ਲੋਕ ਇਨਸਾਫ਼ ਪਾਰਟੀ ਵੱਲੋਂ ਕੈਪਟਨ ਦੇ ਰੋਡ ਸ਼ੋਅ ਦੌਰਾਨ ਨਾਅਰੇਬਾਜ਼ੀ
Published : Oct 18, 2019, 1:13 pm IST
Updated : Oct 18, 2019, 1:13 pm IST
SHARE ARTICLE
Lok Insaaf Party slogans during Captain's Roadshow
Lok Insaaf Party slogans during Captain's Roadshow

ਗੁਰੂ ਸਾਹਬਿ ਦੀ ਬੇਅਦਬੀ ਲਈ ਮੰਗਿਆਂ ਇਨਸਾਫ਼ ਅਤੇ ਰੁਜ਼ਗਾਰ

ਲੁਧਿਆਣਾ: ਲੁਧਿਆਣਾ ਦੇ ਦਾਖਾ 'ਚ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਧੂ ਦੇ ਹੱਕ 'ਚ ਰੋਡ ਸ਼ੋਅ ਕਰ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਲ਼ੋਕ ਇਨਸਾਫ਼ ਪਾਰਟੀ ਵੱਲੋਂ ਜਮ ਕੇ ਨਾਅਰੇਬਾਜੀ ਕੀਤੀ ਗਈ। ਇਸੇ ਦੌਰਾਨ ਲੋਕ ਇਨਸਾਫ ਪਾਰਟੀ ਦੇ ਸਮਰਥਕਾਂ ਵੱਲੋਂ ਹੱਥਾਂ 'ਚ ਪੋਸਟਰ ਫੜ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਅਤੇ ਰੁਜ਼ਗਾਰ, ਨਸ਼ੇ ਖਤਮ ਕਰਨ ਦੇ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਨੂੰ ਲੈ ਕੇ ਸੀ.ਐੱਮ ਕੈਪਟਨ ਦਾ ਵਿਰੋਧ ਕੀਤਾ ਗਿਆ।

ProtestProtest

ਉੱਥੇ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਲੋਕ ਇਨਸਾਫ਼ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਵੀ ਲਾਏ ਗਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਸਾਰੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ। ਉੱਥੇ ਹੀ ਉਹਨਾਂ ਕੈਪਟਨ ਸਰਕਾਰ ਤੋਂ ਰੁਜ਼ਗਾਰ ਲਈ ਮੰਗ ਵੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ 'ਤੇ ਹੈ।

ProtestProtest

ਉੱਥੇ ਹੀ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸ 'ਤੇ ਚੜ੍ਹ ਕੇ ਦਾਖਾ 'ਚ ਕੈਪਟਨ ਸੰਦੀਪ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੱਲੋਂ ਵੀ ਦਾਖਾ ਹਲਕੇ 'ਚ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਹੀ ਮਜੀਠੀਆ ਵੱਲੋਂ ਕੈਪਟਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੀ ਗਈ ਵਾਅਦਾ ਖ਼ਿਲਾਫੀ 'ਤੇ ਨਿਸ਼ਾਨੇ ਸਾਧੇ ਵੀ ਸਾਧੇ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਦੇ ਚਾਰ ਹਲਕਿਆਂ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਦਾਖਾ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement