50 ਲੱਖ ਦੀ ਰਿਸ਼ਵਤ ਦੇਣ ਦਾ ਮਾਮਲਾ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਦੋਸ਼ ਤੈਅ
Published : Sep 18, 2023, 7:50 pm IST
Updated : Sep 18, 2023, 7:50 pm IST
SHARE ARTICLE
Sunder Sham Arora
Sunder Sham Arora

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵੀ ਚੱਲ ਰਹੀ ਹੈ ਜਾਂਚ

ਐਸ.ਏ.ਐਸ. ਨਗਰ : ਵਿਜੀਲੈਂਸ ਵਲੋਂ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ’ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ ਵਧੀਕ ਜਿਲਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਸੁੰਦਰ ਸ਼ਾਮ ਅਰੋੜਾ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ ਦਸਤਾ ਪੰਜਾਬ ਮਨਮੋਹਨ ਕੁਮਾਰ ਦੇ ਬਿਆਨਾਂ ’ਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 8 ਅਧੀਨ ਐਫ.ਆਈ.ਆਰ ਨੰਬਰ 19, ਮਿਤੀ 15 ਅਕਤੂਬਰ 2022 ਨੂੰ ਦਰਜ ਕਰਕੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਏ.ਆਈ.ਜੀ. ਮਨਮੋਹਨ ਕੁਮਾਰ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਦਿੱਤੀ ਸੀ ਕਿ ਅਰੋੜਾ ਨੇ 14 ਅਕਤੂਬਰ 2022 ਨੂੰ ਉਨਾਂ ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿਚ ਮਦਦ ਕਰਨ ਲਈ ਉਸ ਨੂੰ ਇਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਵਿਜੀਲੈਂਸ ਮੁਤਾਬਕ ਸਾਬਕਾ ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿਚ ਦੇਣ ਦੀ ਗੱਲ ਕੀਤੀ ਹੈ।

ਏ.ਆਈ.ਜੀ ਨੇ ਇਸ ਬਾਰੇ ਮੁੱਖ ਡਾਇਰੈਕਟਰ ਨੂੰ ਜਾਣੂ ਕਰਵਾ ਦਿੱਤਾ, ਜਿਨ੍ਹਾਂ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਰਿਸ਼ਵਤਖੋਰੀ ਦਾ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ। ਇਸ ਮਾਮਲੇ ਵਿਚ ਵਿਜੀਲੈਂਸ ਵਲੋਂ ਟਰੈਪ ਲਗਾ ਕੇ ਸੁੰਦਰ ਸਾਮ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ। ਦੱਸਣਯੋਗ ਹੈ ਕਿ ਵਿਜੀਲੈਂਸ ਸੁੰਦਰ ਸ਼ਾਮ ਅਰੋੜਾ ਖਿਲਾਫ ਇਸ ਮਾਮਲੇ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਪੀ. ਐਸ. ਆਈ.ਸੀ ਘਪਲੇ ’ਚ ਸ਼ਾਮਲ ਹੋਣ ਸਬੰਧੀ ਵੀ ਮਾਮਲੇ ਦਰਜ ਹਨ।
 


 

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement