ਮੋਦੀ ਦੇ ਜਨਮ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਕਰੇਗਾ ਅੰਨਦਾਤਾ
Published : Sep 18, 2020, 7:52 pm IST
Updated : Sep 18, 2020, 7:52 pm IST
SHARE ARTICLE
Bhagwant Mann
Bhagwant Mann

ਖੇਤੀ ਵਿਰੋਧੀ ਕਾਲਾ ਕਾਨੂੰਨਾਂ ਨੂੰ ਹੁਣ ਰਾਜ ਸਭਾ 'ਚ ਰੋਕਣ ਦਾ ਮੌਕਾ-ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ  (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਮੋਦੀ ਸਰਕਾਰ ਵੱਲੋਂ ਬਹੁਮਤ ਦੀ ਤਾਨਾਸ਼ਾਹੀ ਨਾਲ ਲੋਕ ਸਭਾ 'ਚ ਪਾਸ ਕੀਤੇ ਖੇਤੀ ਵਿਰੋਧੀ ਬਿਲਾਂ ਨੂੰ ਰਾਜ ਸਭਾ 'ਚ ਹਰਗਿਜ਼ ਪਾਸ ਨਾ ਹੋਣ ਦੇਣ।

 Bhagwant MannBhagwant Mann

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਖ਼ਾਸ ਕਰਕੇ ਹਰਸਿਮਰਤ ਕੌਰ ਬਾਦਲ ਨੂੰ ਖ਼ੂਬ ਖਰੀਆਂ-ਖਰੀਆਂ ਸੁਣਾਈਆਂ। ਇੱਥੇ ਪਾਰਟੀ ਹੈੱਡਕੁਆਟਰ 'ਚ ਮੀਡੀਆ ਦੇ ਰੂਬਰੂ ਹੋਏ ਭਗਵੰਤ ਮਾਨ ਨੇ ਕਿਹਾ ਕਿ 17 ਸਤੰਬਰ ਨੂੰ ਦੇਸ਼ ਖ਼ਾਸ ਕਰਕੇ ਅੰਨਦਾਤਾ ਹਮੇਸ਼ਾ 'ਕਾਲੇ ਦਿਵਸ' ਵਜੋਂ ਮਨਾਇਆ ਕਰੇਗਾ।

Narendra ModiNarendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਜਨਮ ਦਿਨ (17 ਸਤੰਬਰ) ਮੌਕੇ ਜਿਸ ਤਾਨਾਸ਼ਾਹੀ ਤਰੀਕੇ ਨਾਲ ਲੋਕ ਸਭਾ 'ਚ ਖੇਤੀ ਵਿਰੋਧੀ ਬਿਲ ਪਾਸ ਕਰਕੇ ਦੇਸ਼ ਖ਼ਾਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਅਤੇ ਖੇਤੀਬਾੜੀ 'ਤੇ ਨਿਰਭਰ ਆੜ੍ਹਤੀਆਂ, ਮੁਨੀਮਾਂ, ਮਜ਼ਦੂਰਾਂ-ਪੱਲੇਦਾਰਾਂ ਅਤੇ ਟਰਾਂਸਪੋਰਟਰਾਂ ਦੀ ਬਰਬਾਦੀ ਕਰਕੇ ਪੂੰਜੀਪਤੀ ਕਾਰਪੋਰੇਟ ਘਰਾਣਿਆਂ ਨੂੰ ਤੋਹਫ਼ਾ ਦਿੱਤਾ ਹੈ, ਇਸ ਦਿਨ ਨੂੰ ਹਮੇਸ਼ਾ ਕਾਲੇ ਦਿਨ ਵਜੋਂ ਯਾਦ ਕੀਤਾ ਜਾਵੇਗਾ, ਕਿਉਂਕਿ ਮੋਦੀ ਦੇ ਇਹ ਕਾਲੇ ਕਾਨੂੰਨ ਖੇਤਾਂ ਦੇ ਰਾਜੇ ਕਿਸਾਨ ਨੂੰ ਭਿਖਾਰੀ ਬਣਾ ਦੇਣਗੇ। ਕਿਸਾਨ ਮਾਲਕ ਬਣ ਕੇ ਵੀ ਮਾਲਕ ਨਹੀਂ ਰਹਿਣਗੇ।

Punjab FarmersPunjab Farmer

ਭਗਵੰਤ ਮਾਨ ਦੇਸ਼ ਦੇ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਪਾਰਟੀਬਾਜ਼ੀ ਅਤੇ ਵਿਪ ਦੀ ਪ੍ਰਵਾਹ ਕੀਤੇ ਬਿਨਾ ਇਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਰਾਜ ਸਭਾ ਦੇ ਪਟਲ 'ਤੇ ਪਟਕਨੀ ਦੇਣ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਤਿੰਨੋਂ ਰਾਜ ਸਭਾ ਮੈਂਬਰ ਰਾਜ ਸਭਾ ਦੇ ਪਟਲ 'ਤੇ ਲਾਲ ਬਟਨ ਦਬਾ ਕੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਨਗੇ।

