ਪੰਜਾਬ ਸਰਕਾਰ ਵੱਲੋਂ 17 ਚੀਜ਼ਾਂ ‘ਤੇ ਸਟੈਂਪ ਡਿਊਟੀ ਦੁੱਗਣੀ ਕਰਨ ਨੂੰ ਪ੍ਰਵਾਨਗੀ
Published : Oct 18, 2018, 3:36 pm IST
Updated : Oct 18, 2018, 3:36 pm IST
SHARE ARTICLE
Stam Duty
Stam Duty

ਸੂਬੇ ਦੇ ਖ਼ਜਾਨੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਇੰਡੀਅਨ ਸਟੈਂਪ ਐਕਟ-1899 ਦੇ ਸ਼ਡਿਊ...

ਚੰਡੀਗੜ੍ਹ (ਸ.ਸ.ਸ) : ਸੂਬੇ ਦੇ ਖ਼ਜਾਨੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਇੰਡੀਅਨ ਸਟੈਂਪ ਐਕਟ-1899 ਦੇ ਸ਼ਡਿਊਲ 1-ਏ ਵਿਚ ਸੋਧ ਕਰਨ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦੇ ਦਿਤੀ ਹੈ। ਜਿਸ ਨਾਲ ਸਟੈਂਪ ਡਿਊਟੀ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਇਸ ਸੋਧ ਨਾਲ 17 ਚੀਜ਼ਾਂ ਉਤੇ ਸਟੈਂਪ ਡਿਊਟੀ ਦੀਆਂ ਕੀਮਤਾਂ ਦੁੱਗਣੀਆਂ ਕੀਤੀਆ ਗਈਆਂ ਹਨ। ਮੰਤਰੀ ਮੰਡਲ ਨੇ ਸੂਬੇ ਦੇ ਮਾਲੀ ਸਾਧਨਾਂ ਨੂੰ ਹੁਲਾਰਾ ਦੇਣ ਲਈ ਇਸ ਵਾਧੇ ਨੂੰ ਜ਼ਰੂਰੀ ਸਮਝਿਆ। ਇਸ  ਸਮੇਂ ਪੰਜਾਬ ਨੂੰ ਸਟੈਂਪ ਡਿਊਟੀ ਤੋਂ 50 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।

Cabinet MeetingCabinet Meeting

ਅਤੇ ਕੀਮਤਾਂ ਵਿਚ ਵਾਧੇ ਨਾਲ 100-150 ਕਰੋੜ ਰੁਪਏ ਦਾ ਮਾਲੀਆ ਇੱਕਤਰ ਹੋਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਪੱਖ ਵੀ ਵਿਚਾਰਿਆ ਗਿਆ ਕਿ ਭਾਵੇਂ ਇਹ ਕੀਮਤਾਂ  ਗੁਆਂਢੀ ਸੂਬੇ ਨਾਲੋਂ ਵੱਧ ਹਨ ਪਰ ਸੂਬੇ ਲਈ ਬਹੁਤ ਲੋੜੀਂਦਾ ਵੀ ਦੱਸਿਆ ਗਿਆ ਹੈ ਕਿ ਸਟੈਂਪ ਡਿਊਟੀ ਦੀਆਂ ਕੀਮਤਾਂ ਵਿਚ ਆਖਰੀ ਸੋਧ ਸਾਲ 2009 ਵਿਚ ਕੀਤੀ ਗਈ ਸੀ। ਇਸ ਸਬੰਧੀ ਆਰਡੀਨੈਂਸ ਨੂੰ ਅੰਤਿਮ ਰੂਪ ਦੇਣ ਲਈ ਕਾਨੂੰਨੀ ਤੇ ਪ੍ਰਸ਼ਾਸਕੀ ਮਾਮਲਿਆਂ ਬਾਰੇ ਵਿਭਾਗ ਅਤੇ ਉਸ ਤੋਂ ਬਾਅਦ ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਜਾਵੇਗਾ।

Stamp DutyStamp Duty

ਇਕ ਹੋਰ ਫ਼ੈਸਲੇ ਵਿਚ ਮੰਤਰੀ ਮੰਡਲ ਨੇ ਪੰਜਾਬ ਰਾਜ ਭਵਨ ਦੇ ਕੰਟਰੋਲਰ ਗਵਰਨਰਜ਼ ਹਾਊਸ ਹੋਲਡ ਦੀ ਨਿਯੁਕਤੀ ਸਬੰਧੀ ਕਾਰਜ਼-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਨਾਲ ਸਿੱਧੀ ਨਿਯੁਕਤੀ ਸਬੰਧੀ ਨਿਯਮਾਂ ਵਿਚ ਢਿੱਲੀ  ਦੇ ਕੇ ਇਹ ਅਸਾਮੀ ਠੇਕੇ ਦੇ ਆਧਾਰ ‘ਤੇ ਭਰਨ ਦੀ ਪ੍ਰਵਾਨਗੀ ਦਿਤੀ ਗਈ। ਮੰਤਰੀ ਮੰਡਲ ਨੇ ਠੇਕੇ ਦੇ ਆਧਾਰ ‘ਤੇ ਨਿਯੁਕਤੀ ਲਈ ਸੇਵਾ-ਸ਼ਰਤਾਂ ਨੂੰ ਵੀ ਪ੍ਰਵਾਨਗੀ ਦੇ ਦਿਤੀ। ਮੰਤਰੀ ਮੰਡਲ ਨੇ ਪੰਜਾਬ ਵਿੱਤੀ ਕਮਿਸ਼ਨਰਜ਼ ਸਕੱਤਰੇਤ ਦੇ ਗਰੁੱਪ-ਬੀ ਦੇ ਸੇਵਾ ਨਿਯਮ-2018 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਪ੍ਰੋਸਨਲ ਵਿਭਾਗ

Stamp DutyStamp Duty

ਵਲੋਂ ਪੰਜਵੇਂ ਤਕਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਗ੍ਰੇਡ ਪੇਅ 3800 ਰੁਪਏ ਤੋਂ 4999 ਰੁਪਏ ਤੱਕ ਲੈ ਰਹੇ ਕਮਚਾਰੀਆਂ ਨੂੰ ਗਰੁੱਪ-ਬੀ ਵਿਚ ਸ਼ਾਮਲ ਕਰ ਦਿਤਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿੱਤੀ ਕਮਿਸ਼ਨਰਜ਼ ਸਕੱਤਰੇਤ ਗਰੁੱਪ-ਬੀ ਸੇਵਾ ਨਿਯਮ 2018 ਤਿਆਰ ਕੀਤੇ ਗਏ ਤਾਂ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾ ਲਈ ਸ਼ਰਤਾਂ ਲਾਗੂ ਕੀਤੀਆਂ ਜਾ ਸਕਣ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement