
ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ
ਚੰਡੀਗੜ੍ਹ: CU ’ਚੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਪੂਰੇ ਪੰਜਾਬ ’ਚ ਤਹਿਲਕਾ ਮਚਾ ਦਿੱਤਾ ਹੈ। ਇਹ ਮਾਮਲਾ ਹੁਣ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ, ਇਸ ਤੋਂ ਪਹਿਲਾਂ ਅਸੀਂ ਦੇਖਦੇ ਹਾਂ ਕਿ ਸਵੇਰ ਤੋਂ ਹੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਲਗਾਤਾਰ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਅਤੇ ਕਿਹਾ ਜਾ ਰਿਹਾ ਸੀ ਕਿ ਇਸ ਮਾਮਲੇ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਗਈਆਂ ਹਨ, ਕੋਈ ਵੀਡੀਓ ਵਾਇਰਲ ਨਹੀਂ ਹੋਈ। ਜਿਸ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਵੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਦਿੱਤਾ ਹੈ ਪਰ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਨੂੰ ਮੰਨਣ ਲਈ ਤਿਆਰ ਹਨ ਅਤੇ ਇਸ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ। ਜੋ ਅਜੇ ਵੀ ਜਾਰੀ ਹੈ।
ਵਿਦਿਆਰਥੀ ਜ਼ੋਰਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ We Want Justice ਦੇ ਨਾਅਰੇ ਲਗਾ ਰਹੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਅਤੇ ਕਾਲਜ ਪ੍ਰਸ਼ਾਸਨ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਸ ਮਾਮਲੇ ਵਿੱਚ ਇਨਸਾਫ਼ ਚਾਹੁੰਦੇ ਹਨ ਅਤੇ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਉੱਥੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਹਜ਼ਾਰਾਂ ਦੀ ਗਿਣਤੀ ਵਿੱਚ ਹਨ, ਇਹ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਇਹ ਮਾਮਲਾ ਹੁਣ ਜ਼ੋਰ ਫੜਦਾ ਜਾ ਰਿਹਾ ਹੈ।
ਦੱਸ ਦੇਈਏ ਕਿ ਇਹ ਮਾਮਲਾ ਬੀਤੇ ਸ਼ਨੀਵਾਰ ਨੂੰ ਸਾਹਮਣੇ ਆਇਆ ਸੀ, ਜਿੱਥੇ ਲੜਕੀ ਨੇ ਹੋਰ ਵਿਦਿਆਰਥਣਾਂ ਨੂੰ ਨਹਾਉਣ ਦੀ ਵੀਡੀਓ ਬਣਾ ਕੇ ਆਪਣੇ ਬੁਆਏਫ੍ਰੈਂਡ ਨੂੰ ਭੇਜ ਦਿੱਤੀ ਸੀ, ਜਿਸ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਸੀ।