
ਪੁਲਿਸ ਨੇ ਇਕ ਵਿਦਿਆਰਥਣ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਚੰਡੀਗੜ੍ਹ ਯੂਨੀਵਰਸਿਟੀ 'ਚ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਯੂਨੀਵਰਸਿਟੀ ਸ਼ੱਕ ਦੇ ਘੇਰੇ 'ਚ ਆ ਗਈ ਹੈ। ਜਿਨ੍ਹਾਂ ਕੁੜੀਆਂ ਦਾ ਵੀਡੀਓ ਵਾਇਰਲ ਹੋਇਆ ਸੀ, ਉਨ੍ਹਾਂ ਦਾ ਗੁੱਸਾ ਵੀ ਸ਼ਾਂਤ ਨਹੀਂ ਹੋ ਰਿਹਾ ਹੈ। ਦੂਜੇ ਪਾਸੇ ਯੂਨੀਵਰਸਿਟੀ ਦੇ ਵਿਦਿਆਰਥੀ ਇਕਜੁੱਟ ਹੋ ਗਏ ਹਨ ਅਤੇ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਨ।
ਇਸ ਦੇ ਨਾਲ ਹੀ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਇਸ ਸਬੰਧੀ ਕਈ ਅਹਿਮ ਖੁਲਾਸੇ ਕੀਤੇ ਹਨ। ਉਹਨਾਂ ਨੇ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਵਿਦਿਆਰਥਣ ਨੇ ਆਪਣੀ ਹੀ ਵੀਡੀਓ ਬਣਾ ਕੇ ਆਪਣੇ ਇਕ ਦੋਸਤ ਨੂੰ ਭੇਜੀ ਸੀ। ਕਿਸੇ ਹੋਰ ਵਿਦਿਆਰਥੀ ਬਾਰੇ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ। ਯੂਨੀਵਰਸਿਟੀ ਵਿੱਚ ਫਿਲਹਾਲ ਸਥਿਤੀ ਸ਼ਾਂਤੀਪੂਰਨ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਵਾਇਰਲ ਵੀਡੀਓ ਤੋਂ ਇਲਾਵਾ ਕੁਝ ਹੋਰ ਵੀਡਿਓ ਬਣਾਈਆਂ ਗਈਆਂ ਹਨ, ਇਹ ਪੂਰੀ ਤਰ੍ਹਾਂ ਗਲਤ ਹੈ। ਸਾਡੀ ਜਾਂਚ ਵਿੱਚ ਅਜਿਹਾ ਕੋਈ ਹੋਰ ਵੀਡੀਓ ਸਾਹਮਣੇ ਨਹੀਂ ਆਇਆ ਹੈ। ਸਾਡੇ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ, ਅਸੀਂ ਇੱਕ ਵਿਦਿਆਰਥਣ ਨੂੰ ਗ੍ਰਿਫਤਾਰ ਵੀ ਕੀਤਾ ਹੈ।
ਐਸਐਸਪੀ ਨੇ ਅੱਗੇ ਕਿਹਾ ਕਿ ਅਸੀਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਾਂ। ਸਾਡੇ ਕੋਲ ਜੋ ਵੀ ਜਾਣਕਾਰੀ ਅਤੇ ਵੀਡੀਓ ਹਨ, ਅਸੀਂ ਉਸ ਦੀ ਫੋਰੈਂਸਿਕ ਜਾਂਚ ਕਰਵਾ ਰਹੇ ਹਾਂ। ਹੁਣ ਤੱਕ ਕੀਤੀ ਗਈ ਜਾਂਚ 'ਚ ਇਹ ਸਾਫ ਹੋ ਗਿਆ ਹੈ ਕਿ ਜੋ ਵੀਡਿਓ ਹੈ, ਉਹ ਉਸਦਾ ਆਪਣਾ ਹੈ, ਇਸ ਤੋਂ ਇਲਾਵਾ ਕਿਸੇ ਹੋਰ ਦੀ ਵੀਡੀਓ ਨਹੀਂ ਹੈ।
ਗਰਮੀ ਦੇ ਮੌਸਮ ਵਿਚ ਅੱਖਾਂ ’ਚ ਜਲਣ ਹੋਣਾ ਆਮ ਗੱਲ ਹੈ। ਅੱਖਾਂ ਨੂੰ ਠੰਢਕ ਪਹੁੰਚਾਉਣ ਲਈ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਗੁਲਕੰਦ ਜ਼ਰੂਰ ਖਾਉ। ਇਸ ਨਾਲ ਸਰੀਰ ਦੀ ਥਕਾਵਟ ਦੂਰ ਹੋ ਜਾਂਦੀ ਹੈ। ਜ਼ਿੰਦਗੀ ਤਣਾਅ ਹੋਣਾ ਆਮ ਹੈ ਪਰ ਤਣਾਅ ਕਾਰਨ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋਣ ਲਗਦੀਆਂ ਹਨ। ਪੰਖੁੜੀਆਂ ਨੂੰ ਉਬਾਲ ਕੇ ਇਸ ਦਾ ਪਾਣੀ ਠੰਢਾ ਕਰ ਕੇ ਪੀਣ ਨਾਲ ਤਣਾਅ ’ਚ ਰਾਹਤ ਮਿਲਦੀ ਹੈ।
ਗੁਲਕੰਦ ਤੁਹਾਡੇ ਸਰੀਰ ਨੂੰ ਠੰਢਾ ਰਖਦਾ ਹੈ। ਇਹ ਥਕਾਵਟ, ਸੁਸਤੀ, ਖੁਜਲੀ, ਦਰਦ ਆਦਿ ਸਾਰੀਆਂ ਗਰਮੀਆਂ ਨਾਲ ਸਬੰਧਤ ਸਮੱਸਿਆਵਾਂ ਨੂੰ ਖ਼ਤਮ ਕਰਦਾ ਹੈ। ਗੁਲਕੰਦ ਨਾਲ ਤਲਵਿਆਂ ਅਤੇ ਹਥੇਲੀਆਂ ’ਚ ਹੋਣ ਵਾਲੀ ਜਲਣ ਤੋਂ ਵੀ ਰਾਹਤ ਮਿਲਦੀ ਹੈ। ਢਿੱਡ ਨਾਲ ਜੁੜੀਆਂ ਪ੍ਰੇਸ਼ਾਨੀਆਂ ਜਿਵੇਂ ਗੈਸ ਅਤੇ ਕਬਜ਼ ਹੋਣ ’ਤੇ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨੂੰ ਖਾਣ ਨਾਲ ਫ਼ਾਇਦਾ ਹੁੰਦਾ ਹੈ। ਇਸ ਨਾਲ ਭੋਜਨ ਵੀ ਆਸਾਨੀ ਨਾਲ ਪਚ ਜਾਂਦਾ ਹੈ ਅਤੇ ਭੁੱਖ ਵੀ ਲਗਣੀ ਸ਼ੁਰੂ ਹੋ ਜਾਂਦੀ ਹੈ
ਸਵੇਰੇ ਸ਼ਾਮ ਦੁੱਧ ਨਾਲ 1 ਚਮਚ ਗੁਲਕੰਦ ਖਾਣ ਨਾਲ ਦਿਮਾਗ਼ ਤੇਜ਼ ਹੁੰਦਾ ਹੈ। ਇਸ ਨਾਲ ਗੁੱਸਾ ਵੀ ਨਹੀਂ ਆਉਂਦਾ। ਇਸ ਨੂੰ ਖਾਣ ਨਾਲ ਸਰੀਰ ਵਿਚਲੇ ਜ਼ਹਿਰੀਲੇ ਪਦਾਰਥ ਨਿਕਲ ਜਾਂਦੇ ਹਨ, ਕਿਉਂਕਿ ਗੁਲਕੰਦ ਦੀ ਤਾਸੀਰ ਠੰਢੀ ਹੁੰਦੀ ਹੈ। ਇਸ ਨਾਲ ਸਰੀਰ ਸਾਫ਼ ਰਹਿੰਦਾ ਹੈ ਅਤੇ ਜ਼ਹਿਰੀਲੇ ਪਦਾਰਥ ਇਕੱਠੇ ਨਹੀਂ ਹੁੰਦੇ ਹਨ।