
ਪੰਜਾਬ ਵਿੱਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2125917 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ....
ਚੰਡੀਗੜ੍ਹ (ਭਾਸ਼ਾ) : ਪੰਜਾਬ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 2125917 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 1952.34 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 2125917 ਮੀਟ੍ਰਿਕ ਟਨ ਝੋਨੇ ਵਿੱਚੋਂ 2088487 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 37430 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
Paddy
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 673867 ਟਨ, ਮਾਰਕਫੈੱਡ ਵੱਲੋਂ 518466 ਟਨ ਅਤੇ ਪਨਸਪ ਵੱਲੋਂ 426350 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 212535 ਮੀਟ੍ਰਿਕ ਟਨ ਅਤੇ 218889 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 38380 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।