ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਾਉਣ ਵਿੱਚ ਐਸ.ਏ.ਐਸ. ਨਗਰ ਜ਼ਿਲ੍ਹਾ ਮੋਹਰੀ
Published : Sep 18, 2022, 6:31 pm IST
Updated : Sep 18, 2022, 6:31 pm IST
SHARE ARTICLE
Health Minister Chetan Singh Jouramajra
Health Minister Chetan Singh Jouramajra

ਪੰਜਾਬ ਭਰ ‘ਚ ਹੁਣ ਤੱਕ ਆਮ ਆਦਮੀ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 1.82 ਲੱਖ ਤੋਂ ਪਾਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਹੁਣ ਤੱਕ ਇਨ੍ਹਾਂ ਕਲੀਨਿਕਾਂ ‘ਤੇ ਆਉਣ ਵਾਲੇ ਮਰੀਜਾਂ ਦੀ ਗਿਣਤੀ 1.82 ਲੱਖ ਨੂੰ ਪਾਰ ਕਰ ਗਈ ਹੈ, ਜਦ ਕਿ ਵੱਧ ਤੋਂ ਵੱਧ ਮਰੀਜਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਏ.ਐਸ.ਨਗਰ ਨੇ ਹੋਰ ਜ਼ਿਲ੍ਹਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਤਾਜ਼ੇ ਪ੍ਰਾਪਤ ਅੰਕੜਿਆਂ ਅਨੁਸਾਰ, ਐਸ.ਏ.ਐਸ.ਨਗਰ ਵਿੱਚ ਹੁਣ ਤੱਕ ਕੁੱਲ 25990 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 2811 ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜਦੋਂਕਿ ਜ਼ਿਲ੍ਹਾ ਲੁਧਿਆਣਾ ਨੇ 21384 ਮਰੀਜਾਂ ਅਤੇ 2343 ਕਲੀਨਿਕਲ ਟੈਸਟਾਂ ਨਾਲ 23 ਜ਼ਿਲ੍ਹਿਆਂ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰਾਂ ਜ਼ਿਲ੍ਹਾ ਬਠਿੰਡਾ ਨੇ 16889 ਮਰੀਜਾਂ ਅਤੇ 2243 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।  ਇਸ ਤੋਂ ਇਲਾਵਾ, ਰਾਜ ਭਰ ਵਿੱਚ ਕੁੱਲ 23402 ਕਲੀਨਿਕਲ ਟੈਸਟਾਂ ਦੇ ਨਾਲ 15 ਅਗਸਤ ਤੋਂ 17 ਸਤੰਬਰ, 2022 ਤੱਕ ਮਰੀਜਾਂ ਦੀ ਗਿਣਤੀ 1,82,325 ਤੱਕ ਜਾ ਅੱਪੜੀ ਹੈ।

ਇਸ ਭਰਵੇਂ ਹੁੰਗਾਰੇ ਲਈ ਡਾਕਟਰਾਂ ਤੇ ਅਧਿਕਾਰੀਆਂ ਦੀ ਪਿੱਠ ਥਾਪੜਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਅਜਿਹੇ 75 ਕਲੀਨਿਕ ਸੁਤੰਤਰਤਾ ਦਿਵਸ ਵਾਲੇ ਦਿਨ ਤੋਂ ਸੁਰੂ  ਹੋ ਚੁੱਕੇ ਹਨ, ਜਦਕਿ 25 ਅਜਿਹੇ ਹੋਰ ਕਲੀਨਿਕਾਂ ਨੂੰ  ਬਾਅਦ ਵਿੱਚ ਸੁਰੂ ਕਰ ਦਿੱਤਾ ਗਿਆ ਹੈ ,ਜਿੱਥੇ  ਪ੍ਰਤੀ ਦਿਨ ਸੱਤ ਹਜ਼ਾਰ ਤੋਂ ਵੱਧ ਮਰੀਜਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਸਿਹਤ ਮੰਤਰੀ ਨੇ ਕਿਹਾ, “ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਜਿਹੇ ਕਲੀਨਿਕਾਂ ਦਾ ਨੈੱਟਵਰਕ ਸਥਾਪਤ ਕਰਨ ਲਈ ਲੋਕਾਂ ਨਾਲ ਸਾਡੀ ਵਚਨਬੱਧਤਾ ਅਨੁਸਾਰ, ਅਸੀਂ ਹੁਣ ਤੱਕ 100 ਕਲੀਨਿਕ (65 ਸ਼ਹਿਰੀ ਖੇਤਰਾਂ ਵਿੱਚ  ਅਤੇ 35 ਪੇਂਡੂ ਖੇਤਰਾਂ ਵਿੱਚ) ਲੋਕਾਂ ਨੂੰ ਸਮਰਪਿਤ ਕਰ ਚੁੱਕੇ ਹਾਂ”।  

ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦੀ ਹੀ ਅਜਿਹੇ ਕਲੀਨਿਕ ਸੂਬੇ ਦੇ ਕੋਨੇ-ਕੋਨੇ ਵਿੱਚ ਸਥਾਪਿਤ ਕੀਤੇ ਜਾਣਗੇ। ਉਨਾਂ ਅੱਗੇ ਕਿਹਾ ਕਿ ਇਹ ਅਹਿਮ ਪਹਿਲਕਦਮੀ ਸੂਬੇ ਦੀ ਸਮੁੱਚੀ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ। ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮਰੀਜ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਜਾਂ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਲੈ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜਲੀਆਂ ਥਾਵਾਂ ‘ਤੇ ਮਿਆਰੀ ਸਿਹਤ ਸੇਵਾਵਾਂ ਮੁਫਤ ਮਿਲ ਰਹੀਆਂ ਹਨ । ਉਨਾਂ ਕਿਹਾ ਕਿ ਹੁਣ ਤੱਕ ਸੱਤਾ ਸੰਭਾਲ ਚੁੱਕੀਆਂ ਸਾਰੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਖ਼ਾਮਿਆਜ਼ਾ ਝੱਲਣਾ ਪਿਆ  ਹੈ।

ਇਸ ਦੌਰਾਨ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ 75 ਦਵਾਈਆਂ ਅਤੇ 41 ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਚੁੱਕੇ ਹਨ। ਉਨਾਂ ਆਸ ਪ੍ਰਗਟਾਈ ਕਿ ਇਨਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜਾਂ ਨੂੰ ਇਲਾਜ ਦੀਆਂ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਹਸਪਤਾਲਾਂ ’ਤੇ ਬੋਝ ਘਟੇਗਾ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਵੱਡੀਆਂ ਬਿਮਾਰੀਆਂ ਵਾਲੇ ਗੰਭੀਰ ਮਰੀਜਾਂ ਨੂੰ ਹੀ ਅੱਗੇ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement