ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਚ ਵਾਪਰੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ
Published : Sep 18, 2022, 3:33 pm IST
Updated : Sep 18, 2022, 3:33 pm IST
SHARE ARTICLE
Bhagwant Mann
Bhagwant Mann

ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ

ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ

ਚੰਡੀਗੜ੍ਹ - ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, "ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ।" ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਮੁੱਚੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ।  ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।    
 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement