ਪੰਜ ਦਿਨਾ ਦੌਰੇ ਦੌਰਾਨ ਮੁੱਖ ਮੰਤਰੀ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ
Published : Oct 18, 2018, 6:22 pm IST
Updated : Oct 18, 2018, 6:22 pm IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ...

ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਪੰਜ ਦਿਨਾ ਦੌਰੇ ਦੌਰਾਨ 23 ਅਕਤੂਬਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰਿਊਵੇਨ ਰਿਵਲਿਨ ਨਾਲ ਮੁਲਾਕਾਤ ਕਰਕੇ ਦੁਵੱਲੇ ਹਿੱਤਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਤ ਵਿਚਾਰ-ਚਰਚਾ ਕਰਨਗੇ।
ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਮੁਲਕ ਦੇ ਵੱਖ-ਵੱਖ ਮੰਤਰੀਆਂ ਅਤੇ ਸਿਖਰਲੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਮੁੱਖ ਮੰਤਰੀ ਨਾਲ ਇਕ ਉਚ ਪੱਧਰੀ ਵਫ਼ਦ ਵੀ ਸ਼ਾਮਲ ਹੋਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੇ ਖੇਤੀਬਾੜੀ ਮੰਤਰੀ ਉਰੀ ਏਰੀਅਲ ਅਤੇ ਊਰਜਾ ਤੇ ਜਲ ਸਰੋਤ ਮੰਤਰੀ ਡਾ. ਯੁਵਾਲ ਸਟੇਨਿਟਜ਼ ਨੂੰ ਵੀ ਮਿਲਣ ਦਾ ਪ੍ਰੋਗਰਾਮ ਤੈਅ ਹੈ। ਇਸ ਦੌਰੇ ਦੌਰਾਨ ਜਲ ਪ੍ਰਬੰਧਨ ਦੇ ਖੇਤਰ ਵਿੱਚ ਦੋ ਸਮਝੌਤੇ ਸਹੀਬੰਦ (ਐਮ.ਓ.ਯੂ.) ਵੀ ਹੋਣ ਦੀ ਆਸ ਹੈ ਜੋ ਪੰਜਾਬ ਸਰਕਾਰ ਦਾ ਪ੍ਰਮੁੱਖ ਖੇਤਰ ਹੈ। ਇਸੇ ਤਰਾਂ 23 ਅਕਤੂਬਰ ਨੂੰ 'ਪੰਜਾਬ ਵਿੱਚ ਨਿਵੇਸ਼ ਦੇ ਮੌਕੇ' 'ਤੇ ਹੋਣ ਵਾਲੇ ਸੈਮੀਨਾਰ ਦੇ ਹਿੱਸੇ ਵਜੋਂ ਪੀ.ਏ.ਯੂ. ਤੇ ਟੀ.ਏ.ਯੂ ਦੇ ਨਾਲ-ਨਾਲ ਗੈਲਿਲੀ ਇੰਸਟੀਚਿਊਟ ਦਰਮਿਆਨ ਐਮ.ਓ.ਯੂ. ਕੀਤੇ ਜਾਣਾ ਵੀ ਏਜੰਡੇ 'ਤੇ ਹੈ।

IsraelIsrael


ਇਕ ਸਰਕਾਰੀ ਬੁਲਾਰੇ ਨੇ ਦੌਰੇ ਬਾਰੇ ਵਿਸਥਾਰ ਵਿੱਚ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਐਤਵਾਰ ਨੂੰ ਇਜ਼ਰਾਈਲ ਪਹੁੰਚਣ ਅਤੇ 25 ਅਕਤੂਬਰ ਨੂੰ ਰਵਾਨਾ ਹੋਣ ਦਾ ਪ੍ਰੋਗਰਾਮ ਹੈ। ਮੁੱਖ ਮੰਤਰੀ ਇਤਿਹਾਸਕ ਤੇ ਸੱਭਿਆਚਾਰਕ ਮਹੱਤਤਾ ਵਾਲੀਆਂ ਮਹੱਤਵਪੂਰਨ ਥਾਵਾਂ ਤੋਂ ਇਲਾਵਾ ਸਿੰਚਾਈ, ਖੇਤੀਬਾੜੀ, ਬਾਗਬਾਨੀ ਅਤੇ ਡੇਅਰੀ ਫਾਰਮਿੰਗ ਦੇ ਉਚ ਤਕਨੀਕ ਵਾਲੇ ਕੁਝ ਵੱਡੇ ਕੇਂਦਰਾਂ ਦਾ ਵੀ ਦੌਰਾ ਕਰਨਗੇ। ਉਹ ਹੈਫਾ ਯੁੱਧ ਦੇ ਸ਼ਹੀਦਾਂ ਲਈ ਬਣੀ ਰਾਸ਼ਟਰਮੰਡਲ ਯਾਦਗਾਰ ਵਿਖੇ ਜਾਣਗੇ। ਇਸ ਦੌਰੇ 'ਤੇ ਮੁੱਖ ਮੰਤਰੀ ਨਾਲ ਉਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਉਦਯੋਗ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਸਕੱਤਰ ਜਲ ਸਰੋਤ ਅਰੁਣਜੀਤ ਸਿੰਘ ਮਿਗਲਾਨੀ ਵੀ ਜਾਣਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement