409 ਥਾਵਾਂ 'ਤੇ ਛਾਪਾ ਮਾਰ ਕੇ ਪੰਜਾਬ ਪੁਲਿਸ ਨੇ 30.5 ਕਿੱਲੋ ਹੈਰੋਇਨ ਸਣੇ 85 ਨਸ਼ਾ ਤਸਕਰ ਕੀਤੇ ਕਾਬੂ
Published : Sep 18, 2025, 8:46 pm IST
Updated : Sep 18, 2025, 8:46 pm IST
SHARE ARTICLE
Punjab Police arrests 85 drug smugglers, seizes 30.5 kg heroin after raiding 409 locations
Punjab Police arrests 85 drug smugglers, seizes 30.5 kg heroin after raiding 409 locations

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ’ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 409 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 201 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,060 ਹੋ ਗਈ ਹੈ।

ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 30.5 ਕਿਲੋ ਹੈਰੋਇਨ, 150 ਗ੍ਰਾਮ ਅਫੀਮ, 766 ਨਸ਼ੀਲੀਆਂ ਗੋਲੀਆਂ/ ਕੈਪਸੂਲ ਅਤੇ 2290 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 403 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement