Punjab News : ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
Published : Sep 18, 2024, 6:29 pm IST
Updated : Sep 18, 2024, 6:30 pm IST
SHARE ARTICLE
Dr. Baljit Kaur
Dr. Baljit Kaur

ਕਿਹਾ -ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਸਕੱਤਰ ਕੇਸ਼ਵ ਹਿਗੋਨੀਆ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

19 Jan 2025 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

18 Jan 2025 12:04 PM

Khanauri Border Farmers Meeting | Sarwan Singh Pandehr ਪਹੁੰਚੇ ਮੀਟਿੰਗ ਕਰਨ

18 Jan 2025 12:00 PM

Raja Warring ਤੋਂ ਬਾਅਦ ਕੌਣ ਬਣ ਰਿਹਾ Congress ਦਾ ਪ੍ਰਧਾਨ?

17 Jan 2025 11:24 AM
Advertisement