ਮੰਤਰੀ ਮੰਡਲ ਨੇ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ
Published : Oct 18, 2020, 9:06 pm IST
Updated : Oct 18, 2020, 9:07 pm IST
SHARE ARTICLE
captain amrinder singh
captain amrinder singh

ਸੂਬੇ ਦੇ ਨਿਵੇਸ਼ ਮਾਹੌਲ ਨੂੰ ਹੋਰ ਸੁਧਾਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ 'ਤੇ ਜੋਰ

ਚੰਡੀਗੜ੍ਹ :

ਸੂਬੇ ਦੇ ਨਿਵੇਸ਼ ਮਾਹੌਲ ਨੂੰ ਹੋਰ ਸੁਧਾਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਤੇ ਜੋਰ ਲਈ ਮੰਤਰੀ ਮੰਡਲ ਨੇ ਫੈਕਟਰੀ ਐਕਟ (ਪੰਜਾਬ ਸੋਧ) ਆਰਡੀਨੈਂਸ-2020 ਨੂੰ ਬਿੱਲ ਵਿੱਚ ਤਬਦੀਲ ਕਰਨ ਲਈ ਭਲਕੇ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ । ਇਹ ਮਨਜ਼ੂਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿੱਤੀ ਗਈ ।


captain amrinder singh

ਇਸ ਬਿੱਲ ਦਾ ਉਦੇਸ਼ ਫੈਕਟਰੀਜ਼ ਐਕਟ-1948 ਦੀ ਧਾਰਾ 2 (ਐਮ) (i), ਧਾਰਾ 2 (ਐਮ) (ii), ਧਾਰਾ 85, ਧਾਰਾ 65 (4) ਵਿੱਚ ਸੋਧ ਕਰਨ ਅਤੇ ਨਵੀਂ ਧਾਰਾ 106-ਬੀ ਨੂੰ ਸ਼ਾਮਲ ਕਰਨਾ ਹੈ । ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਿੱਲ ਨਾਲ ਛੋਟੇ ਯੂਨਿਟ ਦੀ ਮੌਜੂਦਾ ਮੁਢਲੀ ਸੀਮਾ 10 ਤੇ 20 ਤੋਂ ਬਦਲ ਕੇ ਕ੍ਰਮਵਾਰ 20 ਤੇ 40 ਵਿੱਚ ਬਦਲ ਸਕੇਗੀ । ਇਹ ਤਬਦੀਲੀ ਸੂਬੇ ਵਿੱਚ ਛੋਟੇ ਯੂਨਿਟਾਂ ਵੱਲੋਂ ਨਿਰਮਾਣ ਗਤੀਵਿਧੀਆਂ ਵਿੱਚ ਵਾਧਾ ਹੋਣ ਕਰਕੇ ਲੋੜੀਂਦੀ ਸੀ । ਇਸ ਨਾਲ ਕਾਮਿਆਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ਵਿੱਚ ਮਦਦ ਮਿਲੇਗੀ ।

ਇਸੇ ਤਰ੍ਹਾਂ ਇਹ ਐਕਟ ਦੀ ਮੌਜੂਦਾ ਧਾਰਾ 85 ਨੂੰ ਵੀ ਸੋਧੇਗਾ । ਇਸੇ ਦੌਰਾਨ ਇੰਸਪੈਕਟਰ ਵੱਲੋਂ ਫੈਕਟਰੀਆਂ ਦੇ ਨਿਰੀਖਣ ਦੇ ਸਮੇਂ ਉਲੰਘਣਾ ਪਾਈ ਜਾਣ 'ਤੇ ਕੁਤਾਹੀਆਂ ਦੇ ਨਿਪਟਾਰੇ ਲਈ ਮੌਜੂਦਾ ਕਾਨੂੰਨ ਵਿੱਚ ਕੋਈ ਉਪਬੰਧ ਨਾ ਹੋਣ ਦੇ ਮੱਦੇਨਜ਼ਰ ਬਿੱਲ ਵਿੱਚ ਇਸ ਐਕਟ 'ਚ ਧਾਰਾ 106ਬੀ ਵੀ ਸ਼ਾਮਲ ਕੀਤੀ ਜਾਵੇਗੀ। ਇਸ ਨਾਲ ਕੇਸਾਂ ਦੇ ਛੇਤੀ ਨਿਪਟਾਰਾ ਹੋਣ ਦੇ ਨਾਲ-ਨਾਲ ਅਦਾਲਤੀ ਕਾਰਵਾਈ ਘਟੇਗੀ । ਬੁਲਾਰੇ ਨੇ ਦੱਸਿਆ ਕਿ ਇਹ ਬਿੱਲ ਕਾਨੂੰਨੀ ਮਸ਼ੀਰ ਦੀ ਸਲਾਹ 'ਤੇ ਨਿਰਭਰ ਹੋਵੇਗਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement