ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ
Published : Sep 18, 2021, 4:24 pm IST
Updated : Sep 18, 2021, 4:24 pm IST
SHARE ARTICLE
Vijay Inder Singla
Vijay Inder Singla

ਸਿੱਖਿਆ ‘ਚ ਮਿਆਰੀ ਸੁਧਾਰਾਂ ਤੇ ਪਹਿਲਕਦਮੀਆਂ ਸਦਕਾ ਪੰਜਾਬ ਬਣਿਆ ਸਕੂਲੀ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਸੂਬਾ

 

ਚੰਡੀਗੜ੍ਹ: ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ।  ਇਸੇ ਲੜੀ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼ ਆਨਲਾਈਨ ਮਡਿਊਲ ਜਾਰੀ ਕੀਤੇ ਹਨ।

 

Vijay Inder SinglaVijay Inder Singla

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲਾਂ ਦੀ ਰੈਗੂਲਰ ਕਿਰਿਆਵਾਂ ਦੇ ਸੰਬੰਧ ਵਿੱਚ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਅਤੇ ਅਧਿਆਪਕਾਂ ਨੂੰ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਨੂੰ ਸੂਚੀਬੱਧ ਕਰਕੇ ਆਨਲਾਈਨ 5-5 ਮਡਿਊਲ ਤਿਆਰ ਕੀਤੇ ਗਏ ਹਨ। ਇਨ੍ਹਾਂ ਮਡਿਊਲਾਂ ਵਿੱਚ ਆਬਜੈਕਟਿਵ ਜਵਾਬਾਂ ਵਾਲੇ ਸਵਾਲ ਹਨ ਜਿਨ੍ਹਾਂ ਨੂੰ ਅਧਿਆਪਕ ਬਹੁਤ ਹੀ ਰੌਚਕ ਢੰਗ ਨਾਲ ਹੱਲ ਕਰ ਸਕਣਗੇ। 

 

vijay inder singlavijay inder singla

 

 ਸਿੰਗਲਾ ਨੇ ਇਨ੍ਹਾਂ ਮਡਿਊਲ ਨੂੰ ਆਨਲਾਈਨ ਜਾਰੀ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ। ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਈਸ਼ਾ ਕਾਲੀਆ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement