Punjab News: ਦਸੂਹਾ 'ਚ ਵਾਪਰਿਆ ਭਾਣਾ; ਮਾਂ ਤੇ ਦੋ ਜਵਾਨ ਪੁੱਤਾਂ ਦੀਆਂ ਇਕੱਠੇ ਬਲੀਆਂ ਚਿਖਾਵਾਂ
Published : Sep 18, 2024, 3:13 pm IST
Updated : Sep 18, 2024, 3:13 pm IST
SHARE ARTICLE
What happened in Dasuha; Sacrifice of mother and two young sons together
What happened in Dasuha; Sacrifice of mother and two young sons together

Punjab News: ਤਿੰਨਾਂ ਨੂੰ ਮੁੱਖ ਅਗਨੀ ਪਰਿਵਾਰ ਵਿਚ ਇਕੱਲੇ ਬਚੇ ਸਭ ਤੋਂ ਵੱਡੇ ਪੁੱਤਰ ਨੇ ਦਿੱਤੀ। 

 

Punjab News: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਪਾਵੇ ਝਿੰਗੜਾ 'ਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਰਿਵਾਰ ਦੇ ਤਿੰਨ ਜੀਆਂ ਦੀਆਂ ਇਕੱਠਿਆਂ ਚਿਖਾਵਾਂ ਬਲੀਆਂ। ਮਰਨ ਵਾਲਿਆਂ ਵਿਚ ਇਕ ਔਰਤ ਅਤੇ ਉਸ ਦੇ ਦੋ ਪੁੱਤਰ ਸ਼ਾਮਲ ਹਨ। ਜਿਨ੍ਹਾਂ ਨੂੰ ਬੀਤੇ ਦਿਨੀਂ ਇਕ ਤੇਜ਼ ਰਫ਼ਤਾਰ ਬੱਸ ਨੇ ਕੁਚਲ ਦਿੱਤਾ ਸੀ। ਤਿੰਨਾਂ ਨੂੰ ਮੁੱਖ ਅਗਨੀ ਪਰਿਵਾਰ ਵਿਚ ਇਕੱਲੇ ਬਚੇ ਸਭ ਤੋਂ ਵੱਡੇ ਪੁੱਤਰ ਨੇ ਦਿੱਤੀ। 

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 8 ਦਿਨ ਪਹਿਲਾਂ ਵਾਪਰੇ ਸੜਕ ਹਾਦਸੇ ਵਿੱਚ ਸੁਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਮਾਤਾ ਪਰਮਜੀਤ ਅਤੇ ਸੁਰਿੰਦਰ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ ਅਤੇ ਦੋਹਾਂ ਦੀ ਵੀ ਐਤਵਾਰ ਨੂੰ ਮੌਤ ਹੋ ਗਈ।  ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਪਹਿਲਾਂ ਹੀ ਦਸੂਹਾ ਦੇ ਮੁਰਦਾਘਰ ਵਿੱਚ ਰੱਖਵਾਇਆ ਗਿਆ ਸੀ।

ਉਮੀਦ ਜਤਾਈ ਜਾ ਰਹੀ ਸੀ ਕਿ ਅੰਮ੍ਰਿਤਸਰ ਵਿਖੇ ਦਾਖ਼ਲ ਮਾਂ-ਪੁੱਤਰ ਜਲਦੀ ਠੀਕ ਹੋ ਜਾਣਗੇ ਅਤੇ ਆਪਣੇ ਵੱਡੇ ਪੁੱਤਰ ਸੁਖਵਿੰਦਰ ਸਿੰਘ ਨੂੰ ਆਖਰੀ ਵਾਰ ਦੇਖ ਸਕਣਗੇ ਪਰ ਉਨ੍ਹਾਂ ਦੀ ਮੌਤ ਤੋਂ ਬਾਅਦ ਮੰਗਲਵਾਰ ਨੂੰ ਜੱਦੀ ਪਿੰਡ 'ਚ ਤਿੰਨਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਕੱਠਿਆਂ ਬਲਦੀਆਂ ਤਿੰਨ ਚਿਵਾਖਾਂ ਵੇਖ ਪੂਰਾ ਪਿੰਡ ਧਾਹਾਂ ਮਾਰ ਰੋ ਰਿਹਾ ਸੀ। 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement