Jalandhar News : ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

By : BALJINDERK

Published : Sep 18, 2024, 5:39 pm IST
Updated : Sep 18, 2024, 5:39 pm IST
SHARE ARTICLE
ਵਿਜੀਲੈਂਸ ਵੱਲੋਂ ਕਾਬੂ ਕੀਤਾ ਹੌਲਦਾਰ
ਵਿਜੀਲੈਂਸ ਵੱਲੋਂ ਕਾਬੂ ਕੀਤਾ ਹੌਲਦਾਰ

Jalandhar News : 6,50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਸੀ ਦੋਸ਼ੀ ਪੁਲਿਸ ਮੁਲਾਜ਼ਮ

Jalandhar News :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾਉਂਦੇ ਆਪਣੇ ਚਾਚੇ ਦੀ ਮੌਤ ਉਪਰੰਤ , ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦਫਤਰ ਫਰੀਦਕੋਟ ਵਿਖੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ’ਚ  ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਹੋਮ ਗਾਰਡ ਵਿੱਚ ਤਰਸ ਦੇ ਅਧਾਰ ’ਤੇ ਨੌਕਰੀ ਦਿਵਾਉਣ ਬਦਲੇ 6,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। 

ਬੁਲਾਰੇ ਨੇ ਅੱਗੇ ਦੋਸ਼ ਲਗਾਇਆ ਕਿ ਹੌਲਦਾਰ ਨੇ ਉਸਨੂੰ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੇਣ ਲਈ ਕਿਹਾ। ਇਸ ਤੋਂ ਬਾਅਦ, ਦੋਸ਼ੀ ਹੌਲਦਾਰ ਨੇ ਉਸਨੂੰ ਫੋਨਪੇ ਰਾਹੀਂ ਰਕਮ ਉਸਦੇ ਐਚਡੀਐਫਸੀ ਖਾਤੇ ਵਿੱਚ  ਟਰਾਂਸਫਰ ਕਰਨ ਲਈ ਵਾਰ-ਵਾਰ  ਜ਼ੋਰ ਪਾਉਣ ਲੱਗਾ। ਜਿਸ ਕਾਰਨ ਸ਼ਿਕਾਇਤਕਰਤਾ ਨੇ ਚਾਰ ਟਰਾਂਜੈਕਸ਼ਨਾਂ ਵਿੱਚ 10,000 ਰੁਪਏ (ਪ੍ਰਤੀ ਟਰਾਂਜੈਕਸ਼ਨ) ਟਰਾਂਸਫਰ ਕੀਤੇ ਅਤੇ ਬਾਅਦ ਵਿੱਚ 9800 ਹੋਰ ਰੁਪਏ ਟਰਾਂਸਫਰ ਕਰਵਾਏ। ਇਸ ਤਰ੍ਹਾਂ ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਦੇ ਐਚਡੀਐਫਸੀ ਖਾਤੇ ਵਿੱਚ  ਕੁੱਲ 49,800 ਰੁਪਏ ਭੇਜੇ ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਉਕਤ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲਈ ਸੀ। ਇਸ ਤਫ਼ਤੀਸ਼ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from  Hauldar arrested on the charge of accepting bribe of Rs 49800 by vigilance News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement