ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ
Published : Sep 18, 2025, 8:40 pm IST
Updated : Sep 18, 2025, 8:40 pm IST
SHARE ARTICLE
Foreign gangster Happy Jatt's drug smuggling module busted; 25.9 kg heroin, hairdresser arrested along with pistol
Foreign gangster Happy Jatt's drug smuggling module busted; 25.9 kg heroin, hairdresser arrested along with pistol

21 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਦੀ ਹਵਾਲਗੀ ਲਈ ਪੁਲਿਸ ਸਰਗਰਮੀ ਨਾਲ ਕਰ ਰਹੀ ਹੈ ਕੋਸਿ਼ਸ਼ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ' ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ  ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰਕੇ , ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਆਧੁਨਿਕ 9 ਐਮਐਮ ਗਲੌਕ ਪਿਸਤੌਲ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ -ਕਮ -ਨਸ਼ਾ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ, ਜੋ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਹੈ, ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ ਅਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਹੈਪੀ ਜੱਟ ਇੱਕ ਭਗੌੜਾ ਅਪਰਾਧੀ ਹੈ ਅਤੇ ਰਾਜ ਵਿੱਚ ਘੱਟੋ-ਘੱਟ 21 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਉਸਦੀ ਹਵਾਲਗੀ ਲਈ ਸਰਗਰਮ ਹਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਐਨ.ਟੀ.ਐਫ. ਬਾਰਡਰ ਰੇਂਜ ਦੇ ਐਸ.ਪੀ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਖ਼ਤਾ ਖੁਫੀਆ ਇਤਲਾਹ `ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਬਾਰਡਰ ਰੇਂਜ ਅਤੇ ਬੀਐਸਐਫ ਨੇ ਤਾਲਮੇਲ-ਪੂਰਨ  ਅਤੇ ਸਾਂਝੀ ਕਾਰਵਾਈ  ਤਹਿਤ ਦੋਸ਼ੀ ਸਾਜਨ ਸਿੰਘ ਨੂੰ ਪਿੰਡ ਬਹਿੜਵਾਲ ਦੇ ਨੇੜਿਓਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਇੱਕ ਦਿਨ ਪਹਿਲਾਂ ਹੀ ਪਾਕਿਸਤਾਨ ਤੋਂ ਪਿੰਡ ਡਾਲੇਕੇ ਵਿੱਚ ਇੱਕ ਭਾਰੀ ਡਰੋਨ ਰਾਹੀਂ ਪਹੁੰਚਾਈ ਗਈ ਸੀ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਸਾਜਨ ਵੱਖ-ਵੱਖ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਹੈਪੀ ਜੱਟ ਦੇ ਸੰਪਰਕ ਵਿੱਚ ਸੀ ਅਤੇ ਪਿਛਲੇ ਦੋ ਮਹੀਨਿਆਂ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀਆਂ ਜਾ ਰਹੀਆਂ ਹੈਰੋਇਨ ਦੀ ਖੇਪਾਂ ਪ੍ਰਾਪਤ ਕਰ ਰਿਹਾ ਸੀ।

ਐਸ.ਪੀ. ਨੇ ਕਿਹਾ ਕਿ ਇਸ ਮਾਡਿਊਲ ਦੇ ਦੋ ਹੋਰ ਮੈਂਬਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਭਾਲ ਕਰ ਰਹੀਆਂ ਹਨ।

ਇਸ ਸਬੰਧ ਵਿੱਚ, ਇੱਕ ਕੇਸ ਐਫਆਈਆਰ ਨੰ. 252 ਮਿਤੀ 18/9/2025 ਨੂੰ  ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ , ਐਸਏਐਸ ਨਗਰ ਵਿਖੇ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement