ਕੈਪਟਨ ਤੋਂ ਬਾਅਦ ਸੰਦੀਪ ਸੰਧੂ ਅਤੇ ਸੁਰੇਸ਼ ਕੁਮਾਰ ਨੇ ਵੀ ਦਿੱਤਾ ਅਸਤੀਫ਼ਾ 
Published : Sep 18, 2021, 6:26 pm IST
Updated : Sep 18, 2021, 6:26 pm IST
SHARE ARTICLE
Sandeep Sandhu
Sandeep Sandhu

ਅਸਤੀਫ਼ਾ ਦੇਣ ਦਾ ਫ਼ੈਸਲਾ ਮੈਂ ਸਵੇਰੇ ਹੀ ਲੈ ਚੁੱਕਾ ਸੀ - ਕੈਪਟਨ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਉਹਨਾਂ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੱਲੋਂ ਵੀ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੀ ਸਿਆਸਤ ’ਚ ਅੱਜ ਦਾ ਦਿਨ ਬੇਹੱਦ ਖ਼ਾਸ ਰਿਹਾ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ।  ਉਹ ਆਪਣਾ ਅਸਤੀਫ਼ਾ ਦੇਣ ਲਈ ਆਪਣੇ ਸਮਰਥਕਾਂ ਸਮੇਤ ਰਾਜਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਜਪਾਲ ਨੂੰ ਅਸਤੀਫ਼ਾ ਸੌਂਪਿਆ।

suresh Kumar suresh Kumar

ਅਸਤੀਫ਼ਾ ਦੇਣ ਉਪਰੰਤ ਕੈਪਟਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸਤੀਫ਼ਾ ਦੇਣ ਦਾ ਫ਼ੈਸਲਾ ਮੈਂ ਸਵੇਰੇ ਹੀ ਲੈ ਚੁੱਕਾ ਸੀ ਅਤੇ ਆਪਣੇ ਅਸਤੀਫ਼ੇ ਬਾਰੇ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਲ ਗੱਲਬਾਤ ਕਰ ਲਈ ਸੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਦਿੱਲੀ ’ਚ ਵਾਰ-ਵਾਰ ਮੈਨੂੰ ਮੀਟਿੰਗ ਲਈ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਅਪਣਾਏ ਗਏ ਰਵੱਈਏ ਨਾਲ ਉਹ ਅਪਮਾਨਿਤ ਹੋਏ ਸਨ ਅਤੇ ਅਜਿਹੇ ਹਾਲਾਤ ’ਚ ਉਹ ਕੰਮ ਨਹੀਂ ਕਰ ਸਕਦੇ ਸਨ। ਉਹਨਾਂ ਨੇ ਨਵਜੋਤ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਵਜੋਂ ਬਿਲਕੁਲ ਸਵੀਕਾਰ ਨਹੀਂ ਕਰਨਗੇ, ਉਹਨਾਂ ਕਿਹਾ ਕਿ ਜੋ ਵਿਅਕਤੀ ਅਪਣਾ ਇਕ ਅਹੁਦਾ ਨਹੀਂ ਸੰਭਾਲ ਸਕਿਆ ਉਹ ਪੰਜਾਬ ਕਿਵੇਂ ਚਲਾਵੇਗਾ। 
 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement