
ਪਟਿਆਲਾ ਦੀ ਕੇਂਦਰੀ ਜੇਲ੍ਹ ’ਚ ਸੰਦੀਪ ਸਿੰਘ ਵੱਲੋਂ ਕੀਤਾ ਗਿਆ ਸੀ ਹਮਲਾ
Former policeman news : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸੰਦੀਪ ਸਿੰਘ ਸੰਨੀ ਵਲੋਂ ਕੀਤੀ ਕੁੱਟਮਾਰ ਵਿਚ ਜ਼ਖ਼ਮੀ ਹੋਏ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਦੇ ਦੋਸ਼ ਵਿਚ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸੰਦੀਪ ਸਿੰਘ ਉਰਫ਼ ਸੰਨੀ ਨੇ ਕੋਰਾ ਦੀਨਾ ਵਿਚ ਬੰਦ ਤਿੰਨ ਸਾਬਕਾ ਪੁਲਿਸ ਅਫ਼ਸਰਾਂ ਜੋ ਕਿ ਵੱਖ-ਵੱਖ ਕੇਸਾਂ ਵਿਚ ਸਜ਼ਾ ਭੁਗਤ ਰਹੇ ਸਨ, ਕੁਝ ਦਿਨ ਪਹਿਲਾਂ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿਤਾ ਸੀ। ਜਿਨ੍ਹਾਂ ਵਿਚੋਂ ਸਾਬਕਾ ਇੰਸਪੈਟਰ ਸੂਬਾ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।