ਨਸ਼ਿਆਂ ਤੇ ਗੈਂਗਸਟਰਾਂ ਵਿਰੁਧ ਪੰਜਾਬ ਪੁਲਿਸ ਵਲੋਂ ਮੁਹਿੰਮ ਜਾਰੀ ਰਹੇਗੀ : ਅਰਪਿਤ ਸ਼ੁਕਲਾ
Published : Sep 18, 2022, 12:08 am IST
Updated : Sep 18, 2022, 12:08 am IST
SHARE ARTICLE
image
image

ਨਸ਼ਿਆਂ ਤੇ ਗੈਂਗਸਟਰਾਂ ਵਿਰੁਧ ਪੰਜਾਬ ਪੁਲਿਸ ਵਲੋਂ ਮੁਹਿੰਮ ਜਾਰੀ ਰਹੇਗੀ : ਅਰਪਿਤ ਸ਼ੁਕਲਾ

ਫ਼ਤਿਹਗੜ੍ਹ ਸਾਹਿਬ, 17 ਸਤੰਬਰ (ਗੁਰਬਚਨ ਸਿੰਘ ਰੁਪਾਲ) : ਨਸ਼ਿਆਂ ਨੂੰ  ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਪੁਲਿਸ ਵਚਨਬੱਧ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਕਿਸੇ ਵੀ ਨਸ਼ਾ ਸੌਦਾਗਰ ਨੂੰ  ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਫ਼ਤਿਹਗੜ੍ਹ ਸਾਹਿਬ ਦੇ ਦੌਰੇ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦਸਿਆ ਕਿ ਪੁਲਿਸ ਵਲੋਂ ਨਸ਼ਿਆਂ ਦੇ ਕਾਰੋਬਾਰੀਆਂ ਵਿਰੁਧ ਪੂਰੇ ਪੰਜਾਬ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਇਸੇ ਮੁਹਿੰਮ ਤਹਿਤ ਅੱਜ ਪੂਰੇ ਪੰਜਾਬ ਵਿਚ ਜਿਥੇ ਕਿਤੇ ਨਸ਼ਿਆਂ ਬਾਰੇ ਸੂਚਨਾ ਮਿਲਦੀ ਹੈ ਜਾਂ ਕਿਸੇ ਥਾਂ ਤੇ ਪਹਿਲਾਂ ਨਸ਼ਿਆਂ ਦਾ ਜ਼ਿਆਦਾ ਪ੍ਰਭਾਵ ਰਿਹਾ ਹੈ ਉਥੇ ਪੁਲਿਸ ਵਲੋਂ ਸਰਚ ਅਪਰੇਸ਼ਨ ਵੀ ਚਲਾਇਆ ਜਾ ਰਿਹਾ ਹੈ |
ਏ.ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ  ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਲਿਜਾਇਆ ਗਿਆ ਹੈ ਤਾਂ ਜੋ ਨਸ਼ਿਆਂ ਨੂੰ  ਜੜੋ੍ਹਾ ਖ਼ਤਮ ਕੀਤਾ ਜਾ ਸਕੇ | ਇਸ ਤੋਂ ਇਲਾਵਾ ਪੁਲਿਸ ਵਲੋਂ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ  ਨਸ਼ਿਆਂ ਦੀ ਗਿ੍ਫ਼ਤ ਵਿਚੋਂ ਕੱਢਣ ਲਈ ਲਗਾਤਾਰ ਪ੍ਰੇਰਤ ਕੀਤਾ ਜਾ ਰਿਹਾ ਹੈ |  ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਸਾਨੂੰ ਲੋਕ ਲਹਿਰ ਚਲਾਉਣੀ ਚਾਹੀਦੀ ਹੈ | ਉਨ੍ਹਾਂ ਦਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਥੇ ਨੌਜਵਾਨਾਂ ਨੂੰ  ਨਸ਼ਿਆਂ ਦੀ ਗਿ੍ਫ਼ਤ ਵਿਚੋਂ ਕੱਢਣ ਲਈ ਉਪਰਾਲੇ ਕੀਤੇ ਜਾਣਗੇ, ਉਥੇ ਹੀ ਨਸ਼ਿਆਂ ਦੇ ਸੌਦਾਗਰਾਂ ਵਿਰੁਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ 
ਪੱਤਰਕਾਰਾਂ ਵਲੋਂ ਪੰਜਾਬ ਵਿਚ ਗੈਂਗਵਾਰ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਏ.ਡੀ.ਜੀ.ਪੀ. ਸ਼ੁਕਲਾ ਨੇ ਦਸਿਆ ਕਿ ਪਿਛਲੇ ਕੁੱਝ ਮਹੀਨੇ ਦੌਰਾਨ ਪੰਜਾਬ ਪੁਲਿਸ ਨੂੰ  ਗੈਂਗਸਟਰਾਂ ਵਿਰੁਧ ਵੱਡੀ ਸਫ਼ਲਤਾ ਹਾਸਲ ਹੋਈ ਹੈ ਅਤੇ ਇਸ ਤਹਿਤ ਕਈ ਵੱਡੇ ਗੈਂਗਸਟਰ ਪੁਲਿਸ ਨੇ ਕਾਬੂ ਕੀਤੇ ਹਨ ਅਤੇ ਭਾਰੀ ਮਾਤਰਾ ਵਿਚ ਗ਼ੈਰ ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਾ ਸਿਰਫ਼ ਪੰਜਾਬ ਵਿਚ ਸਗੋਂ ਪੰਜਾਬ ਤੋਂ ਬਾਹਰ ਜਾ ਕੇ ਵੀ ਗੈਂਗਸਟਰਾਂ ਵਿਰੁਧ ਵੱਡੀ ਕਾਮਯਾਬੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸ਼ਿਆਂ ਤੇ ਗੈਂਗਸਟਰਾਂ ਵਿਰੁਧ ਮੁਹਿੰਮ ਜਾਰੀ ਰਹੇਗੀ ਤੇ ਇਸ ਵਿਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement