
ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ (Captain Amarinder Singh) ਦਾ ਨਵਜੋਤ ਸਿੱਧੂ (Navjot Sidhu) ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਇਹ ਵੀ ਪੜ੍ਹੋ: ਕੈਪਟਨ ਤੋਂ ਬਾਅਦ ਸੰਦੀਪ ਸੰਧੂ ਅਤੇ ਸੁਰੇਸ਼ ਕੁਮਾਰ ਨੇ ਵੀ ਦਿੱਤਾ ਅਸਤੀਫ਼ਾ
Captain Amarinder Singh
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ (Tript Bajwa) ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ (Akali Dal) ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਇਹ ਵੀ ਪੜ੍ਹੋ: ਅਸਤੀਫ਼ਾ ਦੇਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਦਾ ਫੁੱਟਿਆ ਗੁੱਸਾ, ਕਿਹਾ- ਮੇਰਾ ਅਪਮਾਨ ਕੀਤਾ ਗਿਆ
Navjot Singh Sidhu
ਇਹ ਵੀ ਪੜ੍ਹੋ: ਵਿਜੀਲੈਂਸ ਨੇ ਏ.ਐਸ.ਆਈ. ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ 'ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ (Sonia Gandhi) ਨੂੰ ਦੱਸ ਦਿੱਤਾ ਸੀ।