ਮੋਹਾਲੀ ਦੇ ਪਿੰਡ ਕੁੰਭੜਾ 'ਚ ਕਤਲ ਦੇ ਚਸ਼ਮਦੀਦ ਗਵਾਹ ਨੂੰ ਮਾਰੀਆਂ ਗੋਲੀਆਂ
Published : Oct 18, 2019, 5:40 pm IST
Updated : Oct 18, 2019, 5:40 pm IST
SHARE ARTICLE
Murder Case
Murder Case

ਮੋਹਾਲੀ ਦੇ ਪਿੰਡ ਕੁੰਭੜਾ ’ਚ ਅੱਜ ਸਵੇਰੇ ਸ਼ੁੱਕਰਵਾਰ ਤੜਕੇ ਇੱਕ ਵਿਅਕਤੀ ਨੂੰ ਤਿੰਨ...

ਮੋਹਾਲੀ: ਮੋਹਾਲੀ ਦੇ ਪਿੰਡ ਕੁੰਭੜਾ ’ਚ ਅੱਜ ਸਵੇਰੇ ਸ਼ੁੱਕਰਵਾਰ ਤੜਕੇ ਇੱਕ ਵਿਅਕਤੀ ਨੂੰ ਤਿੰਨ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਵੀਰ ਸਿੰਘ ਨਾਂਅ ਦਾ ਇਹ ਵਿਅਕਤੀ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹੈ ਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਤਾ ਲੱਗਾ ਹੈ ਕਿ ਵੀਰ ਸਿੰਘ ਅਸਲ ’ਚ ਸਾਲ 2015 ਦੇ ਇੱਕ ਕਤਲ ਕੇਸ ਦਾ ਚਸ਼ਮਦੀਦ ਗਵਾਹ ਹੈ। ਉਸ ਦੇ ਤਿੰਨ ਗੋਲੀਆਂ ਲੱਗੀਆਂ ਹਨ। ਇਸ ਵੇਲੇ ਉਹ ਫ਼ੌਰਟਿਸ ਹਸਪਤਾਲ ’ਚ ਜ਼ੇਰੇ ਇਲਾਜ ਹੈ।

Murder CaseMurder Case

ਪੁਲਿਸ ਦੀ ਮੁਢਲੀ ਜਾਂਚ ਤੋਂ ਇਹ ਖ਼ੁਲਾਸਾ ਹੋਇਆ ਹੈ ਕਿ ਪੀੜਤ ਵੀਰ ਸਿੰਘ ਉਸ ਕਤਲ ਕਾਂਡ ਦਾ ਚਸ਼ਮਦੀਦ ਗਵਾਹ ਹੈ। ਜਿਸ ਵਿੱਚ ਕਥਿਤ ਤੌਰ ’ਤੇ ਇੱਕ ਐੱਨਆਰਆਈ ਨੇ ਅਕਤੂਬਰ 2015 ’ਚ ਕੁੰਭੜਾ ਦੀਆਂ ਟ੍ਰੈਫ਼ਿਕ ਲਾਈਟਾਂ ਉੱਤੇ ਆਪਣੇ ਦੋਸਤ ਨੂੰ ਗੋਲੀ ਮਾਰ ਦਿੱਤੀ ਸੀ। ਸ਼ੱਕੀ ਮੁਲਜ਼ਮ ਤਿੰਨ ਕੁ ਮਹੀਨੇ ਪਹਿਲਾਂ ਜ਼ਮਾਨਤ ’ਤੇ ਰਿਹਾਅ ਹੋ ਗਿਆ ਸੀ।

Murder Case Murder Case

ਉਹ ਪਿਛਲੇ ਕੁਝ ਸਮੇਂ ਵੀਰ ਸਿੰਘ ਨੂੰ ਕਥਿਤ ਤੌਰ ’ਤੇ ਲਗਾਤਾਰ ਧਮਕੀਆਂ ਦੇ ਰਿਹਾ ਸੀ ਕਿ ਉਹ ਅਦਾਲਤ ਵਿੱਚ ਗਵਾਹੀ ਨਾ ਦੇਵੇ, ਨਹੀਂ ਤਾਂ ਉਸ ਦਾ ਹਸ਼ਰ ਠੀਕ ਨਹੀਂ ਹੋਵੇਗਾ।ਪੁਲਿਸ ਹੁਣ ਇਸ ਮਾਮਲੇ ਦੀ ਤਹਿ ਤੱਕ ਜਾਣ ਦੇ ਜਤਨ ਕਰ ਰਹੀ ਹੈ। ਪੀੜਤ ਵੀਰ ਸਿੰਘ ਪਰਜਾਪਤ ਭਾਈਚਾਰੇ ਨਾਲ ਸਬੰਧਤ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement