
ਬੀਮਾ ਪਾਲਿਸੀਆਂ ਰਾਹੀਂ ਲੋਕਾਂ ਨੂੰ ਬਣਾਉਂਦੇ ਸੀ ਮੂਰਖ਼, ਚਾਰ ਕਾਬੂ ਮੁੱਖ ਦੋਸ਼ੀ ਫ਼ਰਾਰ
ਲੁਧਿਆਣਾ(ਵਿਸ਼ਾਲ ਕਪੂਰ)- ਲੁਧਿਆਣਾ ਪੁਲਿਸ ਨੇ ਇਕ ਅਜਿਹੇ ਸ਼ਾਤਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਭੋਲੇ ਭਾਲੇ ਲੋਕਾਂ ਨੂੰ ਬੀਮਾ ਪਾਲਿਸੀਆਂ ਜ਼ਰੀਏ ਚੂਨਾ ਲਗਾਉਣ ਦਾ ਕੰਮ ਕਰਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਇਹ ਗਿਰੋਹ ਦਿੱਲੀ ਵਿਚ ਬੈਠ ਕੇ ਆਨਲਾਈਨ ਲੋਕਾਂ ਨੂੰ ਪਾਲਿਸੀਆਂ ਕਰਵਾਉਣ ਦੀ ਗੱਲ ਆਖਦਾ ਸੀ, ਜਿਸ ਕਰਕੇ ਬਹੁਤ ਸਾਰੇ ਲੋਕ ਇਨ੍ਹਾਂ ਦੀ ਠੱਗੀ ਦਾ ਸ਼ਿਕਾਰ ਹੋ ਜਾਂਦੇ ਸਨ।
ਅਜਿਹਾ ਕਰਕੇ ਇਹ ਗਿਰੋਹ ਹੁਣ ਤਕ 100 ਕਰੋੜ ਦੀ ਠੱਗੀ ਮਾਰ ਚੁੱਕਿਆ ਹੈ। ਜਿਸ ਨੂੰ ਹੁਣ ਲੁਧਿਆਣਾ ਸਾਈਬਰ ਕ੍ਰਾਈਮ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ ਕਈ ਮੋਬਾਇਲ ਫ਼ੋਨ ਵੀ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਯੋਗੇਸ਼ ਕੁਮਾਰ, ਸੁਨੀਲ ਕੁਮਾਰ, ਅਕਾਸ਼ ਕੁਮਾਰ ਅਤੇ ਮੌਸਮੀ ਦੇ ਰੂਪ ਵਿਚ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਮੁਖੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