ਪਰਵਾਸੀ ਵਲੋਂ ਅਗਵਾ ਕੀਤੀ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਤੋਂ ਕੀਤਾ ਬਰਾਮਦ
Published : Sep 18, 2025, 11:27 am IST
Updated : Sep 18, 2025, 11:27 am IST
SHARE ARTICLE
Minor girl kidnapped by migrant recovered from Uttar Pradesh
Minor girl kidnapped by migrant recovered from Uttar Pradesh

ਜਲੰਧਰ ਪੁਲਿਸ ਨੇ ਮੁਲਜ਼ਮ ਨੂੰ ਵੀ ਕੀਤਾ ਗ੍ਰਿਫ਼ਤਾਰ

ਜਲੰਧਰ : ਜਲੰਧਰ ਪੁਲਿਸ ਨੇ ਦੋ ਮਹੀਨੇ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਤੋਂ ਬਰਾਮਦ ਕਰ ਲਿਆ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ। ਜਲੰਧਰ ਪੁਲਿਸ ਨੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇਕ ਪਰਵਾਸੀ ਵਿਅਕਤੀ ਨੇ ਜਲੰਧਰ ਸਥਿਤ ਇੰਦਰਾ ਕਲੋਨੀ ਤੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰ ਲਿਆ ਸੀ। ਜਿਸ ਤੋਂ ਬਾਅਦ ਆਰੋਪੀ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਵਿਖੇ ਲੈ ਗਿਆ।

ਪਰਿਵਾਰ ਵਾਲਿਆਂ ਵੱਲੋਂ ਲੜਕੀ ਦੇ ਅਗਵਾ ਹੋਣ ਸਬੰਧੀ ਮਾਮਲਾ ਦਰਜ ਕਰਵਾਇਆ ਗਿਆ।  ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਇੱਕ ਟੀਮ ਪਰਿਵਾਰਕ ਮੈਂਬਰਾਂ ਸਮੇਤ ਬਹਿਰਾਇਚ ਭੇਜੀ ਗਈ। ਸਥਾਨਕ ਪੁਲਿਸ ਨਾਲ ਸੰਪਰਕ ਕਰਨ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਛਾਪਾ ਮਾਰਿਆ ਅਤੇ ਲੜਕੀ ਨੂੰ ਬਰਾਮਦ ਕਰ ਲਿਆ। ਇਸ ਤੋਂ ਬਾਅਦ ਪੁਲਿਸ ਨੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement