ਕਿਸਾਨ ਔਰਤਾਂ ਨੇ ਰੇਲਵੇ ਲਾਈਨ 'ਤੇ ਚੁੱਲ੍ਹੇ ਬਾਲ ਕੇ ਪਕਾਈਆਂ ਰੋਟੀਆਂ
Published : Oct 18, 2020, 7:23 am IST
Updated : Oct 18, 2020, 7:23 am IST
SHARE ARTICLE
image
image

ਕਿਸਾਨ ਔਰਤਾਂ ਨੇ ਰੇਲਵੇ ਲਾਈਨ 'ਤੇ ਚੁੱਲ੍ਹੇ ਬਾਲ ਕੇ ਪਕਾਈਆਂ ਰੋਟੀਆਂ

ਬੀਬੀਆਂ ਵਲੋਂ ਬੱਚਿਆਂ ਸਮੇਤ ਰੇਲਵੇ ਫਾਟਕ ਦੇਵੀਦਾਸਪੁਰ 'ਤੇ ਧਰਨਾ
 

ਅੰਮ੍ਰਿਤਸਰ, 17 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਲੰਮੀ ਵਿਚਾਰ ਚਰਚਾ ਕਰਨ ਤੋਂ ਬਾਅਦ ਰੇਲ ਰੋਕ ਅੰਦੋਲਨ ਵਿਚ 21 ਅਕਤੂਬਰ ਤਕ ਵਾਧਾ ਕੀਤਾ ਗਿਆ ਹੈ। ਅੱਜ ਰੇਲ ਅੰਦੋਲਨ 24ਵੇਂ ਦਿਨ ਵਿਚ ਦਾਖ਼ਲ ਹੋ ਗਿਆ। ਅੱਜ ਰੇਲਵੇ ਟਰੈਕ ਦੇਵੀਦਾਸਪੁਰਾ ਨੇੜੇ ਜੰਡਿਆਲਾ ਗੁਰੂ ਵਿਖੇ ਬੀਬੀਆਂ ਵਲੋਂ ਅਪਣੇ ਬੱਚਿਆਂ ਸਮੇਤ ਘਰਾਂ ਵਿਚੋ ਬਾਹਰ ਨਿਕਲ ਕੇ ਸਿਰਾਂ ਉਤੇ ਕੇਸਰੀ ਚੁੰਨੀਆਂ ਲੈ ਕੇ ਰੇਲਵੇ ਟਰੈਕ 'ਤੇ ਵੇਲਣੇ, ਚਕਲੇ, ਚੁੱਲ੍ਹੇ ਲੈ ਕੇ ਰੇਲਵੇ ਲਾਈਨ ਉੱਤੇ ਰੋਟੀਆਂ ਪਕਾ ਕੇ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਲਾਗੂ ਕਰਨ ਸਬੰਧੀ ਅਪਣੇ ਰੋਸ ਦਾ ਪ੍ਰਗਟਾਵਾ ਕੀਤਾ ਤੇ ਨਾਹਰੇਬਾਜ਼ੀ ਕਰਦਿਆਂ ਤਿੰਨੇ ਬਿਲ ਰੱਦ ਕਰਨ ਦੀ ਮੰਗ ਕੀਤੀ।
ਸੂਬਾ ਆਗੂ ਜਨ: ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਦਾਅਵਾ ਕੀਤਾ ਕਿ ਖੇਤੀ ਕਾਨੂੰਨ ਖੇਤੀਬਾੜੀ ਦਾ ਵਿਸਥਾਰ ਕਰਨਗੇ। ਇਸ ਨਾਲ ਕਿਸਾਨਾਂ ਦੀ ਆਮਦਨ ਦੁਗਣੀ ਹੋਵੇਗੀ ਪਰ ਇਸ ਬਾਰੇ ਕੇਂਦਰ ਸਰਕਾਰ ਕੋਲ ਕੋਈ ਹਕੀਕੀ ਰੋਡ ਮੈਪ ਨਹੀਂ ਹੈ ਜਿਸ ਨਾਲ ਉਨ੍ਹਾਂ ਦਾ ਦਾਅਵਾ ਸਹੀ ਸਾਬਤ ਹੋਵੇ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨਾਂ ਵਿਚ ਇਹ ਸਾਫ਼ ਲਿਖਿਆ ਹੈ ਕਿ ਏ.ਪੀ.ਐਮ.ਸੀ. ਐਕਟ ਕੇਂਦਰੀ ਕਾਨੂੰਨ ਦੇ ਅਧੀਨ ਹੋਵੇਗਾ, ਇਸ ਵਕਤ ਝੋਨੇ ਦੀ ਸਰਕਾਰੀ ਖ੍ਰੀਦ 1888 ਰੁਪਏ ਪੰਜਾਬ ਅਤੇ ਹਰਿਆਣੇ ਵਿਚ ਹੋ ਰਹੀ ਹੈ ਪਰ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਝੋimageimageਨਾ 1200 ਤੋਂ 1300 ਰੁਪਏ ਵਿਕ ਰਿਹਾ ਹੈ। ਐਮ.ਐਸ.ਪੀ. ਦੀ ਗਰੰਟੀ ਦੇ ਦਾਅਵੇ ਹੋਰਨਾਂ ਸੂਬਿਆਂ ਵਿਚ ਸੱਚ ਸਾਬਤ ਕਿਉਂ ਨਹੀਂ ਹੋ ਰਹੇ।

SHARE ARTICLE

ਏਜੰਸੀ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement