Advertisement
  ਖ਼ਬਰਾਂ   ਪੰਜਾਬ  18 Oct 2018  ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦੁਸਹਿਰੇ ਦੀ ਵਧਾਈ

ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦੁਸਹਿਰੇ ਦੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ
Published Oct 18, 2018, 6:29 pm IST
Updated Oct 18, 2018, 6:29 pm IST
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ ਦਿੰਦਿਆਂ ਕਿਹਾ...
Rana KP
 Rana KP

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦੋ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ ਅਤੇ ਸਾਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ।
ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੇਸ਼ ਭਰ ਵਿੱਚ ਇਹ ਤਿਉਹਾਰ ਸਦੀਆਂ ਤੋਂ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਜੋ ਸਮਾਜ 'ਚ ਆਪਸੀ ਭਾਈਚਾਰਕ ਤੇ ਫਿਰਕੂ ਸਾਂਝ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੰਦੇ ਹਨ।
ਸਪੀਕਰ ਰਾਣਾ ਕੇਪੀ ਸਿੰਘ ਨੇ ਦੇਸ਼ ਵਾਸੀਆਂ ਨੂੰ ਇਸ ਸ਼ੁਭ ਦਿਹਾੜੇ ਨੂੰ ਜਾਤ, ਧਰਮ, ਰੰਗ ਅਤੇ ਨਸਲ ਤੋਂ ਉਪਰ ਉੱਠ ਕੇ ਆਪਸ ਵਿੱਚ ਰਲ-ਮਿਲ ਕੇ ਮਨਾਉਣ ਦੀ ਅਪੀਲ ਕੀਤੀ ਹੈ।

Advertisement
Advertisement

 

Advertisement