22 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਕੋਠੀ ਅੱਗੇ ਦਿਤਾ ਜਾਵੇਗਾ ਧਰਨਾ
Published : Sep 18, 2020, 12:58 am IST
Updated : Sep 18, 2020, 12:58 am IST
SHARE ARTICLE
image
image

22 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਕੋਠੀ ਅੱਗੇ ਦਿਤਾ ਜਾਵੇਗਾ ਧਰਨਾ

ਭਾਈ ਗੋਬਿੰਦ ਸਿੰਘ ਲੌਂਗੋਵਾਲ ਪੰਥ ਨਾਲ ਧੋਖਾ ਕਰ ਰਹੇ ਹਨ : ਭਾਈ ਚੌੜਾ

ਅੰਮ੍ਰਿਤਸਰ, 17 ਸਤੰਬਰ (ਪਰਮਿੰਦਰਜੀਤ): ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਇਕ ਭਰਵੇਂ ਪੰਥਕ ਇਕੱਠ ਵਿਚ ਫ਼ੈਸਲਾ ਕੀਤਾ ਗਿਆ ਕਿ 22 ਸਤੰਬਰ ਨੂੰ ਪੰਥਕ ਜਥੇਬੰਦੀਆਂ ਦੇ ਨੁਮਾਇੰਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਕੋਠੀ ਦੇ ਬਾਹਰ ਧਰਨਾ ਲਗਾਉਣਗੇ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਨ ਨੇੜੇ ਭਾਰੀ ਇਕੱਠ ਕਰ ਕੇ ਪੰਥਕ ਆਗੂਆਂ ਦੇ ਨੁਮਾਇੰਦੇ ਭਾਈ ਨਰਾਇਣ ਸਿੰਘ ਚੌੜਾ ਨੇ ਕਿਹਾ ਕਿ  ਭਾਈ ਲੌਂਗੋਵਾਲ ਪੰਥ ਨਾਲ ਧੋਖਾ ਕਰ ਰਹੇ ਹਨ।
ਭਾਈ ਲੌਂਗੋਵਾਲ ਨੇ 27 ਅਗੱਸਤ ਦੀ ਸ਼੍ਰੋਮਣੀ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਐਲਾਨ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਪੜਤਾਲੀਆ ਕਮੇਟੀ ਦੀ ਰੀਪੋਰਟ ਮੁਤਾਬਕ ਦੋਸ਼ੀ ਪਾਏ ਕਰਮਚਾਰੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦਕਿ 5 ਸਤੰਬਰ ਨੂੰ ਹੋਈ ਮੀਟਿੰਗ ਵਿਚ ਭਾਈ ਲੌਂਗੋਵਾਲ ਅਪਣੇ ਫ਼ੈਸਲੇ ਤੋਂ ਪਰਤ ਗਏ। ਉਨ੍ਹਾਂ ਕਿਹਾ ਕਿ ਜੇਕਰ ਭਾਈ ਲੌਂਗੋਵਾਲ ਨੇ ਦੋਸ਼ੀ ਕਰਮਚਾਰੀਆਂ ਵਿਰੁਧ ਪਹਿਲਾਂ ਵਾਲਾ ਫ਼ੈਸਲਾ ਬਹਾਲ ਨਾ ਕੀਤਾ ਤੇ ਦੋਸ਼ੀ ਪਾਏ ਗਏ ਕਰਮਚਾਰੀਆਂ ਵਿਰੁਧ ਕਾਰਵਾਈ ਨਾ ਕੀਤੀ ਤਾਂ ਇਹ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਜਾ ਰਹੇ ਬਜਟ ਇਜਲਾਸ ਦੌਰਾਨ ਇਨ੍ਹਾਂ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਦੇ ਰਾਹਾਂ 'ਤੇ ਤਖ਼ਤੀਆਂ ਲੈ ਕੇ ਖੜੇ ਹੋਣਗੇ ਤਾਕਿ ਇਨ੍ਹਾਂ ਤਖ਼ਤੀਆਂ ਨੂੰ ਪੜ੍ਹ ਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਜ਼ਮੀਰ ਜਾਗ ਸਕੇ। ਅਕਾਲ ਫ਼ੈਡਰੇਸ਼ਨ ਦੇ ਭਾਈ ਨਰਾਇਣ ਸਿੰਘ ਚੌੜਾ, ਦਲ ਖ਼ਾਲਸਾ ਦੇ ਕੰਵਰਪਾਲ ਸਿੰਘ, ਅਕਾਲੀ ਦਲ ਅੰਮ੍ਰਿਤਸਰ ਦੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਯੁਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਐਲਾਨ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅਪਣੇ ਜ਼ਮੀਰ ਦੀ ਅਵਾਜ਼ ਨਹੀਂ ਸੁਣੀ।
ਸੰਗਤ ਵਿਚ ਮਤਾ ਪੜ੍ਹਦਿਆਂ ਭਾਈ ਚੌੜਾ ਨੇ ਕਿਹਾ ਕਿ ਅੱਜ ਦੇ ਭਰਵੇਂ ਪੰਥਕ ਇਕੱਠ ਨੇ ਫ਼ੈਸਲਾ ਲਿਆ ਹੈ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਜ਼ਮੀਰ ਨੂੰ ਝੰਜੋੜਣ ਲਈ ਅਸੀ ਸ੍ਰੀ ਦਰਬਾਰ ਸਾਹਿਬ ਵਲ ਜਾਂਦੇ ਰਸਤਿਆਂ ਸ੍ਰੀ ਗੁਰੂ ਰਾਮਦਾਸ ਸਰਾਂ ਅਤੇ ਘੰਟਾ ਘਰ ਬਾਹੀ ਤੇ ਤਖ਼ਤੀਆਂ ਲੈ ਕੇ ਖੜੇ ਹੋਵਾਂਗੇ ਤਾਕਿ ਇਨ੍ਹਾਂ ਮੈਂਬਰਾਂ ਦੀ ਜ਼ਮੀਰ ਨੂੰ ਝੰਜੋੜਿਆ ਜਾ ਸਕੇ। ਭਾਈ ਚੌੜਾ ਨੇ ਇਕ ਹੋਰ ਮਤਾ ਪੇਸ਼ ਕਰਦਿਆਂ ਕਿਹਾ ਕਿ ਕਿਸਾਨ ਆਰਡੀਨੈਂਸ ਦੇ ਮਾਮਲੇ ਤੇ ਕਿਸਾਨ ਜਥੇਬੰਦੀਆਂ ਵਲੋਂ ਦਿਤੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕਰਨ ਦਾ ਵੀ ਇਸ ਪੰਥਕ ਇੱਕਠ ਨੇ ਫ਼ੈਸਲਾ ਲਿਆ ਹੈ। ਇਸ ਇੱਕਠ ਨੂੰ ਸੰਬੋਧਨ ਕਰਦਿਆਂ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਲਾਪਤਾ ਸਰੂਪਾਂ ਦੇ ਮਾਮਲੇ ਤੇ ਸ਼ਾਂਤਮਈ ਢੰਗ ਨਾਲ ਅਪਣਾ ਰੋਸ ਪ੍ਰਗਟ ਕਰਨ ਲਈ ਬੈਠੀਆਂ ਸੰਗਤਾਂ ਦੀਆਂ ਭਾਵਨਾਵਾਂ ਠੀਕ ਹਨ ਪਰ ਸਥਾਨ ਦੀ ਚੋਣ ਗ਼ਲਤ ਹੈ। ਉਨ੍ਹਾਂ ਕਿਹਾ ਕਿ ਚੰਗਾ ਹੋਵੇਗਾ ਕਿ ਸੰਗਤਾਂ ਸਰਾਂ ਤੋਂ ਬਾਹਰ ਜਾ ਕੇ ਅਪਣਾ ਰੋਸ ਪ੍ਰਗਟ ਕਰਨ।
ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਅimageimageਕਾਲੀ ਦਲ ਅੰਮ੍ਰਿਤਸਰ ਦੇ ਸ. ਈਮਾਨ ਸਿੰਘ ਮਾਨ, ਪ੍ਰੋਫ਼ੈਸਰ ਮੁਹਿੰਦਰ ਪਾਲ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਦਲ ਖ਼ਾਲਸਾ ਦੇ ਸਾਬਕਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ, ਪੰਥਕ ਵਿਦਵਾਨ ਪਰਮਜੀਤ ਸਿੰਘ ਗਾਜੀ ਆਦਿ ਹਾਜ਼ਰ ਸਨ।  

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement