
ਫਿਲਹਾਲ ਟਰੱਕ ਡਰਾਇਵਰ ਮੌਕੇ ਤੋਂ ਫਰਾਰ ਹੋ ਗਿਆ ਹੈ।
ਬਟਾਲਾ: ਪੰਜਾਬ 'ਚ ਆਏ ਦਿਨ ਸੜਕਾਂ ਹਾਦਸੇ ਨਾਲ ਜੁੜੀਆਂ ਖ਼ਬਰਾਂ ਰੋਜਾਨਾ ਵੇਖਣ ਨੂੰ ਮਿਲ ਰਹੀਆਂ ਹਨ। ਅੱਜ ਤਾਜ਼ਾ ਮਾਮਲਾ ਬਟਾਲਾ ਤੋਂ ਵੇਖਣ ਨੂੰ ਮਿਲਿਆ ਹੈ, ਜਿਥੇ ਮੋਟਰਸਾਈਕਲ ਸਵਾਰਾਂ ਦੀ ਬਜਰੀ ਨਾਲ ਭਰੇ ਟਰੱਕ-ਟਰਾਲਾ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ 'ਚ ਤਿੰਨ ਮਹਿਲਾਵਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੋ ਹੋਰ ਅਤੇ ਇੱਕ ਬੱਚਾ ਗੰਭੀਰ ਜ਼ਖਮੀ ਹੋ ਗਏ। ਘਟਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਹੈ ਤੇ ਉਨ੍ਹਾਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਟਰੱਕ ਡਰਾਇਵਰ ਮੌਕੇ ਤੋਂ ਫਰਾਰ ਹੋ ਗਿਆ ਹੈ।
accident
ਦੱਸ ਦੇਈਏ ਕਿ ਬਜਰੀ ਨਾਲ ਭਰਿਆ ਇੱਕ ਟਰਾਲਾ ਪਠਾਨਕੋਟ ਵਲੋਂ ਅੰਮ੍ਰਿਤਸਰ ਜਾ ਰਿਹਾ ਸੀ ਇਸ ਦੌਰਾਨ ਬਟਾਲੇ ਨੇੜੇ ਇਹ ਟਰਾਲਾ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਦੋ ਮੋਟਰਸਾਇਕਲਾਂ ਤੇ ਸਵਾਰ ਲੋਕ ਇਸ ਦੇ ਲਪੇਟ 'ਚ ਆ ਗਏ। ਪੁਲਿਸ ਵਲੋਂ ਹਾਲੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਦੇ ਮੁਤਾਬਿਕ ਮੋਟਰਸਾਇਕਲ ਸਵਾਰ ਜਲੰਧਰ ਤੋਂ ਗੁਰਦਾਸਪੁਰ ਜਾ ਰਹੇ ਸੀ। ਮਰਨ ਵਾਲੀਆਂ ਔਰਤਾਂ ਵਿੱਚੋਂ ਇੱਕ ਜਲੰਧਰ ਦੀ ਅਤੇ ਦੋ ਪਿੰਡ ਭੁੱਲਰ ਦੀਆਂ ਦੱਸੀਆਂ ਜਾ ਰਹੀਆਂ ਹਨ।