Harsimrat Kaur BadalHarsimrat Kaur Badal

ਭਗਵੰਤ ਮਾਨ ਨੇ ਖੇਤੀ ਵਿਰੋਧੀ ਆਰਡੀਨੈਂਸਾਂ ਉੱਤੇ ਬਾਦਲ ਪਰਿਵਾਰ ਦੇ ਯੂ-ਟਰਨ ਅਤੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਹੁਣ ਬੇਮਾਨਾ ਅਤੇ ਨਿਰਾ ਡਰਾਮਾ ਕਰਾਰ ਦਿੱਤਾ। ਮਾਨ ਮੁਤਾਬਿਕ, ''ਡਰਾਮਾ ਕੁਵੀਨ (ਹਰਸਿਮਰਤ) ਦਾ ਅਸਤੀਫ਼ਾ ਲੰਘੇ ਸੱਪ ਦੀ ਲਕੀਰ ਕੁੱਟਣ ਵਾਂਗ ਹੈ। ਜਦ ਲੋਕਾਂ ਨੇ ਪਿੰਡਾਂ 'ਚ ਨਾ ਵੜਨ ਦੇਣ ਦੇ ਬੋਰਡ ਲਗਾ ਦਿੱਤੇ ਤਾਂ ਅਚਾਨਕ ਯੂ-ਟਰਨ ਲੈ ਲਿਆ ਗਿਆ।

Punjab FarmerPunjab Farmer

ਜੇ ਹਰਸਿਮਰਤ ਕੌਰ ਬਾਦਲ ਕੈਬਨਿਟ 'ਚ ਹੀ ਤਿੱਖਾ ਵਿਰੋਧ ਅਤੇ ਵਾਕਆਊਟ ਕਰਦੇ ਅਤੇ ਬਾਦਲ ਦਲ ਵੀ ਕਿਸਾਨ ਜਥੇਬੰਦੀਆਂ ਅਤੇ ਆਮ ਆਦਮੀ ਪਾਰਟੀ ਨਾਲ ਸੜਕਾਂ 'ਤੇ ਉੱਤਰਦਾ ਤਾਂ ਇਨ੍ਹਾਂ ਘਾਤਕ ਆਰਡੀਨੈਂਸਾਂ ਨੂੰ ਲੋਕ ਸਭਾ 'ਚ ਪੇਸ਼ ਹੋਣ ਤੋਂ ਰੋਕਿਆ ਜਾ ਸਕਦਾ ਸੀ। ਬਾਦਲ ਪਰਿਵਾਰ ਹੁਣ ਬੇਸ਼ੱਕ ਜਿੰਨੇ ਮਰਜ਼ੀ ਡਰਾਮੇ ਕਰ ਲਵੇ ਅਤੇ ਮਾਫ਼ੀਆ ਮੰਗਦੇ ਫਿਰਨ ਪਰੰਤੂ ਪੰਜਾਬ ਦੇ ਲੋਕਾਂ ਇਨ੍ਹਾਂ ਵੱਲੋਂ ਕੁਰਸੀ ਲਈ ਕੀਤੇ ਗੁਨਾਹਾਂ ਦੀ ਕਦੇ ਮੁਆਫ਼ੀ ਨਹੀਂ ਦੇਣਗੇ।''

Captain Amarinder SinghCaptain Amarinder Singh

ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲੋਂ ਵੀ ਸਪਸ਼ਟੀਕਰਨ ਮੰਗਿਆ ਕਿ ਉਨ੍ਹਾਂ ਨੇ ਅੰਦਰ ਖਾਤੇ ਆਰਡੀਨੈਂਸਾਂ ਨੂੰ ਸਹਿਮਤੀ ਕਿਉਂ ਦਿੱਤੀ?
ਭਗਵੰਤ ਮਾਨ ਨੇ ਤੰਜ ਕੱਸਿਆ ਕਿ ਰਾਜਾ ਅਮਰਿੰਦਰ ਸਿੰਘ ਦੀ ਇੱਕ ਦੁਖਦੀ ਰਗ ਭਾਜਪਾ (ਮੋਦੀ-ਸਰਕਾਰ) ਦੇ ਹੱਥ 'ਚ ਹੈ ਅਤੇ ਉਹ ਬਾਂਹ ਮਰੋੜ ਕੇ ਅਮਰਿੰਦਰ ਸਿੰਘ ਦੀ ਸਹਿਮਤੀ ਲੈ ਲੈਂਦੇ ਹਨ, ਬੇਸ਼ੱਕ ਉਹ ਕਿੰਨੀ ਵੀ ਪੰਜਾਬ ਵਿਰੋਧੀ ਕਿਉਂ ਨਾ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement