ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਪੰਜਾਬ ਪੁਲਿਸ ਨੇ ਸੂਬੇ 'ਚ ਇਕੋ ਸਮੇਂ ਚਲਾਈ ਤਲਾਸ਼ੀ ਮੁਹਿੰਮ
Published : Sep 18, 2022, 12:06 am IST
Updated : Sep 18, 2022, 12:06 am IST
SHARE ARTICLE
image
image

ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਪੰਜਾਬ ਪੁਲਿਸ ਨੇ ਸੂਬੇ 'ਚ ਇਕੋ ਸਮੇਂ ਚਲਾਈ ਤਲਾਸ਼ੀ ਮੁਹਿੰਮ

ਚੰਡੀਗੜ੍ਹ, 17 ਸਤੰਬਰ (ਭੁੱਲਰ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਪੰਜਾਬ ਪੁਲਿਸ ਨੇ ਅੱਜ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿਚ ਵੱਡੇ ਪੱਧਰ 'ਤੇ ਰਾਜ ਪਧਰੀ ਘੇਰਾਬੰਦੀ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ.) ਚਲਾਏ | ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਸਿਆ ਕਿ ਇਨ੍ਹਾਂ ਅਪ੍ਰੇਸ਼ਨਾਂ ਨੂੰ  ਚਲਾਉਣ ਦਾ ਉਦੇਸ਼ ਆਮ ਲੋਕਾਂ ਵਿਚ ਸੁਰੱਖਿਆ ਅਤੇ ਪੁਲਿਸ 'ਤੇ ਯਕੀਨ ਕਰਨ ਦੀ ਭਾਵਨਾ ਪੈਦਾ ਕਰਨਾ ਅਤੇ ਨਸ਼ਿਆਂ ਦੇ ਜ਼ਖੀਰਿਆਂ ਨੂੰ  ਜਬਤ ਕਰਨਾ ਹੈ |
ਇਹ ਆਪ੍ਰੇਸ਼ਨ ਸੂਬੇ ਭਰ 'ਚ ਇਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਤੋਂ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ  ਹਰ ਪੁਲਿਸ ਜ਼ਿਲ੍ਹੇ ਵਿਚ ਨਿਜੀ ਤੌਰ 'ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ |  ਹੋਰ ਵੇਰਵੇ ਦਿੰਦਿਆਂ ਡੀਜੀਪੀ ਨੇ ਦਸਿਆ ਕਿ ਇਸ ਅਪ੍ਰੇਸ਼ਨ ਵਿਚ ਸਬੰਧਤ ਜ਼ਿਲਿ੍ਹਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੇ ਇਸ ਅਪਰੇਸ਼ਨ ਲਈ ਵੱਧ ਤੋਂ ਵੱਧ ਮੈਨਪਾਵਰ ਜੁਟਾਈ | ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੂੰ  ਚਲਾਉਣ ਲਈ 200 ਗਜਟਿਡ ਅਫ਼ਸਰ ਅਤੇ 7500 ਐਨਜੀਓ/ਈਪੀਓਜ਼ ਤਾਇਨਾਤ ਕੀਤੇ ਗਏ ਸਨ | ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਸੀਪੀਜ਼/ਐਸਐਸਪੀਜ਼ ਵਲੋਂ ਸ਼ਨਾਖਤ ਕੀਤੇ ਗਏ ਅਜਿਹੇ ਹੌਟਸਪੌਟਸ ਜਿਥੇ ਨਸ਼ੇ ਦਾ ਰੁਝਾਨ ਹੈ ਜਾਂ ਕੁੱਝ ਉਹ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ ਬਣ ਚੁੱਕੇ ਹਨ, ਵਾਲੇ ਥਾਂ 'ਤੇ ਭਾਰੀ ਪੁਲਿਸ ਤੈਨਾਤੀ ਦੌਰਾਨ ਚਲਾਇਆ ਗਿਆ ਸੀ | ਇਹ ਆਪ੍ਰੇਸ਼ਨ ਘੱਟੋ-ਘੱਟ 227 ਪਛਾਣੇ ਗਏ ਹੌਟਸਪੌਟਸ 'ਤੇ ਚਲਾਇਆ ਗਿਆ  |
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀ.ਏ.ਐਸ.ਓ. ਅਪਰੇਸ਼ਨਾਂ ਦੌਰਾਨ ਏਡੀਜੀਐਸਪੀ/ਆਈਜੀਐਸਪੀ ਅਤੇ ਸੀਪੀਜ਼/ਐਸਐਸਪੀਜ਼ ਦੀ ਨਿਗਰਾਨੀ ਹੇਠ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ ਅਤੇ ਇਸ ਦੌਰਾਨ ਲੋਕਾਂ ਦੀ ਘੱਟੋ ਘੱਟ ਅਸੁਵਿਧਾ ਨੂੰ  ਯਕੀਨੀ ਬਣਾਇਆ ਗਿਆ | ਉਨ੍ਹਾਂ ਅੱਗੇ ਕਿਹਾ,Tਸਾਰੇ ਪੁਲਿਸ ਮੁਲਾਜ਼ਮਾਂ ਨੂੰ  ਇਸ ਕਾਰਵਾਈ ਦੌਰਾਨ ਹਰ ਨਿਵਾਸੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ ਲਈ ਸਖ਼ਤ ਹਦਾਇਤ ਕੀਤੀ ਗਈ ਸੀ |'' ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਨੂੰ  ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੂੰ  ਹੁਕਮ ਦਿਤੇ ਹਨ |  ਡੀਜੀਪੀ ਨੇ ਚੇਤਾਵਨੀ ਦਿਤੀ,Tਅਜਿਹੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ  ਮੇਰਾ ਸੁਨੇਹਾ ਹੈ ਕਿ ਅਪਣੀ ਮਰਜੀ ਨਾਲ ਰਾਜ ਛੱਡਣ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ |U
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement