ਬੈਕਫਿੰਕੋਂ ਵੱਲੋਂ ਨੌਜਵਾਨਾਂ ਨੂੰ 1127.75 ਲੱਖ ਰੁਪਏ ਕਰਜ਼ਾ ਦੇਣ ਦਾ ਟੀਚਾ: ਸਾਧੂ ਸਿੰਘ ਧਰਮਸੋਤ
Published : Sep 18, 2020, 4:43 pm IST
Updated : Sep 18, 2020, 4:43 pm IST
SHARE ARTICLE
Sadhu Singh Dharamsot
Sadhu Singh Dharamsot

ਪੰਜਾਬ ਸਰਕਾਰ ਨੇ ਸੂਬੇ ਦੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਾਲ 2020-2021

ਚੰਡੀਗੜ, 18 ਸਤੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਸਾਲ 2020-2021 ਦੌਰਾਨ 1127.75 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਪਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋਂ) ਨੇ ਸਾਲ 2020-21 ਦੌਰਾਨ ਐਨ.ਬੀ.ਸੀ. ਸਕੀਮ ਅਧੀਨ 751 ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ ਹੈ।

Punjab Government Punjab Government

ਇਸੇ ਤਹਿਤ 31 ਜੁਲਾਈ, 2020 ਤੱਕ 65 ਲਾਭਪਾਤਰੀਆਂ ਨੂੰ 109.60 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਿੱਧਾ ਕਰਜ਼ਾ ਸਕੀਮ ਅਧੀਨ 3 ਲਾਭਪਾਤਰੀਆਂ ਨੂੰ 5.50 ਲੱਖ ਰੁਪਏ ਦੇ ਕਰਜੇ ਵੰਡੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਸਾਲ 2016-17 ਤੋਂ ਸਾਲ 2019-2020 ਤੱਕ ਸਿੱਧਾ ਕਰਜ਼ਾ ਸਕੀਮ, ਐਨ.ਬੀ.ਸੀ. ਸਕੀਮ ਅਤੇ ਐਨ.ਐਮ.ਡੀ. ਸਕੀਮ ਤਹਿਤ ਕੁੱਲ 1459 ਲਾਭਪਾਤਰੀਆਂ ਨੂੰ 2433.86 ਲੱਖ ਦੇ ਕਰਜੇ ਲੋੜਵੰਦ ਨੌਜਵਾਨਾਂ ਨੂੰ ਵੰਡੇ ਜਾ ਚੁੱਕੇ ਹਨ। 

sadhu singh dharamsot sadhu singh dharamsot

ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਨੌਜਵਾਨਾਂ ਨੂੰ ਸਸਤੀਆਂ ਦਰਾਂ ’ਤੇ ਕਰਜ਼ਾ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਸਿਖਲਾਈ ਪ੍ਰਾਪਤ ਨੌਜਵਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ ਅਤੇ ਆਪਣਾ ਕਿੱਤਾ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਉਨਾਂ ਦੱਸਿਆ ਕਿ ਬੈਕਫਿੰਕੋਂ ਵੱਲੋਂ ਪਛੜੀਆਂ ਸ਼੍ਰੇਣੀਆਂ ਵਰਗ ਦੇ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਵੀ ਕਰਜ਼ੇ ਦਾ ਪ੍ਰਬੰਧ ਕੀਤਾ ਗਿਆ ਹੈ।

 Online educationeducation

ਇਸ ਸਕੀਮ ਤਹਿਤ ਵਿਦਿਆਰਥੀ ਪੜਾਈ ਕਰਨ ਲਈ 4 ਫੀਸਦੀ ਵਿਆਜ ਦੀ ਦਰ ’ਤੇ ਕਰਜ਼ਾ ਲੈ ਸਕਦੇ ਹਨ। ਲੜਕੀਆਂ ਲਈ ਵਿਆਜ ਦੀ ਦਰ 3.5 ਫੀਸਦੀ ਸਲਾਨਾ ਹੈ। ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਕਰਜ਼ੇ ਦੀ ਵਾਪਸੀ ਕੋਰਸ ਖਤਮ ਹੋਣ ਤੋ 6 ਮਹੀਨੇ ਬਾਅਦ ਮਹੀਨਾਵਾਰ ਕਿਸ਼ਤਾਂ ਵਿੱਚ 5 ਸਾਲਾਂ ਵਿੱਚ ਕੀਤੀ ਜਾਂਦੀ ਹੈ।

ਉਨਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਪੜਾਈ ਲਈ 20 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆਂ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਬੈਕਫਿੰਕੋਂ ਤੋਂ ਕਰਜ਼ਾ ਲੈਣ ਲਈ ਮੁੱਖ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਕਿੱਤਾਮੁਖੀ ਸਿਖਲਾਈ ਪ੍ਰਾਪਤ ਨੌਜਵਾਨਾਂ ਨੂੰ ਕਰਜ਼ੇ ਦੇਣ ਸਮੇਂ ਪਹਿਲ ਦਿੱਤੀ ਜਾਵੇਗੀ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement