
ਮੁਲਜ਼ਮਾਂ ਨੇ ਪੁਲਿਸ ਦੀ ਟੀਮ 'ਤੇ ਚਲਾਈਆਂ 4 ਗੋਲੀਆਂ
ਰਈਆ : ਰਈਆ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਮੁਠਭੇੜ ਹੋਈ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਦੀ ਟੀਮ ਉੱਤੇ 4 ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੇ ਜਾਣ ਤੋਂ ਬਾਅਦ ਮੁਲਜ਼ਮਾਂ ਦੀ ਲੱਤ ਵਿੱਚ ਗੋਲੀ ਲੱਗੀ। ਦੱਸ ਦੇਈਏ ਕਿ ਪੁਲਿਸ ਨੇ 130 ਕਿਲੋਮੀਟਰ ਤੱਕ ਮੁਲਜ਼ਮਾਂ ਦਾ ਪਿੱਛਾ ਕੀਤਾ ਸੀ। ਮੁਲਜ਼ਮਾਂ ਨੇ ਅਜਨਾਲਾ ਦੇ ਇੱਕ ਡਾਕਟਰ ਉੱਤੇ ਗੋਲੀ ਚਲਾਈ ਸੀ।