ਕੇਜਰੀਵਾਲ ਵਿਰੁਧ ਸਿੱਧੂ ਦਾ ਬਿਆਨ ਹਾਸੋਹੀਣਾ : ਰਾਘਵ ਚੱਢਾ
Published : Sep 18, 2021, 7:09 am IST
Updated : Sep 18, 2021, 7:09 am IST
SHARE ARTICLE
IMAGE
IMAGE

ਕੇਜਰੀਵਾਲ ਵਿਰੁਧ ਸਿੱਧੂ ਦਾ ਬਿਆਨ ਹਾਸੋਹੀਣਾ : ਰਾਘਵ ਚੱਢਾ

ਚੰਡੀਗੜ੍ਹ, 16 ਸਤੰਬਰ (ਨਰਿੰਦਰ ਸਿੰਘ ਝਾਂਮਪੁਰ) : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਜਾ ਰਹੀ ਬੇਲੋੜੀ ਅਤੇ ਹਾਸੋਹੀਣੀ   ਬਿਆਨਬਾਜ਼ੀ ਉੱਤੇ ਆਪਣਾ ਪ੍ਰਤੀਕਰਮ ਜ਼ਾਹਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ  ਪੰਜਾਬ ਦੀ ਸਿਆਸਤ ਦਾ ਰਾਖੀ ਸਾਵੰਤ ਕਰਾਰ ਦਿੱਤਾ ਹੈ | ਆਪਣੇ ਬਿਆਨ ਵਿਚ ਚੱਢਾ ਨੇ ਕਿਹਾ ਕਿ ਸਿੱਧੂ ਬਿਨਾਂ ਸਿਰ - ਪੈਰ ਦੀ ਬਿਆਨਬਾਜ਼ੀ ਕਰਨ ਦੀ ਬਿਮਾਰੀ ਤੋ ਗ੍ਰਸਤ ਹਨ ਇਸ ਕਾਰਨ ਉਹ ਆਪਣੀ ਆਦਤ ਤੋਂ ਮਜਬੂਰ ਹੋ ਕੇ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿੱਧੂ ਦੀ ਕਿਸੇ ਗੱਲ ਵਿੱਚ ਕੋਈ ਗੰਭੀਰਤਾ ਨਹੀਂ ਹੁੰਦੀ ਅਤੇ ਹਰ ਥਾਂ ਉਹ ਮਜ਼ਾਕ ਦੇ ਪਾਤਰ ਹੀ ਬਣਦੇ ਹਨ | ਚੱਢਾ ਨੇ ਕਿਹਾ ਕਿ ਸਿੱਧੂ ਪਹਿਲਾਂ ਆਪਣੀ ਹੀ ਸਰਕਾਰ ਅਤੇ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਹਰ ਰੋਜ਼ ਬਿਆਨਬਾਜ਼ੀ ਕਰ ਰਹੇ ਸਨ ਪ੍ਰੰਤੂ ਹਾਈ ਕਮਾਂਡ ਦੀ ਫਟਕਾਰ ਤੋਂ ਬਾਅਦ ਚੁੱਪ ਹੋ ਗਏ ਹਨ | ਹੁਣ ਹੋਰ ਕੁਝ ਨਾ ਦੇਖਦੇ ਹੋਏ ਨਵਜੋਤ ਸਿੱਧੂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਬੇਤੁਕੀਆਂ ਗੱਲਾਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨਾਂ ਬਾਅਦ ਉਹ ਫੇਰ ਦੁਬਾਰਾ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਆਪਣੀ ਬਿਆਨਬਾਜ਼ੀ ਸ਼ੁਰੂ ਕਰ ਦੇਣਗੇ | ਉਨ੍ਹਾਂ ਕਿਹਾ ਕਿ ਅਸਲ ਵਿਚ ਨਵਜੋਤ ਸਿੱਧੂ ਨੇ ਕੁਝ ਵੀ ਬਿਆਨਬਾਜ਼ੀ ਕਰਨੀ ਹੁੰਦੀ ਹੈ ਉਹ ਭਾਵੇਂ ਲੋੜੀਂਦੀ ਹੋਵੇ ਜਾਂ ਨਾ |         ਚੱਢਾ ਨੇ ਤੰਜ ਕੱਸਦੇ ਹੋਏ ਕਿਹਾ ਕਿ ਇੱਥੋਂ ਤੱਕ ਕਿ ਕਾਂਗਰਸ ਹਾਈ ਕਮਾਂਡ ਅਤੇ ਕਾਂਗਰਸ ਦੀ ਲੀਡਰਸ਼ਿਪ ਵੀ ਨਵਜੋਤ ਸਿੱਧੂ ਨੂੰ  ਗੰਭੀਰਤਾ ਨਾਲ ਨਹੀਂ ਲੈਂਦੀ ਤਾਂ ਹੀ ਤਾਂ ਨਵਜੋਤ ਸਿੰਘ ਸਿੱਧੂ ਦੀ ਪਿਛਲੀ ਦਿੱਲੀ ਫੇਰੀ ਦੌਰਾਨ  ਸੋਨੀਆ ਗਾਂਧੀ ਨੇ ਉਨ੍ਹਾਂ ਨੂੰ  ਮਿਲਣ ਤੋਂ ਵੀ ਮਨ੍ਹਾ ਕਰ ਦਿੱਤਾ ਸੀ | ਉਨ੍ਹਾਂ ਸਿੱਧੂ ਨੂੰ  ਅਜਿਹੀ ਨੀਵੇਂ ਪੱਧਰ ਦੀ ਬਿਆਨਬਾਜ਼ੀ ਬੰਦ ਕਰ ਕੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਕਾਰਜ ਕਰਨ ਦੀ ਸਲਾਹ ਦਿੱਤੀ |
ਐਸਏਐਸ-ਨਰਿੰਦਰ-15-2ਡੀ

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement