਤੇ ਖਰੀਦ ਹੁਣ ਮੰਡੀਆਂ ਅਤੇ ਫੜਾਂ ਤੱਕ ਹੀ ਮਹਿਦੂਦ ਨਹੀਂ ਰਹਿ ਜਾਵੇਗੀ ਸਗੋਂ ਇਹਨਾਂ ਨੂੰ ਕਿਤੇ ਵੀ ਤੇ ਕਿਸੇ ਵੀ ਥਾਂ ਵੇਚਿਆ ਜਾ ਸਕਦਾ। ਉਹਨਾਂ ਅੱਗੇ ਦੱਸਿਆ ਕਿ ਖਰੀਦਦਾਰਾਂ ਨੂੰ ਹੁਣ ਕੋਈ ਮੰਡੀ ਫੀਸ ਨਹੀਂ ਦੇਣੀ ਪਵੇਗੀ। ਇਸ ਵੇਲੇ ਸੂਬੇ ਦੀਆਂ 65000 ਕਿਲੋਮੀਟਰ ਪੇਂਡੂ ਸੜਕਾਂ ਦੀ ਸਾਂਭ-ਸੰਭਾਲ ਇਸ ਮੰਡੀ ਫੀਸ ਨਾਲ ਹੀ ਕੀਤੀ ਜਾਂਦੀ ਹੈ।

Shiromani Akali Dal Shiromani Akali Dal

ਇਸ ਤੋਂ ਇਲਾਵਾ ਖਰੀਦਦਾਰ ਨੂੰ ਪ੍ਰਵਾਨਗੀ ਜਾਂ ਲਾਇਸੰਸ ਦੀ ਲੋੜ ਨਹੀਂ ਪਵੇਗੀ ਪਰ ਖਰੀਦ ਲਈ ਪੈਨ ਕਾਰਡ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸੇ ਤਰਾਂ ਕਿਸਾਨ ਅਤੇ ਖਰੀਦਦਾਰ ਦਰਮਿਆਨ ਕਿਸੇ ਵਿਵਾਦ ਦੀ ਸੂਰਤ ਵਿੱਚ ਇਸ ਦਾ ਫੈਸਲਾ ਐਸ.ਡੀ.ਐਮ ਦੇ ਪੱਧਰ ’ਤੇ ਹੋਵੇਗਾ। ਇਸ ਨਾਲ ਸਾਰੀਆਂ ਤਾਕਤਾਂ ਪ੍ਰਾਈਵੇਟ ਵਪਾਰੀ ਦੇ ਹੱਥ ਵਿੱਚ ਆ ਜਾਣਗੀਆਂ ਜਦਕਿ ਵਿਆਪਕ ਮੰਡੀਕਰਨ ਢਾਂਚੇ ਨੂੰ ਦਰਕਿਨਾਰ ਕਰ ਦਿੱਤਾ ਗਿਆ ਜੋ ਪਿਛਲੇ 60 ਸਾਲਾਂ ਦੌਰਾਨ ਬਾਖੂਬੀ ਢੰਗ ਨਾਲ ਸਿਰਜਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM
Advertisement