ਕੈਪਟਨ ਅਮਰਿੰਦਰ ਸਿੰਘ ਅੱਜ ਹੀ ਦੇਣਗੇ ਅਸਤੀਫ਼ਾ : ਸੂਤਰ
Published : Sep 18, 2021, 3:26 pm IST
Updated : Sep 18, 2021, 3:26 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਅਮਰਿੰਦਰ ਨੇ ਵਿਧਾਇਕ ਦਲ ਦੀ ਬੈਠਕ ਵਿਚ ਜਾਣ ਤੋਂ ਕੀਤਾ ਇਨਕਾਰ

 

ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਤੋਂ ਮਗਰੋਂ ਪੰਜਾਬ ਕਾਂਗਰਸ 'ਚ ਸਿਆਸੀ ਭੂਚਾਲ ਆ ਗਿਆ ਹੈ। ਜਿੱਥੇ ਪੰਜਾਬ ਦਾ ਮੁੱਖ ਮੰਤਰੀ ਬਦਲਣ ਦੀ ਗੱਲ ਸਾਹਮਣੇ ਆ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਹੀ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ ਤੇ ਇਹ ਅਸਤੀਫ਼ਾ ਗਵਰਨਰ ਨੂੰ ਮਿਲਣ ਤੋਂ ਬਾਅਦ ਦੇ ਦਿੱਤਾ ਜਾਵੇਗਾ। 

Captain Amarinder SinghCaptain Amarinder Singh

ਫਿਲਹਾਲ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਸਵਾਂ ਫਾਰਮ ਹਾਊਸ ਤੋਂ ਜਾ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਕੈਪਟਨ ਵੱਲੋਂ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਨੇ ਵਿਧਾਇਕ ਦਲ ਦੀ ਬੈਠਕ ਵਿਚ ਵੀ ਜਾਣ ਤੋਂ ਇਨਕਾਰ ਕਰ ਦਿੱਤਾ ਹੈ ਉਹਨਾਂ ਦਾ ਕਹਿਣਾ ਹੈ ਕਿ ਉਹ ਵਿਧਾਇਕ ਦਲ ਦੇ ਨੇਤਾ ਹਨ ਪਰ ਉਹਨਾਂ ਨੇ ਇਹ ਮੀਟਿੰਗ ਨਹੀਂ ਬੁਲਾਈ ਹੈ। 

ਫਿਲਹਾਲ ਇਨ੍ਹਾਂ ਸਾਰੀਆਂ ਕਿਆਸਰਾਈਆਂ ਦੌਰਾਨ ਪੰਜਾਬ ਕਾਂਗਰਸ ਭਵਨ ਦੇ ਬਾਹਰ ਦਾ ਮਾਹੌਲ ਕਾਫੀ ਹੰਗਾਮਾ ਭਰਪੂਰ ਹੈ ਕਿਉਂਕਿ ਲਗਾਤਾਰ ਉੱਥੇ ਕਾਂਗਰਸੀਆਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।


 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement