ਵਨ-ਸਟਾਪ ਸੈਂਟਰਾਂ ਦੇ ਸਟਾਫ ਲਈ ਵਰਕਸ਼ਾਪ ਦਾ ਆਯੋਜਨ
Published : Sep 18, 2023, 8:12 pm IST
Updated : Sep 18, 2023, 8:12 pm IST
SHARE ARTICLE
Conducting workshops for staff of one-stop centers
Conducting workshops for staff of one-stop centers

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਲਈ ਸਖੀ ਵਨ ਸਟਾਪ ਸੈਂਟਰ ਬਿਹਤਰੀਨ ਉਪਰਾਲਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਸੂਬੇ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਔਰਤਾਂ ਨੂੰ ਸੁਰੱਖਿਆ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਭਵਨ ਵਿਖੇ ਯੂ.ਐਨ. ਵੂਮੈਨ ਅਤੇ ਐਸ.ਏ.ਡੀ.ਆਰ.ਏ.ਜੀ. ਦੇ ਸਹਿਯੋਗ ਨਾਲ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। 

ਸੂਬੇ ਵਿੱਚ ਵਨ-ਸਟਾਪ ਸੈਂਟਰ, ਇੱਕ ਮਹੱਤਵਪੂਰਨ ਪਹਿਲਕਦਮੀ ਹੈ ਜਿਸ ਤਹਿਤ ਲਿੰਗ-ਆਧਾਰਿਤ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਸਮਰਥਨ ਅਤੇ ਮੁਫ਼ਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਨ ਸਟਾਪ ਸੈਂਟਰ ਨੂੰ ਸੂਬੇ ਵਿੱਚ ਮਾਡਲ ਦੇ ਤੌਰ ਤੇ ਵਿਕਸਤ ਕਰਨ ਲਈ ਯੂ.ਐਨ. ਵੂਮੈਨ ਨਾਲ ਮਿਲ ਕੇ ਕੰਮ ਕਰ ਰਿਹਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਵਲੋਂ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਯੂ.ਐਨ. ਵੂਮੈਨ ਵਲੋਂ ਪਿਛਲੇ ਸਾਲ 22 ਜ਼ਿਲ੍ਹਿਆਂ ਵਿੱਚ ਪੰਜਾਬ ਦੇ ਵਨ-ਸਟਾਪ ਸੈਂਟਰਾਂ ਅਤੇ ਸਬੰਧਤ ਸੇਵਾ ਪ੍ਰਦਾਤਾਵਾਂ ਦੇ ਕਰਮਚਾਰੀਆਂ ਅਤੇ ਕਾਰਜਕਰਤਾਵਾਂ ਨੂੰ ਸਿਖਲਾਈ ਦੇਣ ਲਈ ਸ਼ਾਨਦਾਰ ਵਚਨਬੱਧਤਾ ਦਿਖਾਈ ਹੈ। ਇਸ ਵਿੱਚ 565 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ।

ਇਸ ਮੌਕੇ ਸ੍ਰੀਮਤੀ ਕਾਂਤਾ ਸਿੰਘ, ਡਿਪਟੀ ਕੰਟਰੀ ਪ੍ਰਤੀਨਿਧੀ, ਯੂ.ਐਨ. ਵੂਮੈਨ ਇੰਡੀਆ ਕੰਟਰੀ ਆਫਿਸ ਨੇ ਕਿਹਾ ਕਿ ਹਿੰਸਾ ਤੋਂ ਬਚਣ ਵਾਲੀਆਂ ਔਰਤਾਂ ਦੀਆਂ ਲੋੜਾਂ ਦੀ ਦੇਖਭਾਲ ਕਰਨਾ ਸਿਰਫ਼ ਨੈਤਿਕ ਤੌਰ ਤੇ ਜਰੂਰੀ ਨਹੀਂ ਹੈ, ਬਲਕਿ ਇਹ ਨਿਆਂ, ਸਮਾਨਤਾ ਅਤੇ ਸਾਡੇ ਸਮਾਜ ਦੀ ਭਲਾਈ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਵੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਵਨ ਸਟਾਪ ਸੈਂਟਰਾਂ ਦੇ ਮੁਖੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM

Sukhbir Badal 'ਤੇ ਹ.ਮਲੇ ਨੂੰ ਲੈ ਕੇ CP Gurpreet Bhullar ਨੇ ਕੀਤਾ ਵੱਡਾ ਖੁਲਾਸਾ, ਮੌਕੇ ਤੇ ਪਹੁੰਚ ਕੇ ਦੱਸੀ

04 Dec 2024 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM
Advertisement