Jalandhar News : ਜਲੰਧਰ ਪੁਲਿਸ ਕਮਿਸ਼ਨਰੇਟ ਨੇ ਵਾਹਨ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼

By : BALJINDERK

Published : Sep 18, 2024, 2:25 pm IST
Updated : Sep 18, 2024, 2:25 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਮੁਲਜ਼ਮ ਤੇ ਬਰਾਮਦ ਮੋਟਰਸਾਈਕਲਾਂ ਦੀ ਤਸਵੀਰ
ਪੁਲਿਸ ਵਲੋਂ ਫੜੇ ਗਏ ਮੁਲਜ਼ਮ ਤੇ ਬਰਾਮਦ ਮੋਟਰਸਾਈਕਲਾਂ ਦੀ ਤਸਵੀਰ

Jalandhar News : 5 ਚੋਰੀ ਦੇ ਮੋਟਰਸਾਈਕਲ ਤੇ ਨਕਲੀ ਚਾਬੀਆਂ ਕੀਤੀਆਂ ਬਰਾਮਦ

Jalandhar News : ਜਲੰਧਰ ਪੁਲਿਸ ਕਮਿਸ਼ਨਰੇਟ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ 5 ਚੋਰੀ ਦੇ ਮੋਟਰਸਾਈਕਲਾਂ ਅਤੇ ਨਕਲੀ ਚਾਬੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮੌਕੇ ਏ. ਸੀ. ਪੀ. ਉੱਤਰੀ ਸ਼ੀਤਲ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਥਾਣਾ ਨੰਬਰ 3 ਦੀ ਪੁਲਿਸ ਨੇ ਪ੍ਰਤਾਪ ਬਾਗ ਜਲੰਧਰ ਨੇੜੇ ਇਕ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਧਰਮਿੰਦਰ ਕੁਮਾਰ ਪੁੱਤਰ ਬਜਰੰਗੀ ਨਿਵਾਸੀ ਮਕਾਨ ਨੰਬਰ 10, ਕਮਲ ਪਾਰਕ ਜਲੰਧਰ, ਜੋ ਹੁਣ ਸ਼ਿਵ ਨਗਰ ਜਲੰਧਰ ਨੇੜੇ ਰਹਿੰਦਾ ਹੈ, ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨੰਬਰ 3 ਵਿਚ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਦੇ ਆਧਾਰ ’ਤੇ ਪੁਲਿਸ ਨੇ ਬਲਜੀਤ ਸਿੰਘ ਪੁੱਤਰ ਮੱਖਣ ਸਿੰਘ ਨਿਵਾਸੀ ਪਿੰਡ ਗਦਈ ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ : Diljit Dusanjh : ਵਿਵਾਦਾਂ 'ਚ ਘਿਰਿਆ ਦਿਲਜੀਤ ਦੁਸਾਂਝ ਦਾ ਦਿੱਲੀ ਸ਼ੋਅ, ਲਾਅ ਵਿਦਿਆਰਥਣ ਫੈਨ ਨੇ ਦਿਲਜੀਤ ਭੇਜਿਆ ਨੋਟਿਸ

ਜਿਸ ਕੋਲੋਂ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਅਤੇ ਨਕਲੀ ਚਾਬੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਸਵੀਕਾਰ ਕੀਤਾ ਕਿ ਉਹ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਹੈ ਅਤੇ ਪਹਿਲਾਂ ਵੀ ਇਸੇ ਤਰ੍ਹਾਂ ਕਈ ਮੋਟਰਸਾਈਕਲ ਚੋਰੀ ਕਰ ਚੁੱਕਾ ਹੈ।

ਇਹ ਵੀ ਪੜੋ :Delhi News : ਸਰਕਾਰ ਨੇ PF ਕਢਵਾਉਣ ਦੀ ਸੀਮਾ ਵਧਾ ਕੇ 1 ਲੱਖ ਕੀਤੀ 

ਇਸ ਸਬੰਧੀ ਏ. ਸੀ. ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਦਾਣਾ ਮੰਡੀ ਭੰਗਾਲਾ ਜ਼ਿਲ੍ਹਾ ਤਰਨਤਾਰਨ ਨੇੜੇ ਝਾੜੀਆਂ ਅਤੇ ਦਰੱਖ਼ਤਾਂ ਹੇਠਾਂ ਲੁਕਾਏ ਬਿਨਾਂ ਨੰਬਰ ਪਲੇਟ ਵਾਲੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਵਿਅਕਤੀ ਦੇ ਕਬੂਲਨਾਮੇ ਤੋਂ ਬਾਅਦ ਸਿਟੀ ਰੇਲਵੇ ਸਟੇਸ਼ਨ ਜਲੰਧਰ ਨੇੜੇ ਪਾਰਕਿੰਗ ਵਿਚੋਂ ਬਿਨਾਂ ਨੰਬਰ ਪਲੇਟ ਇਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਖ਼ਿਲਾਫ਼ ਜਲੰਧਰ, ਅੰਮ੍ਰਿਤਸਰ, ਮੋਗਾ, ਕਪੂਰਥਲਾ ਅਤੇ ਤਰਨਤਾਰਨ ਦੇ ਕਈ ਪੁਲਿਸ ਥਾਣਿਆਂ ਵਿਚ ਪਹਿਲਾਂ ਤੋਂ ਹੀ 5 ਮਾਮਲੇ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

(For more news apart from Jalandhar Police Commissionerate has busted a gang of vehicle thieves News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement