ਧਾਰੀਵਾਲ 'ਚ ਟਰਾਲੀ ਤੇ ਕਾਰ ਵਿਚਾਲੇ ਟੱਕਰ, ਗੱਡੀ ਸਵਾਰ 3 ਦੋਸਤਾਂ ਦੀ ਹੋਈ ਮੌਤ
Published : Sep 18, 2023, 3:34 pm IST
Updated : Sep 18, 2023, 3:34 pm IST
SHARE ARTICLE
File Photo
File Photo

ਪੁਲਿਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੀ ਪੁਲਿਸ ਨੇ ਮੁੱਢਲੀ ਕਾਰਵਾਈ ਕਰਦਿਆਂ ਟਰਾਲਾ ਚਾਲਕ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ। 

ਨੌਸ਼ਹਿਰਾ : ਅੰਮ੍ਰਿਤਸਰ ਪਠਾਨਕੋਟ ਹਾਈਵੇ 'ਤੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਇੱਕ ਕਾਰ ਦੀ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਚਾਰ ਨੌਜਵਾਨਾਂ 'ਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। 

ਹਾਦਸਾ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ। ਮ੍ਰਿਤਕ ਨੌਜਵਾਨਾਂ 'ਚ ਭੁਪਿੰਦਰ ਐਰੀ, ਪੰਕਜ ਅਤੇ ਰਜਤਪ੍ਰੀਤ ਸਿੰਘ ਵਾਸੀਆਨ ਧਾਰੀਵਾਲ ਵਜੋਂ ਹੋਈ ਹੈ। ਗੰਭੀਰ ਜ਼ਖ਼ਮੀ ਪੰਕਜ ਪੁੱਤਰ ਰਮੇਸ਼ ਕੁਮਾਰ ਵਾਸੀ ਧਾਰੀਵਾਲ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹੈ। ਜਾਣਕਾਰੀ ਮੁਤਾਬਕ ਉੱਕਤ ਚਾਰੇ ਨੌਜਵਾਨ ਸਵਿਫ਼ਟ ਡਿਜਾਈਰ ਪੀਬੀ 08 ਬੀਟੀ 0142 'ਤੇ ਐਤਵਾਰ ਦੇਰ ਰਾਤ ਕਰੀਬ 9ਵਜੇ ਧਾਰੀਵਾਲ ਤੋਂ ਬਟਾਲੇ ਆ ਰਹੇ ਸਨ

ਕਿ ਜਦ ਉਹ ਨੌਸ਼ਹਿਰਾ ਮੱਝਾ ਸਿੰਘ ਵਿਖੇ ਪੁੱਜੇ ਤਾਂ ਇਨ੍ਹਾਂ ਦੀ ਕਾਰ ਤੇਜ਼ ਰਫਤਾਰ ਜਾ ਰਹੀ ਬਿਨਾਂ ਰਫਲੈਕਟਰ ਪਰਾਲੀ ਢੋਣ ਵਾਲੇ ਟਰਾਲੇ ਵਿਚ ਜਾ ਵੱਜੀ ,ਜਿਸ ਨਾਲ ਇਹ ਭਿਆਨਕ ਹਾਦਸਾ ਹੋਇਆ। ਲੋਕਾਂ ਨੇ ਭਾਰੀ ਜੱਦੋਜਹਿਦ ਨਾਲ ਨੌਜਵਾਨਾਂ ਨੂੰ ਕਾਰ ਤੋਂ ਬਾਹਰ ਕੱਢਿਆ। ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੀ ਪੁਲਿਸ ਨੇ ਮੁੱਢਲੀ ਕਾਰਵਾਈ ਕਰਦਿਆਂ ਟਰਾਲਾ ਚਾਲਕ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ। 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement