ਕਲਯੁਗੀ ਮਾਂ ਨੇ ਆਪਣੀ 5 ਸਾਲਾ ਧੀ ਦਾ ਕੀਤਾ ਕਤਲ, ਹੋਈ ਗ੍ਰਿਫ਼ਤਾਰ 
Published : Oct 18, 2020, 10:57 am IST
Updated : Oct 18, 2020, 10:57 am IST
SHARE ARTICLE
 A 30-yr-old woman was arrested after she killed her 5-yr-old daughter
A 30-yr-old woman was arrested after she killed her 5-yr-old daughter

ਦਿਮਾਗੀ ਤੌਰ 'ਤੇ ਪਰੇਸ਼ਾਨ ਸੀ ਮਾਂ

ਲੁਧਿਆਣਾ- ਲੁਧਿਆਣਾ ਦੇ ਸਲੇਮ ਟਾਬਰੀ ਥਾਣੇ ਦੀ ਹੱਦ ਅੰਦਰ ਆਉਂਦੇ ਜੱਸੀਆਂ ਰੋਡ ਸਥਿਤ ਨਵਨੀਤ ਨਗਰ ਵਿਖੇ ਇੱਕ ਦਿਲ ਕੰਬਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਲਯੁਗੀ ਮਾਂ ਨੇ ਆਪਣੀ 5 ਸਾਲਾਂ ਬੱਚੀ ਦਾ ਸਿਰ ਗੁਸਲਖਾਨੇ ਦੀ ਕੰਧ ਨਾਲ ਮਾਰ ਕੇ ਮਾਸੂਮ ਬੱਚੀ ਦੀ ਜਾਨ ਲੈ ਲਈ।

CrimeCrime

ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਔਰਤ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਸੀ ਜਿਸ ਦੇ ਚਲਦਿਆਂ ਉਸ ਨੇ ਬੇਰਹਿਮੀ ਨਾਲ ਆਪਣੀ ਕੁੱਖੋਂ ਜੰਮੀ ਧੀ ਨੂੰ ਮਾਰ ਮੁਕਾਇਆ। ਇਸ ਘਟਨਾ ਬਾਰੇ ਜਦੋਂ ਮ੍ਰਿਤਕ ਬੱਚੀ ਦੇ ਪਿਉ ਨੂੰ ਪਤਾ ਲੱਗਿਆ ਤਾਂ ਉਸ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੀ ਪੁਲਿਸ ਨੇ ਬੱਚੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਬੱਚੀ ਦੀ ਮੁਲਜ਼ਮ ਮਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ।

CrimeCrime

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੀੜਤ ਪਰਿਵਾਰ ਪ੍ਰਵਾਸੀ ਮਜ਼ਦੂਰ ਹੈ ਤੇ ਪਿਛਲੇ ਕੁਝ ਸਾਲਾਂ ਤੋਂ ਲੁਧਿਆਣਾ ਵਿਖੇ ਰਹਿ ਰਹੇ ਸਨ ਅਤੇ ਬੱਚੀ ਦੀ ਮੁਲਜ਼ਮ ਮਾਂ ਦਿਮਾਗ਼ੀ ਤੌਰ ਤੇ ਪ੍ਰੇਸ਼ਾਨ  ਹੈ ਤੇ ਉਹਨਾਂ ਨੂੰ ਸ਼ੱਕ ਹੈ ਕਿ ਉਹ ਸਾਰੇ ਪਰਿਵਾਰ ਨੂੰ ਮਾਰ ਦੇਵੇਗੀ ਜਿਸ ਕਰਕੇ ਸ਼ਨੀਵਾਰ ਨੂੰ ਮੁਲਜ਼ਮ ਆਪਣੀ ਬੱਚੀ ਨੂੰ ਪਹਿਲੀ ਮੰਜ਼ਿਲ ਤੇ ਬਣੇ ਗੁਸਲਖਾਨੇ ਵਿੱਚ ਲੈ ਗਈ ਤੇ ਓਥੇ ਉਸ ਨੇ ਬੱਚੀ ਦਾ ਸਿਰ ਕੰਧ ਵਿਚ ਮਾਰ ਕੇ ਕਤਲ ਕਰ ਦਿੱਤਾ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement